Connect with us

Uncategorized

PUNJAB ‘ਚ ਅਗਲੇ 3 ਦਿਨ ਮੀਂਹ ਦਾ ALERT,HIMACHAL ‘ਚ ਹੜ੍ਹ ਕਾਰਨ ਭਾਰੀ ਨੁਕਸਾਨ

Published

on

PUNJAB WEATHER: ਪੰਜਾਬ ‘ਚ ਅੱਜ 72 ਸ਼ਹਿਰਾਂ ਲਈ ਮੀਂਹ ਦਾ ਅਲਰਟ, ਮੌਸਮ ਵਿਭਾਗ ਨੇ ਜਾਰੀ ਕੀਤਾ ਔਰੇਂਜ ਅਲਰਟ, 40 ਕਿਲੋਮੀਟਰ ਦੀ ਰਫ਼ਤਾਰ ਨਾਲ ਚੱਲਣਗੀਆਂ ਹਵਾਵਾਂ। ਪੰਜਾਬ ‘ਚ ਅਗਲੇ 3 ਦਿਨ ਰਹੇਗਾ ਬੱਦਲ਼ਵਾਈ ਪਠਾਨਕੋਟ, ਹੁਸ਼ਿਆਰਪੁਰ ਤੇ ਰੂਪਨਗਰ ਦੇ 75 ਫੀਸਦ ਹਿੱਸਿਆਂ ਚ ਪਵੇਗਾ ਮੀਂਹ। ਗੁਰਦਾਸਪੁਰ, ਕਪੂਰਥਲਾ, ਜਲੰਧਰ, ਨਵਾਂਸ਼ਹਿਰ ਲਈ ਵੀ ਅਲਰਟ, ਬਰਨਾਲਾ, ਬਠਿੰਡਾ, ਮੁਕਤਸਰ, ਫਾਜ਼ਿਲਕਾ ‘ਚ ਮੀਂਹ ਦੇ ਆਸਾਰ।ਮਾਨਸਾ, ਲੁਧਿਆਣਾ, ਫਤਿਹਗੜ੍ਹ ਸਾਹਿਬ ਚ ਵੀ ਮੀਂਹ ਦਾ ਸੰਭਾਵਨਾ ਸੰਗਰੂਰ ਅਤੇ ਪਟਿਆਲਾ ‘ਚ ਬੂੰਦਾਬਾਂਦੀ ਦੇ ਆਸਾਰ।

HIMACHAL WEATHER: ਹਿਮਾਚਲ ਪ੍ਰਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਵੀ ਲਗਾਤਾਰ ਮੀਂਹ ਪੈ ਰਿਹਾ ਹੈ। ਇਸ ਨਾਲ ਰਾਜ ‘ਚ  ਕਈ ਲੋਕਾ  ਦੀ ਮੌਤ ਹੋਈ। ਭਾਰੀ ਮੀਂਹ ਕਾਰਨ ਕਈ ਥਾਵਾਂ ‘ਤੇ ਜ਼ਮੀਨ ਖਿਸਕਣ ਅਤੇ ਅਚਾਨਕ ਹੜ੍ਹ ਆਉਣ ਦੀਆਂ ਘਟਨਾਵਾਂ ਵੇਖੀਆਂ ਗਈਆਂ ਹਨ। ਇਸ ਦੋਰਾਨ ਹਿਮਾਚਲ ਦੇ ਮੰਡੀ ਸ਼ਹਿਰ ਨੂੰ ਸਭ ਤੋਂ ਵੱਧ ਨੁਕਸਾਨ ਹੋਇਆ ਹੈ। ਇਸ ਕਾਰਨ, ਰਾਜ  ਵਿੱਚ 300 ਤੋਂ ਵੱਧ ਸੜਕਾਂ, 700 ਦੇ ਕਰੀਬ ਬਿਜਲੀ ਟ੍ਰਾਂਸਫਾਰਮਰ ਅਤੇ 180 ਤੋਂ ਵੱਧ ਪੀਣ ਵਾਲੇ ਪਾਣੀ ਦੀਆਂ ਯੋਜਨਾਵਾਂ ਠੱਪ ਹਨ।

ਮੌਸਮ ਵਿਭਾਗ ਨੇ ਅੱਜ ਚੰਬਾ, ਕਾਂਗੜਾ, ਕੁੱਲੂ ਅਤੇ ਮੰਡੀ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਲਈ ਔਂਰੇਜ ਅਲਰਟ ਜਾਰੀ ਕੀਤਾ ਹੈ। ਭਾਰੀ ਮੀਂਹ ਤੋਂ ਬਾਅਦ ਹੜ੍ਹ, ਪਾਣੀ ਭਰਨ ਅਤੇ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਵੇਖੀਆਂ ਜਾ ਸਕਦੀਆਂ ਹਨ। ਇਸ ਦੇ ਮੱਦੇਨਜ਼ਰ, ਲੋਕਾਂ ਨੂੰ ਸੁਚੇਤ ਰਹਿਣ ਲਈ ਕਿਹਾ ਗਿਆ ਹੈ।

Continue Reading