Connect with us

Punjab

ਤਨਖ਼ਾਹ ਨਾ ਮਿਲਣ ਕਾਰਨ ਪਨਬੱਸ ਤੇ ਪੀਆਰਟੀਸੀ ਮੁਲਾਜ਼ਮਾਂ ਵੱਲੋਂ ਪੰਜਾਬ ਦੇ ਸਮੂਹ ਬੱਸ ਅੱਡੇ ਕੀਤੇ ਬੰਦ

Published

on

ਪੰਜਾਬ: ਤਨਖ਼ਾਹ ਨਾ ਮਿਲਣ ਕਾਰਨ ਪਨਬੱਸ ਤੇ ਪੀਆਰਟੀਸੀ ਦੇ ਮੁਲਾਜ਼ਮਾਂ ਨੇ ਪੰਜਾਬ ਦੇ ਸਮੂਹ ਬੱਸ ਅੱਡੇ ਬੰਦ ਕਰ ਦਿੱਤੇ ਹਨ। ਮੁਲਾਜ਼ਮਾਂ ਨੇ ਆਖਿਆ ਹੈ ਕਿ 23 ਜੂਨ ਦੁਪਹਿਰ ਤੋਂ ਬੱਸਾਂ ਵੀ ਜਾਮ ਕਰ ਦਿੱਤੀਆਂ ਜਾਣਗੀਆਂ। ਮੁਲਾਜ਼ਮ ਤਨਖਾਹ ਨਾਲ ਮਿਲਣ ਕਾਰਨ ਰੋਸ ਪ੍ਰਦਰਸ਼ਨ ਕਰ ਰਹੇ ਹਨ। ਮਈ ਮਹੀਨੇ ਦੀ ਤਨਖ਼ਾਹ ਜਾਰੀ ਨਾ ਹੋਣ ਕਰਕੇ ਪਨਬਸ ਮੁਲਾਜ਼ਮਾਂ ਵੱਲੋਂ ਮੀਂਹ ਦੀ ਪ੍ਰਵਾਹ ਨਾ ਕਰਦਿਆਂ ਅੰਮ੍ਰਿਤਸਰ ਬੱਸ ਅੱਡਾ 2 ਘੰਟੇ ਲਈ ਜਾਮ ਕਰ ਦਿੱਤਾ ਗਿਆ, ਜਿਸ ਕਰਕੇ ਯਾਤਰੀਆਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲੁਧਿਆਣਾ ਬੱਸ ਸਟੈਂਡ 2 ਘੰਟੇ ਲਈ ਕੀਤਾ ਬੰਦ ਕੀਤਾ ਗਿਆ। ਕੱਚੇ ਮੁਲਾਜ਼ਮਾਂ ਵੱਲੋਂ 2 ਮਹੀਨੇ ਤੋਂ ਤਨਖਾਹਾਂ ਨਾ ਮਿਲਣ ਦਾ ਵਿਰੋਧ ਕੀਤਾ। ਮੁਲਾਜ਼ਮਾਂ ਨੇ ਕਿਹਾ ਸਰਕਾਰ ਨੇ ਮੰਗਾਂ ਤਾਂ ਕਿ ਪੂਰੀਆਂ ਕਰਨੀਆਂ ਸਨ, ਬਣਦੀਆਂ ਤਨਖਾਹਾਂ ਵੀ ਨਹੀਂ ਦੇ ਪਾ ਰਹੀ।