Connect with us

Politics

ਜਦੋਂ ਤੱਕ ਖੇਤੀ ਬਿੱਲ ਵਾਪਿਸ ਨਹੀਂ ਲਏ ਜਾਂਦੇ ਪ੍ਰਦਰਸ਼ਨ ਜਾਰੀ ਰਹੇਗਾ-ਰਾਜੇਵਾਲ

ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ਤੇ ਕਿਸਾਨਾਂ ਦੇ ਲਗਾਏ ਧਰਨੇ ਵਿੱਚ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਸਰਕਾਰ ਨੂੰ ਕਰਾਰੇ ਜਵਾਬ

Published

on

ਲੁਧਿਆਣਾ,25 ਸਤੰਬਰ:(ਸੰਜੀਵ ਸੂਦ)ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ਤੇ ਕਿਸਾਨਾਂ ਦੇ ਲਗਾਏ ਧਰਨੇ ਵਿੱਚ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਸਰਕਾਰ ਨੂੰ ਕਰਾਰੇ ਜਵਾਬ ਦਿੱਤੇ ਅਤੇ ਆਪਣੇ ਆਉਣ ਵਾਲੇ ਦਿਨਾਂ ਵਿੱਚ ਰੇਲ ਰੋਕੋ ਅੰਦੋਲਨ ਬਾਰੇ ਵੀ ਦੱਸਿਆ। ਖੇਤੀ ਬਿੱਲ ਦੇ ਖ਼ਿਲਾਫ਼ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਬੰਦ ਦਾ ਐਲਾਨ ਕੀਤਾ ਗਿਆ ਸੀ,ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ਤੇ ਸਵੇਰ ਤੋਂ ਹੀ ਕਿਸਾਨ ਮੋਰਚੇ ਤੇ ਡਟੇ ਹੋਏ ਹਨ ਤੇ ਮੁਕੰਮਲ ਬੰਦ ਕੀਤਾ ਹੋਇਆ ਹੈ। ਇਸ ਦੌਰਾਨ ਜਿੱਥੇ ਸਿਆਸੀ ਲੀਡਰ ਸਟੇਜਾਂ ਸਾਂਝੀਆਂ ਕਰਨ ਕਿਸਾਨਾਂ ਦੇ ਕੋਲ ਪਹੁੰਚੇ ਉੱਥੇ ਹੀ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਅਤੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਪ੍ਰਦਰਸ਼ਨ ਵਿੱਚ ਪਹੁੰਚੇ ਹਨ। 
ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਅਤੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਕਿਸਾਨਾਂ ਦੇ ਹੱਕ ‘ਚ ਅੱਜ ਕੇਂਦਰ ਸਰਕਾਰ ਤੱਕ ਆਪਣੀ ਆਵਾਜ਼ ਪਹੁੰਚਾਉਣ ਲਈ ਇਹ ਬੰਦ ਕੀਤਾ ਗਿਆ ਹੈ ਉਨ੍ਹਾਂ ਕਿਹਾ ਕਿ ਖੇਤੀ ਬਿੱਲ ਕਿਸਾਨ ਮਾਰੂ ਨੇ ਅਤੇ ਸਰਕਾਰ ਦੇ ਖਿਲਾਫ ਕਿਸਾਨਾਂ ਦਾ ਇਹ ਸੰਘਰਸ਼ ਅੱਜ ਸ਼ੁਰੂ ਹੋਇਆ ਹੈ ਤੇ ਉਹ ਇਸ ਬਿੱਲ ਨੂੰ ਵਾਪਸ ਕਰਵਾ ਕੇ ਹੀ ਸਾਹ ਲੈਣਗੇ। ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਇੱਕ ਅਕਤੂਬਰ ਤੋਂ ਪੰਜਾਬ ਦੇ ਵਿੱਚ ਕਿਸਾਨ ਜਥੇਬੰਦੀਆਂ ਰੇਲ ਰੋਕੂ ਅੰਦੋਲਨ ਸ਼ੁਰੂ ਕਰਨਗੀਆਂ ਹਰਮੀਤ ਸਿੰਘ ਕਾਦੀਆਂ ਅਤੇ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਇੱਕ ਤਰੀਕ ਤੋਂ ਕਿਸਾਨ ਰੇਲ ਰੋਕੂ ਅੰਦੋਲਨ ਸ਼ੁਰੂ ਕਰਨਗੇ ਜਿਸ ਵਿੱਚ ਪੰਜਾਬ ਭਰ ‘ਚ ਵੱਖ ਵੱਖ ਸੂਬਿਆਂ ਆਉਣ ਵਾਲੀਆਂ ਟਰੇਨਾਂ ਨੂੰ ਰੋਕਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਕਿਸਾਨ ਦੇ ਸੰਘਰਸ਼ ਦੀ ਸ਼ੁਰੂਆਤ ਹੈ ਉਧਰ ਬਲਬੀਰ ਸਿੰਘ ਰਾਜੇਵਾਲ ਨੇ ਵੀ ਕਿਹਾ ਕਿ ਸਿਆਸੀ ਪਾਰਟੀਆਂ ਨੂੰ ਹੁਣ ਕਿਸਾਨਾਂ ਦੀ ਯਾਦ ਆਈ ਹੈ,ਕਿਸਾਨ ਆਪਣੇ ਹੱਕ ਦੀ ਲੜਾਈ ਲੜਨਾ ਜਾਣਦੇ ਨੇ ਉਨ੍ਹਾਂ ਨੇ ਕਿਹਾ ਕਿ ਸਿਆਸੀ ਪਾਰਟੀਆਂ ਮੁਕਾਬਲੇ ਕਰ ਰਹੀਆਂ ਹਨ। ਅੱਜ ਅਸੀਂ ਧਰਨੇ ਐਲਾਨੇ ਤੇ ਅੱਜ ਸਿਆਸੀ ਪਾਰਟੀਆਂ ਨੇ ਵੀ ਧਰਨੇ ਲਾਉਣ ਦਾ ਫ਼ੈਸਲਾ ਕੀਤਾ।