Punjab
PSEB 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਅੱਜ ਤੋਂ ਸ਼ੁਰੂ
ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਦੀਆਂ 10ਵੀਂ ਅਤੇ 12ਵੀਂ ਜਮਾਤ ਦੀਆਂ ਸਾਲਾਨਾ ਪ੍ਰੀਖਿਆਵਾਂ ਅੱਜ ਤੋਂ ਸ਼ੁਰੂ ਹੋ ਰਹੀਆਂ ਹਨ। ਪਹਿਲੀ ਵਾਰ ਦੋਵੇਂ ਜਮਾਤਾਂ ਦੀਆਂ ਪ੍ਰੀਖਿਆਵਾਂ ਸਵੇਰ ਦੀ ਸ਼ਿਫਟ ਵਿੱਚ ਲਈਆਂ ਜਾਣਗੀਆਂ। ਇਸ ਦੇ ਨਾਲ ਹੀ ਮੋਬਾਈਲ ਐਪ ਰਾਹੀਂ ਪ੍ਰਸ਼ਨ ਪੱਤਰ ਲੀਕ ਹੋਣ ਤੋਂ ਰੋਕਣ ਸਮੇਤ ਪ੍ਰੀਖਿਆ ਕੇਂਦਰ ਦੀਆਂ ਹੋਰ ਗਤੀਵਿਧੀਆਂ ‘ਤੇ ਨਜ਼ਰ ਰੱਖੀ ਜਾਵੇਗੀ। ਪ੍ਰੀਖਿਆ ਵਿੱਚ 6 ਲੱਖ ਤੋਂ ਵੱਧ ਵਿਦਿਆਰਥੀ ਬੈਠਣਗੇ| ਇਹ ਪ੍ਰੀਖਿਆ ਸਵੇਰੇ 11 ਵਜੇ ਤੋਂ ਦੁਪਹਿਰ 2.15 ਵਜੇ ਤੱਕ ਚੱਲੇਗੀ। 3 ਘੰਟੇ ਦੀ ਪ੍ਰੀਖਿਆ ਹੋਵੇਗੀ|