Punjab
ਰੋਸ ਪ੍ਰਦਰਸ਼ਨ: ਨਵੰਬਰ 2022 ਤੋਂ ਤਨਖਾਹ ਨਹੀਂ ਮਿਲੀ, ਮੁਸ਼ਕਲਾਂ ਦਾ ਕਰਨਾ ਪੈ ਰਿਹਾ ਸਾਹਮਣਾ
ਮਲਟੀਪਰਪਜ਼ ਹੈਲਥ ਇੰਪਲਾਈਜ਼ ਪੁਰਸ਼ ਮਹਿਲਾ ਯੂਨੀਅਨ ਦਾ ਵਫ਼ਦ ਵੱਖ-ਵੱਖ ਮੰਗਾਂ ਨੂੰ ਲੈ ਕੇ ਸਿਵਲ ਸਰਜਨ ਡਾ: ਪਰਮਿੰਦਰ ਕੌਰ ਨੂੰ ਮਿਲਿਆ | ਇਸ ਦੌਰਾਨ ਵਫ਼ਦ ਨੇ ਸਿਵਲ ਸਰਜਨ ਨੂੰ ਮੰਗ ਪੱਤਰ ਵੀ ਸੌਂਪਿਆ। ਇਸ ਮੌਕੇ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਮੰਗਵਾਲ, ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਗੰਢੂਆ, ਜਨਰਲ ਸਕੱਤਰ ਗੁਰਪ੍ਰੀਤ, ਸੀਨੀਅਰ ਮੀਤ ਪ੍ਰਧਾਨ ਰਵਿੰਦਰ ਸ਼ਰਮਾ ਅਤੇ ਕੁਲਵਿੰਦਰ ਸਿੰਘ ਨੇ ਕਿਹਾ ਕਿ ਮਲਟੀਪਰਪਜ਼ ਕੇਡਰ ਦੇ ਵੱਡੀ ਗਿਣਤੀ ਮੁਲਾਜ਼ਮਾਂ ਨੂੰ ਨਵੰਬਰ 2022 ਤੋਂ ਤਨਖਾਹਾਂ ਨਹੀਂ ਮਿਲੀਆਂ।
ਉਨ੍ਹਾਂ ਕਿਹਾ ਕਿ ਜੇਕਰ 11 ਫਰਵਰੀ ਤੱਕ ਤਨਖਾਹਾਂ ਜਾਰੀ ਨਾ ਕੀਤੀਆਂ ਗਈਆਂ ਤਾਂ ਉਸੇ ਦਿਨ ਸੰਗਰੂਰ ਵਿਖੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਰਿਹਾਇਸ਼ ਦੇ ਬਾਹਰ ਧਰਨਾ ਦਿੱਤਾ ਜਾਵੇਗਾ। ਇਸ ਮੌਕੇ ਜਗਦੀਪ ਸਿੰਘ ਮੂਨਕ, ਸਰਬਜੀਤ ਲੌਂਗੋਵਾਲ, ਮਨਜੀਤ ਲੱਡਾ, ਮਨਜਿੰਦਰ ਬਾਲੀਆ, ਰਾਮ ਸਿੰਘ, ਯਾਦਵਿੰਦਰ ਸਿੰਘ, ਅਸਲਮ ਖਾਨ, ਸੁਰਿੰਦਰ ਸਿੰਘ ਅਤੇ ਹੋਰ ਪਤਵੰਤੇ ਹਾਜ਼ਰ ਸਨ।
ਜਿਸ ਕਾਰਨ ਮੁਲਾਜ਼ਮਾਂ ਨੂੰ ਆਰਥਿਕ ਤੰਗੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਿਵਲ ਸਰਜਨ ਨੇ ਭਰੋਸਾ ਦਿੱਤਾ ਹੈ ਕਿ ਸੂਬੇ ਦਾ ਬਜਟ ਆਉਣ ਤੋਂ ਬਾਅਦ ਤੁਰੰਤ ਤਨਖਾਹਾਂ ਜਾਰੀ ਕਰ ਦਿੱਤੀਆਂ ਜਾਣਗੀਆਂ ਅਤੇ ਹੋਰ ਮੰਗਾਂ ਵੀ ਜਲਦੀ ਹੱਲ ਕੀਤੀਆਂ ਜਾਣਗੀਆਂ।