Connect with us

Punjab

Punjab ’ਚ ਪੰਚਾਇਤ ਚੋਣਾਂ ਨੋਟੀਫਿਕੇਸ਼ ਹੋਇਆ ਜਾਰੀ

Published

on

PUNJAB PANCHAYAT ELECTIONS 2024 : ਪੰਜਾਬ ਵਿੱਚ ਪੰਚਾਇਤੀ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਹੋ ਗਿਆ ਹੈ। ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਕੇ ਪ੍ਰਵਾਨਗੀ ਦੇ ਦਿੱਤੀ ਹੈ। ਇਹ ਚੋਣਾਂ 20 ਅਕਤੂਬਰ ਤੋਂ ਪਹਿਲਾਂ ਹੋਣਗੀਆਂ ।

ਹਾਲਾਂਕਿ ਇਨ੍ਹੀਂ ਦਿਨੀਂ ਝੋਨੇ ਦਾ ਸੀਜ਼ਨ ਹੋਣ ਕਾਰਨ ਕਿਸਾਨਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਪੰਜਾਬ ਵਿਧਾਨ ਸਭਾ ਦੇ ਇਜਲਾਸ ਵਿੱਚ ਪੰਚਾਇਤੀ ਚੋਣਾਂ ਸਬੰਧੀ ਬਿੱਲ ਵੀ ਪਾਸ ਕੀਤਾ ਗਿਆ।

ਪੰਜਾਬ ਵਿੱਚ 14 ਤੋਂ 20 ਅਕਤੂਬਰ ਦਰਮਿਆਨ ਪੰਚਾਇਤੀ ਚੋਣਾਂ ਹੋਣਗੀਆਂ। ਇਸ ਦੀ ਪ੍ਰਵਾਨਗੀ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੇ ਨੋਟੀਫਿਕੇਸ਼ਨ ਜਾਰੀ ਕਰਕੇ ਦੇ ਦਿੱਤੀ ਹੈ। ਜਲਦੀ ਹੀ ਰਾਜ ਚੋਣ ਕਮਿਸ਼ਨ ਚੋਣਾਂ ਦਾ ਪੂਰਾ ਸ਼ਡਿਊਲ ਜਾਰੀ ਕਰੇਗਾ। ਮੰਨਿਆ ਜਾ ਰਿਹਾ ਹੈ ਕਿ ਇਹ ਚੋਣਾਂ 14 ਅਕਤੂਬਰ ਤੋਂ 20 ਅਕਤੂਬਰ ਤੱਕ ਹੋਣਗੀਆਂ। ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ ਕਿ ਚੋਣਾਂ 20 ਅਕਤੂਬਰ ਤੱਕ ਮੁਕੰਮਲ ਕਰ ਲਈਆਂ ਜਾਣ।

ਤੁਹਾਨੂੰ ਦੱਸ ਦੇਈਏ ਕਿ ਪੰਜਾਬ ਵਿੱਚ ਪੰਚਾਇਤੀ ਚੋਣਾਂ ਲੰਮੇ ਸਮੇਂ ਤੋਂ ਲਟਕ ਰਹੀਆਂ ਹਨ ਅਤੇ ਕਈ ਪੰਚਾਇਤਾਂ ਨੇ ਇਨ੍ਹਾਂ ਚੋਣਾਂ ਨੂੰ ਕਰਵਾਉਣ ਲਈ ਹਾਈ ਕੋਰਟ ਤੱਕ ਵੀ ਪਹੁੰਚ ਕੀਤੀ ਹੈ। ਹਾਲ ਹੀ ਵਿੱਚ ਇਸੇ ਤਰ੍ਹਾਂ ਦੇ ਇੱਕ ਮਾਮਲੇ ਵਿੱਚ ਹਾਈ ਕੋਰਟ ਨੇ ਵੀ ਚੋਣਾਂ ਵਿੱਚ ਦੇਰੀ ਦੇ ਕਾਰਨ ਪੁੱਛੇ ਸਨ, ਜਿਸ ਕਾਰਨ ਸਰਕਾਰ ਨੂੰ ਕਾਫੀ ਨਮੋਸ਼ੀ ਝੱਲਣੀ ਪਈ ਸੀ। ਇਸ ਕਾਰਨ ਚੋਣਾਂ ਕਰਵਾਉਣ ਦੀ ਪ੍ਰਕਿਰਿਆ ਤੇਜ਼ ਕਰ ਦਿੱਤੀ ਗਈ ਹੈ