Connect with us

Education

PSEB ਅੱਜ ਐਲਾਨੇਗਾ 10ਵੀਂ ਦਾ ਨਤੀਜਾ,ਵੈੱਬਸਾਈਟ ‘ਤੇ ਕੀਤਾ ਜਾਵੇਗਾ ਅਪਲੋਡ, ਜਾਣੋ ਵੇਰਵਾ

Published

on

ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਅੱਜ 10ਵੀਂ ਜਮਾਤ ਦਾ ਨਤੀਜਾ ਐਲਾਨੇਗਾ। ਨਤੀਜਾ ਸਿੱਖਿਆ ਬੋਰਡ ਵੱਲੋਂ ਸਵੇਰੇ 11.30 ਵਜੇ ਅਧਿਕਾਰਤ ਵੈੱਬਸਾਈਟ pseb.ac.in ‘ਤੇ ਅਪਲੋਡ ਕੀਤਾ ਜਾਵੇਗਾ। ਇਸ ਨਾਲ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਲਈ ਆਪਣੇ ਨਤੀਜਿਆਂ ਦੀ ਜਾਂਚ ਕਰਨਾ ਆਸਾਨ ਹੋ ਜਾਵੇਗਾ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 12ਵੀਂ ਜਮਾਤ ਦੇ ਵਿਦਿਆਰਥੀਆਂ ਦੀ ਤਰਜ਼ ‘ਤੇ ਸੂਬੇ ‘ਚ 10ਵੀਂ ਜਮਾਤ ‘ਚੋਂ ਪਹਿਲੇ ਤਿੰਨ ਸਥਾਨਾਂ ‘ਤੇ ਰਹਿਣ ਵਾਲੇ ਵਿਦਿਆਰਥੀਆਂ ਨੂੰ ਇਨਾਮੀ ਰਾਸ਼ੀ ਦੇਣ ਦਾ ਐਲਾਨ ਵੀ ਕਰਨਗੇ।

ਜ਼ਿਕਰਯੋਗ ਹੈ ਕਿ PSEB ਵੱਲੋਂ 24 ਮਈ ਨੂੰ 12ਵੀਂ ਜਮਾਤ ਦੇ ਨਤੀਜੇ ਐਲਾਨੇ ਜਾ ਚੁੱਕੇ ਹਨ। 12ਵੀਂ ਜਮਾਤ ਵਿੱਚ ਮਾਨਸਾ ਦੇ ਇੱਕ ਪ੍ਰਾਈਵੇਟ ਸਕੂਲ ਦੀ ਵਿਦਿਆਰਥਣ ਸੁਜਾਨ ਕੌਰ 100 ਫੀਸਦੀ ਅੰਕ ਲੈ ਕੇ ਸਟੇਟ ਟਾਪਰ ਬਣੀ। ਜਦਕਿ ਸ਼੍ਰੇਆ ਸਿੰਗਲਾ ਨੇ 99.60 ਅੰਕ ਲੈ ਕੇ ਦੂਜਾ ਅਤੇ ਨਵਪ੍ਰੀਤ ਕੌਰ ਨੇ 99.40 ਅੰਕ ਲੈ ਕੇ ਤੀਜਾ ਸਥਾਨ ਹਾਸਲ ਕੀਤਾ।

ਪੰਜਾਬ ਦਾ ਕੁੱਲ ਨਤੀਜਾ 92.47 ਫੀਸਦੀ ਰਿਹਾ ਹੈ।
ਪੰਜਾਬ ਦਾ ਸਮੁੱਚਾ ਨਤੀਜਾ 92.47 ਫੀਸਦੀ ਰਿਹਾ ਹੈ। ਨਤੀਜੇ ਅਨੁਸਾਰ 3637 ਵਿਦਿਆਰਥੀ ਫੇਲ੍ਹ ਹੋਏ ਹਨ ਜਦਕਿ 18569 ਵਿਦਿਆਰਥੀਆਂ ਨੂੰ ਕੰਪਾਰਟਮੈਂਟ ਮਿਲੀ ਹੈ। ਲੜਕੀਆਂ ਦੀ ਪਾਸ ਪ੍ਰਤੀਸ਼ਤਤਾ 95.47 ਹੈ ਜਦਕਿ ਲੜਕਿਆਂ ਦੀ ਪਾਸ ਪ੍ਰਤੀਸ਼ਤਤਾ 90.14 ਹੈ। ਸਾਇੰਸ ਸਟਰੀਮ ਵਿੱਚ ਸਭ ਤੋਂ ਵੱਧ ਵਿਦਿਆਰਥੀ ਪਾਸ ਹੋਏ, ਜਿਨ੍ਹਾਂ ਦੀ ਪਾਸ ਪ੍ਰਤੀਸ਼ਤਤਾ 98.68 ਰਹੀ। 12ਵੀਂ ਦੇ ਇਮਤਿਹਾਨ ਮਾਰਚ ਮਹੀਨੇ ਵਿੱਚ ਲਏ ਗਏ ਸਨ।

ਗੁਰਦਾਸਪੁਰ 96.91 ਪਾਸ ਪ੍ਰਤੀਸ਼ਤਤਾ ਨਾਲ ਸਭ ਤੋਂ ਅੱਗੇ ਰਿਹਾ
ਜ਼ਿਲ੍ਹਾ ਗੁਰਦਾਸਪੁਰ 96.91 ਪਾਸ ਪ੍ਰਤੀਸ਼ਤਤਾ ਨਾਲ ਪਹਿਲੇ ਸਥਾਨ ‘ਤੇ ਰਿਹਾ। ਵਿਦਿਆਰਥੀ ਅਤੇ ਉਨ੍ਹਾਂ ਦੇ ਸਰਪ੍ਰਸਤ ਦਿਨ ਭਰ ਵੈੱਬਸਾਈਟ pseb.ac.in ‘ਤੇ ਨਤੀਜੇ ਚੈੱਕ ਕਰਨ ‘ਚ ਰੁੱਝੇ ਰਹੇ।