Connect with us

News

PUNJAB ‘ਚ ਦੋ ਦਿਨ ਭਾਰੀ ਮੀਂਹ ਦਾ ALERT

Published

on

PUNJAB WEATHER : ਪੰਜਾਬ ਵਿਚ ਜਿਥੇ ਹੜ੍ਹ ਨੇ ਕਹਿਰ ਢਾਹਿਆ ਹੋਇਆ ਹੈ। ਇਸ ਦੇ ਨਾਲ ਹੀ ਕਈ ਇਲਾਕਿਆਂ ਵਿਚ ਕੱਲ੍ਹ ਤੋਂ ਲਗਾਤਾਰ ਭਾਰੀ ਮੀਂਹ ਪੈ ਰਿਹਾ ਹੈ। ਭਾਰੀ ਮੀਂਹ ਕਾਰਨ ਥਾਂ-ਥਾਂ ਪਾਣੀ ਭਰ ਗਿਆ ਹੈ। ਮੌਸਮ ਵਿਭਾਗ ਦੇ ਮੁਤਾਬਕ ਅਗਲੇ 2-4 ਦਿਨ ਉੱਤਰ ਭਾਰਤ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ.. ਨਾਲ ਹਿ 2 ਸਤੰਬਰ ਨੂੰ ਜੰਮੂ ਦੇ ਕਈ ਇਲਾਕਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਲੋਕਾਂ ਨੂੰ ਸੁਚੇਤ ਰਹਿਣ ਦੀ ਸਲਾਹ ਦਿੱਤੀ ਹੈ। ਮੌਸਮ ਵਿਭਾਗ ਦੇ ਅਨੁਸਾਰ ਬਰਨਾਲਾ, ਫ਼ਤਿਹਗੜ੍ਹ ਸਾਹਿਬ, ਹੁਸ਼ਿਆਰਪੁਰ, ਜਲੰਧਰ, ਫਿਰੋਜ਼ਪੁਰ,ਕਪੂਰਥਲਾ, ਲੁਧਿਆਣਾ, ਮਲੇਰਕੋਟਲਾ ਵਿਚ ਅਗਲੇ ਦੋ ਦਿਨ ਭਾਰੀ ਮੀਂਹ ਪਵੇਗਾ। ਇਸ ਦੇ ਨਾਲ ਹੀ ਮਾਨਸਾ, ਮੋਗਾ, ਪਟਿਆਲਾ, ਰੂਪਨਗਰ, ਸੰਗਰੂਰ, ਮੌਹਾਲੀ, ਚੰਡਿਗੜ੍ਹ ਲਈ ਵੀ ਅਲਰਟ ਜਾਰੀ ਕੀਤਾ ਗਿਆ ਹੈ।

ਇਸ ਦੇ ਨਾਲ ਹਿ ਮੌਸਮ ਵਿਭਾਗ ਮੁਤਾਬਕ ਹਰਿਆਣਾ ਵਿੱਚ ਵੀ ਅਓਣ ਵਾਲੇ ਦਿਨਾਂ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਏ……ਜਿਸਦੇ ਚਲਦੇ ਪ੍ਰਸਾਸ਼ਨ ਨੇ ਹਰਿਆਣਾ ਵਿੱਚ ਅਲਰਟ ਜਾਰੀ ਕਰ ਦਿੱਤਾ ਏ…..  ਓਧਰ ਹਿ 2 ਤੋ 4 ਸਤੰਬਰ ਨੂੰ ਹਿਮਾਚਲ ਪ੍ਰਦੇਸ਼ ਦੇ ਕਈ ਇਲਾਕਿਆਂ ਵਿੱਚ ਭਾਰੀ ਮੀਂਹ ਪੈਣ ਦੀ ਚੇਤਾਵਨੀ ਏ…. ਵਿਭਾਗ ਨੇ ਬਿਲਾਸਪੁਰ, ਕਾਂਗੜਾ, ਸ਼ਿਮਲਾ, ਸਿਰਮੌਰ, ਸੋਲਨ ਅਤੇ ਊਨਾ ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ‘ਤੇ ਭਾਰੀ ਮੀਂਹ ਲਈ ਅਤੇ ਕਾਂਗੜਾ, ਮੰਡੀ ਅਤੇ ਸਿਰਮੌਰ ਜ਼ਿਲ੍ਹਿਆਂ ਵਿੱਚ ਅੱਜ ਮੀਂਹ ਲਈ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ।