Connect with us

Uncategorized

PUNJAB ‘ਚ ਭਾਰੀ ਮੀਂਹ ਦਾ ALERT, HIMACHAL ‘ਚ ਹੜ੍ਹ ਕਾਰਨ ਤਬਾਹੀ

Published

on

PUNJAB: ਮੌਸਮ ਦੀ ਗੱਲ ਕਰਿਏ ਤਾਂ ਮੌਸਮ ਵਿਭਾਗ ਅਨੁਸਾਰ ਅਗਲੇ 48 ਘੰਟਿਆਂ ਲਈ ਪੰਜਾਬ ਦੇ….ਕੁਝ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪਵੇਗਾ। ਇਸ ਦੇ ਨਾਲ ਹੀ, ਪਿਛਲੇ ਹਫ਼ਤੇ ਲਗਾਤਾਰ ਮੀਂਹ ਪੈਣ ਕਾਰਨ, ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਏ…. ਮੌਸਮ ਵਿਭਾਗ  ਅਨੁਸਾਰ ਅੱਜ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਭਾਰੀ ਮੀਂਹ ਪਵੇਗਾ…..ਪੰਜਾਬ ਦੇ ਲੁਧਿਆਣਾ, ਫਤਿਹਗੜ੍ਹ ਸਾਹਿਬ, ਮੌਹਾਲੀ, ਸੰਗਰੂਰ ਅਤੇ ਪਟਿਆਲਾ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਏ….. ਤੇ ਨਾਲ ਹਿ ਫਿਰੋਜ਼ਪੁਰ, ਮੋਗਾ, ਫਰੀਦਕੋਟ, ਅੰਮ੍ਰਿਤਸਰ, ਤਰਨਤਾਰਨ ਜ਼ਿਲ੍ਹਿਆਂ ਵਿੱਚ ਵੱਖ-ਵੱਖ ਥਾਵਾਂ ‘ਤੇ ਦਰਮਿਆਨੀ ਮੀਂਹ ਪੈਣ ਦੀ ਸੰਭਾਵਨਾ ਏ…. ਅੰਦਾਜ਼ਾ ਹੈ ਕਿ ਅਗਸਤ ਦੇ ਮਹੀਨੇ ਵਿੱਚ ਆਮ ਨਾਲੋਂ ਵੱਧ ਮੀਂਹ ਪਵੇਗਾ।’

HIMACHAL: ਹਿਮਾਚਲ ਪ੍ਰਦੇਸ਼ ਦੇ ਮਨਾਲੀ ਵਿਚ ਜ਼ਮੀਨ ਖਿਸਕਣ ਕਾਰਨ ਚੰਡੀਗੜ੍ਹ-ਮਨਾਲੀ-ਲੇਹ ਰਾਸ਼ਟਰੀ ਰਾਜਮਾਰਗ ਬੰਦ ਹੋ ਗਿਆ। ਸੂਬੇ ਵਿੱਚ ਭਾਰੀ ਬਾਰਿਸ਼ ਕਾਰਨ 291 ਸੜਕਾਂ ਬੰਦ ਹਨ। ਹੁਣ ਤੱਕ ਵੱਖ-ਵੱਖ ਹਾਦਸਿਆਂ ਵਿੱਚ 95 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਦੇ ਨਾਲ ਹੀ 1500 ਘਰਾਂ ਨੂੰ ਨੁਕਸਾਨ ਪਹੁੰਚਿਆ ਹੈ।

ਭਾਰੀ ਬਾਰਿਸ਼ ਕਾਰਨ ਅਮਰਨਾਥ ਯਾਤਰਾ ਨੂੰ ਵੀ 3 ਅਗਸਤ ਤੱਕ ਮੁਅੱਤਲ ਕਰ ਦਿੱਤਾ ਗਿਆ ਹੈ। ਯਾਤਰਾ ਦੇ ਦੋਵੇਂ ਰਸਤਿਆਂ, ਪਹਿਲਗਾਮ ਅਤੇ ਬਾਲਟਾਲ ‘ਤੇ ਮੁਰੰਮਤ ਦਾ ਕੰਮ ਚੱਲ ਰਿਹਾ ਹੈ। ਯਾਤਰਾ ਕੱਲ੍ਹ ਸਵੇਰੇ ਬਾਲਟਾਲ ਰੂਟ ਤੋਂ ਸ਼ੁਰੂ ਕੀਤੀ ਗਈ ਸੀ ਪਰ ਬਾਅਦ ਵਿੱਚ ਭਾਰੀ ਬਾਰਿਸ਼ ਕਾਰਨ ਯਾਤਰਾ ਨੂੰ ਰੋਕ ਦਿੱਤਾ ਗਿਆ।

 

Continue Reading