Connect with us

Punjab

ਯੂ. ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਵਿਧਾਇਕ ਪਾਹੜਾ ਦੇ ਘਰ ਅਗੇ ਕੀਤਾ ਗਿਆ ਰੋਸ਼ ਪ੍ਰਦਰਸ਼ਨ

Published

on

morcha 1

ਚੰਡੀਗੜ੍ਹ : ਯੂ. ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਅੱਜ ਆਪਣੀਆਂ ਮੰਗਾਂ ਨੂੰ ਲੈਕੇ ਪੰਜਾਬ ਭਰ ਵਿਚ ਵਿਧਾਇਕਾਂ ਅਤੇ ਮੰਤਰੀਆਂ ਦੇ ਘਰਾਂ ਅਗੇ ਰੋਸ਼ ਪ੍ਰਦਰਸ਼ਨ ਕਿੱਤੇ ਜਾ ਰਹੇ ਹਨ ਜਿਸਦੇ ਤਹਿਤ ਅੱਜ ਗੁਰਦਾਸਪੁਰ ਵਿੱਚ ਵੀ ਸਾਂਝਾ ਮੁਲਾਜਮ ਫਰੰਟ ਵਲੋਂ ਗੁਰਦਾਸਪੁਰ ਤੋਂ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਦੇ ਘਰ ਅੱਗੇ ਵੀ ਰੋਸ਼ ਪ੍ਰਦਰਸ਼ਨ ਕੀਤਾ ਗਿਆ ਅਤੇ ਵਿਧਾਇਕ ਦੇ ਪਿਤਾ ਅਤੇ ਲੇਬਰ ਸੈਲ ਪੰਜਾਬ ਦੇ ਚੇਅਰਮੈਨ ਗੁਰਮੀਤ ਸਿੰਘ ਪਾਹੜਾ ਨੂੰ ਆਪਣੀਆਂ ਮੰਗਾਂ ਸੰਬਦੀ ਮੰਗ ਪੱਤਰ ਦਿਤਾ ਗਿਆ ਇਸ ਮੌਕੇ ਵਿਧਾਇਕ ਦੇ ਪਿਤਾ ਨੇ ਅਸਵਾਸ਼ਨ ਦਵਾਇਆ ਕਿ ਉਹਨਾਂ ਦਾ ਮੰਗ ਪੱਤਰ ਪੰਜਾਬ ਸਰਕਾਰ ਨੂੰ ਭੇਜ ਦਿੱਤਾ ਜਵੇਗਾ 

ਇਸ ਮੌਕੇ ਜਾਣਕਾਰੀ ਦਿੰਦਿਆਂ ਮੁਲਾਜਮ ਆਗੂਆਂ ਨੇ ਦੱਸਿਆ ਕਿ ਪੰਜਾਬ ਦੇ ਮੁਲਾਜ਼ਮਾਂ /ਪੈਨਸ਼ਨਰਾਂ ਦੀਆਂ ਮੰਗਾਂ ਦੇ ਸੰਬੰਧ ਵਿਚ ਬਣਾਈ ਗਈ ਮੰਤਰੀਆਂ ਦੀ ਕਮੇਟੀ ਨਾਲ ਚਾਰ ਦੌਰ ਦੀ ਗੱਲਬਾਤ ਦੌਰਾਨ ਮੁਲਾਜ਼ਮਾਂ /ਪੈਨਸ਼ਨਰਾਂ ਦੀਆਂ ਮੰਗਾਂ ਦਾ ਕੋਈ ਹੱਲ ਨਹੀਂ ਨਿਕਲਿਆ ਸਗੋਂ ਮੰਤਰੀਆਂ ਦਾ ਵਤੀਰਾ ਹੈਂਕੜਬਾਜ਼ ਹੀ ਨਜ਼ਰ ਆਇਆ ਹੈ । ਇੱਥੋਂ ਤੱਕ ਕਿ ਇਹ ਕਮੇਟੀ ਪੂਰੇ ਮੰਗ ਪੱਤਰ ਉਤੇ ਗੱਲਬਾਤ ਕਰਨ ਲਈ ਵੀ ਤਿਆਰ ਨਹੀਂ ਹੈ ਅਤੇ ਪੈਨਸ਼ਨਰਜ਼ ਦਾ ਨੋਟੀਫਿਕੇਸ਼ਨ ਅਜੇ ਤੱਕ ਜਾਰੀ ਨਹੀਂ ਕੀਤਾ ਗਿਆ ,ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਸਬੰਧੀ ਵੀ ਇਹ ਸਰਕਾਰ ਸੰਜੀਦਾ ਨਹੀਂ ਹੈ, ਸਮਾਜਿਕ ਸੁਰੱਖਿਆ ਦੇ ਤੌਰ ਤੇ ਮਿਲਦੀ ਪੁਰਾਣੀ ਪੈਨਸ਼ਨ ਬਹਾਲ ਕਰਨ ਤੋਂ ਇਹ ਕਮੇਟੀ ਭੱਜ ਰਹੀ ਹੈ ।

ਆਗੂਆਂ ਆਖਿਆ ਕਿ ਪੁਨਰਗਠਨ ਦੇ ਨਾਂ ਉੱਤੇ ਅਦਾਰਿਆਂ ਦਾ ਉਜਾੜਾ ਲਗਾਤਾਰ ਜਾਰੀ ਹੈ ਅਤੇ ਮੁਲਾਜ਼ਮ ਵਿਰੋਧੀ 3 ਸਾਲ ਪ੍ਰੋਵੇਸ਼ਨਲ ਸਮੇ ਦਾ ਪੱਤਰ, 17 ਜੁਲਾਈ 2020 ਦਾ ਕੇਂਦਰ ਦੇ ਤਨਖਾਹ ਸਕੇਲਾਂ ਨਾਲ ਜੋੜਨ ਵਾਲਾ ਪੱਤਰ ਅਤੇ ਡਿਵੈਲਪਮੈਂਟ  ਦੇ ਨਾਂ ਤੇ ਕੱਟਿਆ ਜਾ ਰਿਹਾ 200 ਰੁਪਏ ਵਾਲਾ ਪੱਤਰ ਅਜੇ ਤੱਕ ਵਾਪਸ ਨਹੀਂ ਲਿਆ ਗਿਆ।ਇਹਨਾਂ ਸਾਰੀਆਂ ਮੰਗਾਂ ਨੂੰ ਲੈਕੇ ਅੱਜ ਵਿਧਾਇਕ ਦੇ ਘਰ ਅੱਗੇ ਰੋਸ਼ ਪ੍ਰਦਰਸ਼ਨ ਕੀਤਾ ਗਿਆ ਹੈ ਅਤੇ ਆਪਣੀਆਂ ਮੰਗਾਂ ਨੂੰ ਲੈਕੇ ਮੰਗ ਪੱਤਰ ਦਿੱਤਾ ਗਿਆ

ਇਸ ਮੌਕੇ ਮੁਲਾਜ਼ਮਾਂ ਦਾ ਮੰਗ ਪੱਤਰ ਲੈਣ ਲਈ ਪਹੁੰਚੇ ਵਿਧਾਇਕ ਦੇ ਪਿਤਾ ਅਤੇ ਲੇਬਰ ਸੈੱਲ ਪੰਜਾਬ ਦੇ ਚੇਅਰਮੈਨ ਗੁਰਮੀਤ ਸਿੰਘ ਪਾਹੜਾ ਨੇ ਕਿਹਾ ਕਿ ਮੁਲਾਜ਼ਮਾਂ ਦੀਆਂ ਜੋ ਵੀ ਮੰਗਾਂ ਹਨ ਉਹ ਬਿਲਕੁਲ ਜਾਇਜ਼ ਹਨ ਇਸ ਲਈ ਅੱਜ ਇਨ੍ਹਾਂ ਦਾ ਮੰਗ ਪੱਤਰ ਗੁਰਦਾਸਪੁਰ ਤੋਂ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਰਾਹੀਂ ਸਰਕਾਰ ਨੂੰ ਭੇਜ ਦਿੱਤਾ ਜਾਵੇਗਾ ਅਤੇ ਇਨ੍ਹਾਂ ਦੀਆਂ ਮੰਗਾਂ ਨੂੰ ਪੂਰੀਆਂ ਕਰਵਾਉਣ ਦੇ ਲਈ ਪੰਜਾਬ ਸਰਕਾਰ ਦੇ ਨਾਲ ਇਨ੍ਹਾਂ ਦੀ ਮੀਟਿੰਗ ਕਰਵਾਈ ਜਾਵੇਗੀ ਤਾਂ ਜੋ ਇਨ੍ਹਾਂ ਦੀਆਂ ਮੰਗਾਂ ਦਾ ਹੱਲ ਹੋ ਸਕੇ