Punjab
ਪਟਿਆਲਾ ਜ਼ਿਲ੍ਹੇ ‘ਚ ਜਨ ਸੁਵਿਧਾ ਕੈਂਪ 18 ਸਤੰਬਰ ਨੂੰ
ਪਟਿਆਲਾ:
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਲੋਕਾਂ ਨੂੰ ਸਰਕਾਰੀ ਸੇਵਾਵਾਂ ਦਾ ਲਾਭ ਘਰਾਂ ਦੇ ਨੇੜੇ ਦੇਣ ਦੇ ਮਕਸਦ ਨਾਲ ਹਰੇਕ ਮਹੀਨੇ ਲਗਾਏ ਜਾਂਦੇ ਜਨ ਸੁਵਿਧਾ ਕੈਂਪ ਇਸ ਮਹੀਨੇ 18 ਸਤੰਬਰ ਨੂੰ ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ ਸਾਰੇ ਵਿਧਾਨ ਸਭਾ ਹਲਕਿਆਂ ਅੰਦਰ ਵੱਖ-ਵੱਖ ਥਾਵਾਂ ‘ਤੇ 9 ਜਨ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ, ਜਿਥੇ ਬੁਢਾਪਾ ਪੈਨਸ਼ਨ ਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਦੇ ਨਾਲ ਨਾਲ ਸਾਰੇ ਵਿਭਾਗ ਵੱਲੋਂ ਇੱਕੋ ਛੱਤ ਥੱਲੇ ਸਰਕਾਰੀ ਸਹੂਲਤਾਂ ਉਪਲਬਧ ਕਰਵਾਈਆਂ ਜਾਣਗੀਆਂ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਟਿਆਲਾ ਦਿਹਾਤੀ ਦਾ ਜਨ ਸੁਵਿਧਾ ਕੈਂਪ ਸਰਕਾਰੀ ਬਹੁਤਕਨੀਕੀ ਕਾਲਜ ਲੜਕੀਆਂ ਵਿਖੇ, ਸਮਾਣਾ ਦਾ ਕੈਂਪ ਸਰਕਾਰੀ ਮਿਡਲ ਸਕੂਲ ਰਾਮ ਨਗਰ ਬਖਸ਼ੀਵਾਲਾ, ਸ਼ੁਤਾਰਾਣਾ ਦਾ ਕੈਂਪ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਰਗੜ੍ਹ ਤੇ ਸਰਕਾਰੀ ਹਾਈ ਸਕੂਲ ਮਰੋੜੀ ਬਲਾਕ ਸਮਾਣਾ ਵਿਖੇ ਲਗਾਇਆ ਜਾਵੇਗਾ, ਜਦੋਂਕਿ ਸਨੌਰ ਦਾ ਜਨ ਸੁਵਿਧਾ ਕੈਂਪ ਸਰਕਾਰੀ ਮਿਡਲ ਸਕੂਲ ਤਾਜਲਪੁਰ ਬਲਾਕ ਭੁਨਰਹੇੜੀ ਵਿਖੇ ਲਗਾਇਆ ਜਾਵੇਗਾ।
ਉਨ੍ਹਾਂ ਦੱਸਿਆ ਕਿ ਨਾਭਾ ਹਲਕੇ ਦਾ ਕੈਂਪ ਸਰਕਾਰੀ ਹਾਈ ਸਕੂਲ ਪਿੰਡ ਬਨੇਰਾ ਖੁਰਦ, ਰਾਜਪੁਰਾ ਦਾ ਜਨ ਸੁਵਿਧਾ ਕੈਂਪ ਸਰਕਾਰੀ ਹਾਈ ਸਕੂਲ ਮਿਰਜਾਪੁਰ ਤੇ ਘਨੌਰ ਹਲਕੇ ਦਾ ਕੈਂਪ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੋਹਸਿੰਬਲੀ ਬਲਾਕ ਸ਼ੰਭੂ ਕਲਾ ਵਿਖੇ ਲਗਾਇਆ ਜਾਵੇਗਾ।
