ਪੀਆਰਟੀਸੀ ਦੇ ਚੇਅਰਮੈਨ ਸਤਵਿੰਦਰ ਸਿੰਘ ਨੇ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਪੀਆਰਟੀਸੀ ਦੇ ਮੈਨੇਜਿੰਗ ਡਾਇਰੈਕਟਰ ਨੂੰ ਅਸਤੀਫਾ ਭੇਜਿਆ ਹੈ। ਪੀਆਰਟੀਸੀ ਦੇ ਚੇਅਰਮੈਨ ਸਤਵਿੰਦਰ ਸਿੰਘ ਰੋਪੜ ਜ਼ਿਲ੍ਹੇ ਨਾਲ ਸਬੰਧਤ ਹਨ। ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਸਤਵਿੰਦਰ ਸਿੰਘ ਨੂੰ ਚੇਅਰਮੈਨ ਬਣਾਇਆ ਗਿਆ ਹੈ।