Connect with us

National

ਮਣੀਪੁਰ ‘ਚ ਭਾਜਪਾ ਆਗੂਆਂ ਦੇ ਘਰਾਂ ਨੂੰ ਨਿਸ਼ਾਨਾ ਬਣਾ ਰਹੇ ਪ੍ਰਦਰਸ਼ਨਕਾਰੀ…

Published

on

ਮਣੀਪੁਰ 17JUNE 2023: ਮਣੀਪੁਰ ਵਿੱਚ ਹਿੰਸਾ ਦੀਆਂ ਘਟਨਾਵਾਂ ਲਗਾਤਾਰ ਜਾਰੀ ਹਨ। ਸ਼ੁੱਕਰਵਾਰ ਰਾਤ ਨੂੰ ਇੱਥੇ ਬਾਗੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਝੜਪਾਂ ‘ਚ ਦੋ ਲੋਕ ਜ਼ਖਮੀ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ ਝੜਪ ਦੌਰਾਨ ਭੀੜ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਨੇਤਾਵਾਂ ਦੇ ਘਰ ਵੀ ਸਾੜਨ ਦੀ ਕੋਸ਼ਿਸ਼ ਕੀਤੀ।

ਮਣੀਪੁਰ ਦੇ ਬਿਸ਼ਨੂਪੁਰ ਜ਼ਿਲ੍ਹੇ ਦੇ ਕਵਾਕਤਾ ਅਤੇ ਚੂਰਾਚੰਦਪੁਰ ਜ਼ਿਲ੍ਹੇ ਦੇ ਕੰਗਵਾਈ ਤੋਂ ਪੂਰੀ ਰਾਤ ਗੋਲੀਬਾਰੀ ਦੀ ਖ਼ਬਰ ਹੈ। ਅਧਿਕਾਰੀਆਂ ਮੁਤਾਬਕ ਇੰਫਾਲ ਪੱਛਮੀ ਦੇ ਇਰਿੰਗਬਾਗ ਥਾਣੇ ਨੂੰ ਲੁੱਟਿਆ ਗਿਆ ਅਤੇ ਵਿਧਾਇਕ ਵਿਸ਼ਵਜੀਤ ਦੇ ਘਰ ਨੂੰ ਵੀ ਅੱਗ ਲਗਾ ਦਿੱਤੀ ਗਈ।

ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਫੌਜ, ਅਸਾਮ ਰਾਈਫਲਜ਼ ਅਤੇ ਮਨੀਪੁਰ ਰੈਪਿਡ ਐਕਸ਼ਨ ਫੋਰਸ (ਆਰ.ਏ.ਐੱਫ.) ਨੇ ਅੱਧੀ ਰਾਤ ਤੱਕ ਇੰਫਾਲ ‘ਚ ਸਾਂਝਾ ਮਾਰਚ ਕੱਢਿਆ। ਉਨ੍ਹਾਂ ਕਿਹਾ ਕਿ ਕਰੀਬ ਇੱਕ ਹਜ਼ਾਰ ਦੀ ਭੀੜ ਨੇ ਪੈਲੇਸ ਕੰਪਲੈਕਸ ਦੇ ਨੇੜੇ ਸਥਿਤ ਇਮਾਰਤਾਂ ਨੂੰ ਅੱਗ ਲਾਉਣ ਦੀ ਕੋਸ਼ਿਸ਼ ਕੀਤੀ।

ਭੀੜ ਨੂੰ ਸ਼ਾਂਤ ਕਰਨ ਲਈ, ਆਰਏਐਫ ਨੇ ਅੱਥਰੂ ਗੈਸ ਦੇ ਗੋਲੇ ਛੱਡੇ ਅਤੇ ਰਬੜ ਦੀਆਂ ਗੋਲੀਆਂ ਵੀ ਚਲਾਈਆਂ। ਅੱਧੀ ਰਾਤ ਨੂੰ ਪ੍ਰਦਰਸ਼ਨਕਾਰੀਆਂ ਨੇ ਸ਼ਿੰਜੇਮਈ ਸਥਿਤ ਭਾਜਪਾ ਦਫ਼ਤਰ ਦਾ ਘਿਰਾਓ ਕੀਤਾ, ਪਰ ਕੋਈ ਨੁਕਸਾਨ ਨਹੀਂ ਹੋਇਆ। ਭੀੜ ਨੇ ਭਾਜਪਾ ਦੀ ਮਹਿਲਾ ਇਕਾਈ ਦੀ ਪ੍ਰਧਾਨ ਸ਼ਾਰਦਾ ਦੇਵੀ ਦੇ ਘਰ ਵੀ ਭੰਨਤੋੜ ਕਰਨ ਦੀ ਕੋਸ਼ਿਸ਼ ਕੀਤੀ ਪਰ ਸੁਰੱਖਿਆ ਬਲਾਂ ਨੇ ਉਨ੍ਹਾਂ ਨੂੰ ਭਜਾ ਦਿੱਤਾ।ਪੁਰ ਵਿੱਚ ਹਿੰਸਾ ਦੀਆਂ ਘਟਨਾਵਾਂ ਲਗਾਤਾਰ ਜਾਰੀ ਹਨ। ਸ਼ੁੱਕਰਵਾਰ ਰਾਤ ਨੂੰ ਇੱਥੇ ਬਾਗੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਝੜਪਾਂ ‘ਚ ਦੋ ਲੋਕ ਜ਼ਖਮੀ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ ਝੜਪ ਦੌਰਾਨ ਭੀੜ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਨੇਤਾਵਾਂ ਦੇ ਘਰ ਵੀ ਸਾੜਨ ਦੀ ਕੋਸ਼ਿਸ਼ ਕੀਤੀ।

ਮਣੀਪੁਰ ਦੇ ਬਿਸ਼ਨੂਪੁਰ ਜ਼ਿਲ੍ਹੇ ਦੇ ਕਵਾਕਤਾ ਅਤੇ ਚੂਰਾਚੰਦਪੁਰ ਜ਼ਿਲ੍ਹੇ ਦੇ ਕੰਗਵਾਈ ਤੋਂ ਪੂਰੀ ਰਾਤ ਗੋਲੀਬਾਰੀ ਦੀ ਖ਼ਬਰ ਹੈ। ਅਧਿਕਾਰੀਆਂ ਮੁਤਾਬਕ ਇੰਫਾਲ ਪੱਛਮੀ ਦੇ ਇਰਿੰਗਬਾਗ ਥਾਣੇ ਨੂੰ ਲੁੱਟਿਆ ਗਿਆ ਅਤੇ ਵਿਧਾਇਕ ਵਿਸ਼ਵਜੀਤ ਦੇ ਘਰ ਨੂੰ ਵੀ ਅੱਗ ਲਗਾ ਦਿੱਤੀ ਗਈ।

ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਫੌਜ, ਅਸਾਮ ਰਾਈਫਲਜ਼ ਅਤੇ ਮਨੀਪੁਰ ਰੈਪਿਡ ਐਕਸ਼ਨ ਫੋਰਸ (ਆਰ.ਏ.ਐੱਫ.) ਨੇ ਅੱਧੀ ਰਾਤ ਤੱਕ ਇੰਫਾਲ ‘ਚ ਸਾਂਝਾ ਮਾਰਚ ਕੱਢਿਆ। ਉਨ੍ਹਾਂ ਕਿਹਾ ਕਿ ਕਰੀਬ ਇੱਕ ਹਜ਼ਾਰ ਦੀ ਭੀੜ ਨੇ ਪੈਲੇਸ ਕੰਪਲੈਕਸ ਦੇ ਨੇੜੇ ਸਥਿਤ ਇਮਾਰਤਾਂ ਨੂੰ ਅੱਗ ਲਾਉਣ ਦੀ ਕੋਸ਼ਿਸ਼ ਕੀਤੀ।

ਭੀੜ ਨੂੰ ਸ਼ਾਂਤ ਕਰਨ ਲਈ, ਆਰਏਐਫ ਨੇ ਅੱਥਰੂ ਗੈਸ ਦੇ ਗੋਲੇ ਛੱਡੇ ਅਤੇ ਰਬੜ ਦੀਆਂ ਗੋਲੀਆਂ ਵੀ ਚਲਾਈਆਂ। ਅੱਧੀ ਰਾਤ ਨੂੰ ਪ੍ਰਦਰਸ਼ਨਕਾਰੀਆਂ ਨੇ ਸ਼ਿੰਜੇਮਈ ਸਥਿਤ ਭਾਜਪਾ ਦਫ਼ਤਰ ਦਾ ਘਿਰਾਓ ਕੀਤਾ, ਪਰ ਕੋਈ ਨੁਕਸਾਨ ਨਹੀਂ ਹੋਇਆ। ਭੀੜ ਨੇ ਭਾਜਪਾ ਦੀ ਮਹਿਲਾ ਇਕਾਈ ਦੀ ਪ੍ਰਧਾਨ ਸ਼ਾਰਦਾ ਦੇਵੀ ਦੇ ਘਰ ਵੀ ਭੰਨਤੋੜ ਕਰਨ ਦੀ ਕੋਸ਼ਿਸ਼ ਕੀਤੀ ਪਰ ਸੁਰੱਖਿਆ ਬਲਾਂ ਨੇ ਉਨ੍ਹਾਂ ਨੂੰ ਭਜਾ ਦਿੱਤਾ।