Uncategorized
PSPCL ਦਾ ਠੇਕੇਦਾਰ 20,000 ਰੁਪਏ ਦੀ ਰਿਸ਼ਵਤ ਲੈਂਦਾ ਕਾਬੂ
BATHINDA : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਜ਼ਿਲ੍ਹਾ ਬਠਿੰਡਾ ਵਿੱਚ ਪੀ.ਐੱਸ.ਪੀ.ਸੀ.ਐੱਲ. ਦੇ ਦਫਤਰ ਦਾ ਨਿੱਜੀ ਠੇਕੇਦਾਰ ਅੰਮ੍ਰਿਤ ਪਾਲ ਉਰਫ ਕੱਦੂ ਨੂੰ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ ।
ਇੰਸਪੈਕਟਰ ਅਮਨਦੀਪ ਸਿੰਘ ਨੇ ਦਿੱਤੀ ਜਾਣਕਾਰੀ
ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਬਠਿੰਡਾ ਜ਼ਿਲ੍ਹੇ ਦੇ ਪਿੰਡ ਕੁੱਤੀਵਾਲ ਖੁਰਦ ਦੀ ਵਸਨੀਕ ਨਿੱਕੀ ਕੌਰ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ‘ਤੇ ਗਿ੍ਫ਼ਤਾਰ ਕੀਤਾ ਗਿਆ ਹੈ | ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨਾਲ ਸੰਪਰਕ ਕਰਕੇ ਦੋਸ਼ ਲਗਾਇਆ ਸੀ ਕਿ ਉਕਤ ਦੋਸ਼ੀ ਨੇ ਉਸਦੀ ਉਪਜਾਊ ਜ਼ਮੀਨ ਵਿੱਚ ਟਿਊਬਵੈੱਲ ਕੁਨੈਕਸ਼ਨ ਦੇਣ ਬਦਲੇ 80,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਸੀ ਅਤੇ ਭਰੋਸਾ ਦਿੱਤਾ ਸੀ ਕਿ ਉਹ ਠੇਕੇਦਾਰ ਹੋਣ ਕਰਕੇ ਉਸਦੇ ਪੀ.ਐਸ.ਪੀ ਸੀ.ਐਲ. ਦਫ਼ਤਰ ਮੌੜ ਵਿੱਚ ਤਾਇਨਾਤ ਅਧਿਕਾਰੀਆਂ ਨਾਲ ਚੰਗੇ ਸਬੰਧ ਰੱਖਣ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਮੁਲਜ਼ਮਾਂ ਨੇ 30,000 ਰੁਪਏ ਐਡਵਾਂਸ ਮੰਗੇ ਅਤੇ ਬਾਕੀ ਰਕਮ ਬਿਜਲੀ ਦਾ ਕੁਨੈਕਸ਼ਨ ਲੱਗਣ ਤੋਂ ਬਾਅਦ ਅਦਾ ਕਰਨ ਲਈ ਕਿਹਾ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਦੋਸ਼ੀ ਠੇਕੇਦਾਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਸ਼ਿਕਾਇਤਕਰਤਾ ਤੋਂ ਪਹਿਲੀ ਕਿਸ਼ਤ ਵਜੋਂ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਦੋਸ਼ੀ ਅੰਮ੍ਰਿਤ ਪਾਲ ਤੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ