Punjab
ਚੋਹਲਾ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਤੇਲ ਦੀਆਂ ਕੀਮਤਾਂ ਨੂੰ ਲੈ ਕੇ ਕੀਤਾ ਪ੍ਰਦਰਸ਼ਨ

07 ਜੁਲਾਈ : ਬੀਤੇ ਕਈ ਦਿਨਾਂ ਤੋਂ ਸਰਕਾਰ ਵਲੋਂ ਪੈਟਰੋਲ – ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ ਹੋਣ ਕਰਕੇ ਸ਼ਿਰੋਮਣੀ ਅਕਾਲੀ ਦਲ ਵਲੋਂ 7 ਜੁਲਾਈ ਨੂੰ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਸੀ। ਅੱਜ ਭਾਵ ਮੰਗਲਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਵਲੋਂ ਦੇਸ਼ ਭਰ ‘ਚ ਵੱਧ ਰਹੀਆਂ ਤੇਲ ਦੀਆਂ ਕੀਮਤਾਂ ਖਿਲਾਫ ਰੋਸ ਪ੍ਰਦਰਸ਼ਨਾਂ ਤਹਿਤ ਇਤਿਹਾਸਕ ਕਸਬਾ ਚੋਹਲਾ ਸਾਹਿਬ ਵਿਖੇ ਜਥੇ : ਗੁਰਬਚਨ ਸਿੰਘ ਕਰਮੂਵਾਲਾ, ਜਨਰਲ ਸਕੱਤਰ ਐਸ.ਜੀ.ਪੀ.ਸੀ. ਤੇ ਸੀਨੀਅਰ ਅਕਾਲੀ ਆਗੂ ਗੁਰਿੰਦਰ ਸਿੰਘ ਟੋਨੀ ਦੀ ਅਗਵਾਈ ਹੇਠ ਕੇਂਦਰ ਤੇ ਪੰਜਾਬ ਸਰਕਾਰ ਖਿਲਾਫ ਰੋਸ ਮੁਜਾਹਰਾ ਕੀਤਾ ਗਿਆ।