Punjab
ਪੰਜਾਬ ‘ਚ ਜੀ-20 ਸੰਮੇਲਨ ਦਾ ਵਿਰੋਧ, ਕੇਂਦਰ ਸਰਕਾਰ ਦਾ ਫੂਕਿਆ ਜਾਵੇਗਾ ਪੁਤਲਾ
8ਸਤੰਬਰ 2023: ਪੰਜਾਬ ਵਿੱਚ ਅੱਜ ਕਿਸਾਨ ਪੂਰੇ ਪੰਜਾਬ ਵਿੱਚ ਰੋਸ ਪ੍ਰਦਰਸ਼ਨ ਕਰਨ ਜਾ ਰਹੇ ਹਨ । ਦੱਸ ਦੇਈਏ ਕਿ ਕਿਸਾਨਾਂ ਵੱਲੋਂ ਦਿੱਲੀ ਵਿੱਚ ਹੋਣ ਜਾ ਰਹੇ ਜੀ-20 ਸੰਮੇਲਨ ਦਾ ਵਿਰੋਧ ਕੀਤਾ ਜਾ ਰਿਹਾ ਹੈ । ਕਿਸਾਨਾਂ ਦਾ ਗੁੱਸਾ ਕੇਂਦਰ ਸਰਕਾਰ ਪ੍ਰਤੀ ਹੈ।
ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਦਿੱਲੀ ਮੋਰਚਾ ਖੜ੍ਹਾ ਕੀਤਾ ਗਿਆ ਸੀ ਤਾਂ ਕੇਂਦਰ ਸਰਕਾਰ ਨੇ ਕੇਸ ਵਾਪਸ ਲੈਣ, ਫਸਲਾਂ ‘ਤੇ ਐਮ.ਐਸ.ਪੀ. ਸਬੰਧੀ ਕਈ ਸ਼ਰਤਾਂ ਮੰਨ ਲਈਆਂ ਸਨ। ਪਰ ਬਾਅਦ ਵਿੱਚ ਸਰਕਾਰ ਆਪਣੇ ਵਾਅਦਿਆਂ ਤੋਂ ਮੁੱਕਰ ਗਈ ਹੈ।
16 ਕਿਸਾਨ ਗਰੁੱਪਾਂ ਦਾ ਪ੍ਰਦਰਸ਼ਨ
ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਪੰਜਾਬ ਦੀਆਂ 16 ਕਿਸਾਨ ਯੂਨੀਅਨਾਂ ਨਾਲ ਸਬੰਧਤ ਕਿਸਾਨ-ਮਜ਼ਦੂਰ ਹਰ ਜ਼ਿਲ੍ਹੇ ਦੇ ਹਰ ਜ਼ੋਨ ਵਿੱਚ ਇਕੱਠੇ ਹੋਣਗੇ ਅਤੇ ਰੋਸ ਪ੍ਰਦਰਸ਼ਨ ਕਰਦੇ ਹੋਏ ਕੇਂਦਰ ਦੀ ਮੋਦੀ ਸਰਕਾਰ ਦਾ ਪੁਤਲਾ ਫੂਕਣਗੇ।
ਜਥੇਬੰਦੀਆਂ ਨੇ ਚੰਡੀਗੜ੍ਹ ਵੱਲ ਮਾਰਚ ਵੀ ਕੀਤਾ ਸੀ
ਦੱਸ ਦੇਈਏ ਕਿ ਕਿਸਾਨਾਂ ਦਾ ਇਹ ਉਹੀ ਸੰਗਠਨ ਹੈ, ਜਿਸ ਨੇ ਪਿਛਲੇ ਦਿਨੀਂ ਚੰਡੀਗੜ੍ਹ ਤੱਕ ਮਾਰਚ ਕੀਤਾ ਸੀ। ਕਿਸਾਨਾਂ ਨੂੰ ਰੋਕਣ ਲਈ ਪੁਲਿਸ ਨੇ ਕਈ ਥਾਵਾਂ ‘ਤੇ ਲਾਠੀਚਾਰਜ ਕੀਤਾ। ਇਸ ਦੇ ਨਾਲ ਹੀ ਕਈ ਕਿਸਾਨਾਂ ਨੂੰ ਨਜ਼ਰਬੰਦ ਕਰ ਦਿੱਤਾ ਗਿਆ।