Governance
ਪੰਜਾਬ ‘ਚ ਮੁੱਖਮੰਤਰੀ ਨੇ ਲਿਆ ਵੱਡਾ ਫੈਸਲਾ

23 ਮਾਰਚ : ਪੰਜਾਬ ਵਿਚ ਕੋਰੋਨਾ ਵਾਇਰਸ ਦੇ ਲਗਾਤਾਰ ਵੱਧ ਰਹੇ ਖਤਰੇ ਨੂੰ ਦੱਖਦੇ ਹੋਏ ਪੰਜਾਬ ਸਰਕਾਰ ਨੇ ਸੂਬੇ ਵਿਚ ਕਰਫਿਊ ਲਗਾ ਦਿੱਤਾ ਹੈ। ਇਹ ਕਰਫਿਊ ਅਗਲੇ ਹੁਕਮਾਂ ਤਕ ਜਾਰੀ ਰਹੇਗਾ। ਇਸ ਦੇ ਨਾਲ ਹੀ ਸਰਕਾਰ ਵਲੋਂ ਕਿਸੇ ਦੇ ਵੀ ਘਰ ‘ਚੋਂ ਨਿਕਲਣ ‘ਤੇ ਪੂਰੀ ਤਰ੍ਹਾਂ ਰੋਕ ਲਗਾ ਦਿੱਤੀ ਹੈ।
ਇਸ ਦੇ ਨਾਲ ਹੀ ਉਨ੍ਹਾਂ ਨੇ ਚਿਤਾਵਨੀ ਦਿੰਦਿਆਂ ਆਖਿਆ ਕਿ ਸੂਬੇ ਦੇ ਵਡੇਰੇ ਹਿੱਤ ਵਿੱਚ ਲਾਏ ਗਏ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਮੁੱਖ ਮੰਤਰੀ ਨੇ ਕਿਹਾ,”ਸੂਬੇ ਦੇ ਹਿੱਤਾਂ ਅਤੇ ਤੁਹਾਡੇ ਭਲੇ ਲਈ ਮੈਨੂੰ ਮਜਬੂਰਨ ਕਰਫਿਊ ਲਾਉਣ ਦਾ ਸਿਖਰਲਾ ਕਦਮ ਚੁੱਕਣਾ ਪਿਆ ਕਿਉਂਕਿ ਅੱਜ ਸਵੇਰ ਤੋਂ ਸੂਬੇ ਵਿੱਚ ਮੁਕੰਮਲ ਬੰਦ (ਲੌਕਡਾਊਨ) ਦੇ ਅਮਲ ਵਿੱਚ ਆਉਣ ਦੇ ਬਾਵਜੂਦ ਸ਼ਹਿਰਾਂ, ਮੁਹੱਲਿਆਂ ਅਤੇ ਕਸਬਿਆਂ ਵਿੱਚ ਲੋਕਾਂ ਦੇ ਆਮ ਵਾਂਗ ਇਧਰ-ਉਧਰ ਫਿਰਨ ਦੀਆਂ ਰਿਪੋਰਟਾਂ ਹਾਸਲ ਹੋਈਆਂ ਸਨ।