Punjab
PRTC ਬੱਸਾਂ ਦੀ ਹੜਤਾਲ ਮੁਲਤਵੀ !

ਸਰਕਾਰੀ ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ ਵੱਡੀ ਖ਼ਬਰ ਸਾਹਮਣੇ ਆਈ ਹੈ। ਤੁਹਾਨੂੰ ਦੱਸ ਦੇਈਏ ਕਿ ਕੁੱਝ ਦਿਨ ਪਹਿਲਾ ਬੱਸਾਂ ਦੇ ਮੁਲਾਜ਼ਮਾ ਨੇ ਤਿੰਨ ਦਿਨਾਂ ਦੀ ਹੜਤਾਲ ਹੜਤਾਲ ਕਰਨ ਦਾ ਐਲਾਨ ਕੀਤਾ ਸੀ ਜਿਸ ਨਾਲ ਕਈ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਣਾ ਸੀ। ਬੱਸਾਂ ਦਾ ਚੱਕਾ ਜਾਮ 7, 8 ਅਤੇ 9 ਤਰੀਕ ਨੂੰ ਕੀਤਾ ਸੀ।
ਪਰ ਅੱਜ ਮੁਲਾਜਮਾਂ ਨੇ ਜਾਣਕਾਰੀ ਦਿਤੀ ਹੈ ਕਿ ਤਿੰਨ ਦਿਨਾਂ ਦੀ ਹੜਤਾਲ ਮੁਲਤਵੀ ਕਰ ਦਿੱਤੀ ਹੈ। ਜੀ ਹਾਂ, ਹੁਣ ਤੁਹਾਨੂੰ ਮੁਸ਼ਕਲਾਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ ਕਿਉਂਕਿ ਬੱਸਾਂ ਦਾ ਸਫ਼ਰ ਜਾਰੀ ਰਹੇਗਾ। ਇਹ ਫ਼ੈਸਲਾ, ਟਰਾਂਸਪੋਰਟ ਮੰਤਰੀ ਦੇ ਨਾਲ ਮੀਟਿੰਗ ਤੋਂ ਬਾਅਦ ਲਿਆ ਗਿਆ ਹੈ।