Connect with us

Uncategorized

ਘਰ ਘਰ ਨੌਕਰੀ ਯੋਜਨਾ ਦੇ ਲਾਗੂਕਰਨ ਵਿੱਚ ਮਹੱਤਵਪੂਰਨ ਯੋਗਦਾਨ ਪਾ ਰਿਹਾ ਪੀ.ਐਸ.ਪੀ.ਸੀ.ਐਲ : ਏ.ਵੇਣੂੰ ਪ੍ਰਸਾਦ

Published

on

a venu prasad

ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ ਸੂਬੇ ਵਿੱਚ ਵਿਕਾਸ ਦੇ  ਪਹੀਏ ਨੂੰ ਚਲਦਾ ਰੱਖਣ ਲਈ ਮਹੱਤਵਪੂਰਨ ਭੂਮਿਕਾ ਨਿਭਾਉਣ ਦੇ ਨਾਲ ਨਾਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀ ਘਰ ਘਰ ਨੌਕਰੀ ਯੋਜਨਾ ਦੇ ਲਾਗੂ ਕਰਨ ਵਿੱਚ ਅਹਿਮ ਯੋਗਦਾਨ ਪਾ ਰਿਹਾ ਹੈ।

ਪੀ.ਐਸ.ਪੀ.ਸੀ.ਐਲ ਦੇ ਸੀ.ਐਮ.ਡੀ. ਏ ਵੇਣੂੰ ਪ੍ਰਸ਼ਾਦ ਨੇ ਦੱਸਿਆ ਕਿ ਖਪਤਕਾਰਾਂ ਨੂੰ ਬਿਹਤਰ ਸਹੂਲਤਾਂ ਦੇਣ ਲਈ ਪੀ.ਐਸ.ਪੀ.ਸੀ.ਐਲ. ਵੱਲੋਂ ਪਿਛਲੇ 4 ਸਾਲਾਂ ਵਿੱਚ 10378 ਕਰਮਚਾਰੀਆਂ ਦੀ ਭਰਤੀ ਕੀਤੀ ਗਈ ਹੈ। ਪੀ.ਐਸ.ਪੀ.ਸੀ.ਐਲ. ਨੇ 17 ਵੱਖ ਵੱਖ ਸ਼੍ਰੇਣੀਆਂ ਦੇ 7866 ਤਕਨੀਕੀ ਕਰਮਚਾਰੀਆਂ ਅਤੇ 10 ਵੱਖ-ਵੱਖ ਸ਼੍ਰੇਣੀਆਂ ਦੇ 2512 ਗੈਰ ਤਕਨੀਕੀ ਕਰਮਚਾਰੀਆਂ ਨੂੰ ਨੌਕਰੀਆਂ ਦਿੱਤੀਆਂ ਹਨ। ਪੀ.ਐਸ.ਪੀ.ਸੀ.ਐਲ. ਵੱਲੋਂ 1700 ਸਹਾਇਕ ਲਾਈਨਮੈਨਾਂ ਸਮੇਤ 5 ਵੱਖ-ਵੱਖ ਸ਼੍ਰੇਣੀਆਂ ਦੀਆਂ 2632 ਅਸਾਮੀਆਂ ਲਈ ਇਸ਼ਤਿਹਾਰ ਦਿੱਤਾ ਗਿਆ ਹੈ। ਇਨ੍ਹਾਂ ਅਸਾਮੀਆਂ `ਤੇ ਨਿਯੁਕਤੀ ਲਈ ਭਰਤੀ ਪ੍ਰਕਿਰਿਆ ਆਉਣ ਵਾਲੇ ਸਮੇਂ ਵਿੱਚ ਸ਼ੁਰੂ ਹੋ ਜਾਵੇਗੀ।

ਪੀ.ਐਸ.ਪੀ.ਸੀ.ਐਲ. ਵੱਲੋਂ ਜਨਵਰੀ 2017 ਤੋਂ ਬਿਜਲੀ ਨਿਗਮ ਦੇ ਮ੍ਰਿਤਕ ਕਰਮਚਾਰੀਆਂ ਦੇ 1406 ਵਾਰਿਸਾਂ ਨੂੰ ਨੌਕਰੀ ਦਿੱਤੀ ਗਈ ਹੈ। 1112 ਵਾਰਿਸਾਂ ਨੂੰ ਗਰੁੱਪ ‘ਡੀ’ ਅਤੇ 294 ਨੂੰ ਗਰੁੱਪ ‘ਸੀ’ ਦੀ ਨੌਕਰੀ ਦਿੱਤੀ ਗਈ ਹੈ। ਸੀ.ਐਮ.ਡੀ. ਨੇ ਕਿਹਾ ਕਿ ਰੁਜ਼ਗਾਰ ਪ੍ਰਾਪਤ ਕਰਮਚਾਰੀ ਪੀ.ਐਸ.ਪੀ.ਸੀ.ਐਲ. ਵਿੱਚ ਸੇਵਾ ਨਿਭਾਉਣ ਦੇ ਨਾਲ ਨਾਲ ਪੰਜਾਬ ਦੀ ਤਰੱਕੀ ਅਤੇ ਵਿਕਾਸ ਲਈ ਵੀ ਯੋਗਦਾਨ ਪਾ ਰਹੇ ਹਨ।