News
ਮ੍ਰਿਤਕ ਬੱਚੇ ਦੇ ਪਰਿਵਾਰ ਵੱਲੋਂ ਰੋਸ ਪ੍ਰਦਰਸ਼ਨ, ਡਾਕਟਰਾਂ ‘ਤੇ ਸਮੇਂ ਸਿਰ ਇਲਾਜ ਨਾ ਕਰਨ ਦਾ ਲਾਇਆ ਦੋਸ਼

ਪਠਾਨਕੋਟ, 9 ਜੂਨ : ਕੋਰੋਨਾ ਮਹਾਮਾਰੀ ਦੇ ਕਾਰਨ ਬੀਤੇ 7 ਦਿਨੀਂ 7 ਸਾਲ ਦੇ ਮਾਸੂਮ ਦੀ ਮੌਤ ਹੋਈ ਸੀ। ਇਸਦੇ ਪਰਿਵਾਰ ਵਾਲਿਆਂ ਦਾ ਕਹਿਣਾ ਹੈ ਕਿ ਡਾਕਟਰਾਂ ਵੱਲੋਂ ਇਸਦੀ ਜਾਂਚ ਨਹੀਂ ਕੀਤੀ ਗਈ ਸੀ।

ਇਸ ਮਾਸੂਮ ਨੂੰ ਸਮੇਂ ‘ਤੇ ਇਲਾਜ ਨਾ ਮਿਲਣ ਕਾਰਨ ਮੌਤ ਹੋ ਗਈ। ਮ੍ਰਿਤਕ ਦੇ ਪਰਿਵਾਰ ਵੱਲੋੰ ਬੀਤੇ ਕਈ ਦਿਨਾਂ ਤੋਂ ਇਨਸਾਫ਼ ਦੀ ਗੁਹਾਰ ਲਗਾਉਂਦੇ ਹੋਏ ਧਰਨੇ ਤੇ ਬੈਠੇ ਹੋਏ ਹਨ। ਉਨ੍ਹਾਂ ਦਾ ਕਹਿਣਾ ਹੈ ਜਿਨ੍ਹਾਂ ਡਾਕਟਰਾਂ ਨੇ ਬੱਚੇ ਦੀ ਜਾਂਚ ਨਹੀਂ ਕੀਤੀ ਓਹਨਾ ਉੱਤੇ ਕਾਰਵਾਈ ਕੀਤੀ ਜਾਵੇ।

ਦੱਸ ਦਈਏ ਪ੍ਰਸ਼ਾਸਨ ਵੱਲੋਂ ਕੋਈ ਕਾਰਵਾਈ ਨਾ ਕੀਤੇ ਜਾਣ ਕਾਰਨ ਮ੍ਰਿਤਕ ਬੱਚੇ ਦਾ ਪਰਿਵਾਰ ਸੜਕ ਉੱਤੇ ਆ ਕੇ ਪ੍ਰਦਰਸ਼ਨ ਕਰਨ ਲਈ ਮਜਬੂਰ ਹੈ। ਕ੍ਰਿਸ਼ਨਾ ਦੇ ਪਰਿਵਾਰ ਵਾਲੇ ਹੱਥਾਂ ਵਿੱਚ ਬੈਨਰ ਫੜ ਬੱਚੇ ਲਈ ਇਨਸਾਫ ਦੀ ਗੁਹਾਰ ਲਗਾ ਰਹੇ ਹਨ।