Punjab
ਪੰਜਾਬ ਦੇ ਸਕੂਲਾਂ ’ਚ 5 ਫ਼ਰਵਰੀ ਨੂੰ ਹੋਵੇਗੀ PTM

PTM MEETING : ਸਕੂਲ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਲਈ ਖਾਸ ਖ਼ਬਰ ਹੈ। ਦੱਸ ਦੇਈਏ ਕਿ ਸਿੱਖਿਆ ਵਿਭਾਗ ਨੇ ਪੰਜਾਬ ਭਰ ਦੇ ਸਾਰੇ ਸਕੂਲਾਂ ਨੂੰ ਨਵੇਂ ਹੁਕਮ ਜਾਰੀ ਕੀਤੇ ਹਨ। ਪਤਾ ਲੱਗਾ ਹੈ ਕਿ ਸਿੱਖਿਆ ਵਿਭਾਗ ਨੇ ਮਾਪੇ ਅਧਿਆਪਕ ਮੀਟਿੰਗ ਯਾਨੀ PTM ਦੀ ਤਰੀਕ ਬਦਲ ਦਿੱਤੀ ਹੈ। ਪੰਜਾਬ ਸਿੱਖਿਆ ਵਿਭਾਗ ਨੇ ਸੂਬੇ ਭਰ ਦੇ ਸਕੂਲਾਂ ਵਿੱਚ ਹੋਣ ਵਾਲੀ ਮਾਪੇ ਅਧਿਆਪਕ ਮੀਟਿੰਗ (ਪੀਟੀਐਮ) ਦੀ ਮਿਤੀ ਸਬੰਧੀ ਨਵੇਂ ਹੁਕਮ ਜਾਰੀ ਕੀਤੇ ਹਨ। ਵਿਭਾਗ ਨੇ ਕਿਹਾ ਕਿ ਮਾਪੇ ਅਧਿਆਪਕ ਮੀਟਿੰਗ (ਪੀਟੀਐਮ) ਹੁਣ 5 ਫਰਵਰੀ ਨੂੰ ਹੋਵੇਗੀ।
ਇਹ ਧਿਆਨ ਦੇਣ ਯੋਗ ਹੈ ਕਿ ਇਹ ਮੀਟਿੰਗ ਪਹਿਲਾਂ 1 ਫਰਵਰੀ 2025 ਨੂੰ ਹੋਣੀ ਸੀ, ਜਿਸ ਨੂੰ ਪ੍ਰਬੰਧਕੀ ਕਾਰਨਾਂ ਕਰਕੇ ਮੁਲਤਵੀ ਕਰ ਦਿੱਤਾ ਗਿਆ ਹੈ। ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਸਿੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਫੀਲਡ ਤੋਂ ਆ ਰਹੀਆਂ ਮੰਗਾਂ ਨੂੰ ਧਿਆਨ ਵਿੱਚ ਰੱਖਦੇ ਹੋਏ, PTM ਦੀ ਮਿਤੀ ਬਦਲ ਦਿੱਤੀ ਗਈ ਹੈ। ਵਿਭਾਗ ਨੇ ਸਾਰੇ ਸਕੂਲਾਂ ਨੂੰ ਇਸ ਬਾਰੇ ਸੂਚਿਤ ਕਰ ਦਿੱਤਾ ਹੈ ਅਤੇ ਉਨ੍ਹਾਂ ਨੂੰ ਮਾਪੇ ਅਧਿਆਪਕ ਮੀਟਿੰਗ (ਪੀਟੀਐਮ) ਦੀ ਤਰੀਕ ਵਿੱਚ ਬਦਲਾਅ ਬਾਰੇ ਸਾਰੀ ਜਾਣਕਾਰੀ ਦੇਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਤੋਂ ਇਲਾਵਾ, ਵਿਭਾਗ ਨੇ ਕਿਹਾ ਕਿ ਇਸਨੂੰ ਸਫਲ ਬਣਾਉਣ ਲਈ ਜ਼ਰੂਰੀ ਕਦਮ ਚੁੱਕੇ ਜਾ ਰਹੇ ਹਨ।