Punjab
PU ਪਹੁੰਚ ਕੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਵਿਦਿਆਰਥੀਆਂ ਨੂੰ ਵੰਡੀਆਂ ਡਿਗਰੀਆਂ

ਰਾਸ਼ਟਰਪਤੀ ਦ੍ਰੌਪਦੀ ਮੁਰਮੂ ਪੰਜਾਬ ਯੂਨੀਵਰਸਿਟੀ ਪਹੁੰਚੇ। ਯੂਨੀਵਰਸਿਟੀ ਦੇ 72ਵੇਂ ਕਨਵੋਕੇਸ਼ਨ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਸਮਾਰੋਹ ਵਿੱਚ 2024 ਵਿੱਚ ਪ੍ਰੀਖਿਆ ਪਾਸ ਕਰਨ ਵਾਲੇ ਵਿਦਿਆਰਥੀਆਂ ਨੂੰ ਮੈਡਲ, ਐਵਾਰਡ ਅਤੇ ਡਿਗਰੀਆਂ ਦਿੱਤੀਆਂ ਗਈਆਂ।
ਨਿਸ਼ਾਨੇਬਾਜ਼ ਮਨੂ ਭਾਕਰ ਨੂੰ ਸਨਮਾਨਿਤ ਕਰਦੇ ਹੋਏ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਕਿਹਾ ਕਿ ਭਾਕਰ ਨੇ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ, ਇਸੇ ਤਰ੍ਹਾਂ ਨੌਜਵਾਨ ਪੀੜ੍ਹੀ ਨੂੰ ਦੇਸ਼ ਦਾ ਨਾਂ ਰੌਸ਼ਨ ਕਰਨਾ ਚਾਹੀਦਾ ਹੈ। ਇਸ ਤੋਂ ਇਲਾਵਾ ਰਾਸ਼ਟਰਪਤੀ ਨੇ ਸਾਰਿਆਂ ਨੂੰ ਵਧਾਈ ਦਿੱਤੀ।
ਇਸ ਦੌਰਾਨ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ, ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਮੌਜੂਦ ਸਨ।
ਰਾਸ਼ਟਰਪਤੀ ਮੁਰਮੂ ਪੀਯੂ ਵਿਖੇ ਕਨਵੋਕੇਸ਼ਨ ਸੰਬੋਧਨ ਕਰਨ ਵਾਲੇ ਦੇਸ਼ ਦੇ 6ਵੇਂ ਰਾਸ਼ਟਰਪਤੀ ਹੋਣਗੇ। ਇਸ ਤੋਂ ਪਹਿਲਾਂ ਪ੍ਰਣਬ ਮੁਖਰਜੀ, ਡਾ.ਏ.ਪੀ.ਜੇ. ਅਬਦੁਲ ਕਲਾਮ, ਗਿਆਨੀ ਜ਼ੈਲ ਸਿੰਘ, ਨੀਲਮ ਸੰਜੀਵ ਰੈਡੀ ਅਤੇ ਡਾ. ਰਾਜਿੰਦਰ ਪ੍ਰਸਾਦ ਵੀ ਇੱਥੇ ਕਨਵੋਕੇਸ਼ਨ ਸੰਬੋਧਨ ਕਰ ਚੁੱਕੇ ਹਨ।