Punjab
PUNJAB ‘ਚ ਹੜ੍ਹਾਂ ਕਾਰਨ ਹਾਲਾਤ ਗੰਭੀਰ, ALERT ਜਾਰੀ
PUNJAB FLOOD : ਜਿੱਥੇ ਪਹਾੜੀ ਇਲਾਕਿਆਂ ਵਿੱਚ ਲਗਾਤਾਰ ਮੀਂਹ ਕਾਰਨ ਰਾਵੀ ਅਤੇ ਬਿਆਸ ਦਰਿਆ ਵਿੱਚ ਪਾਣੀ ਭਰਿਆ ਹੋਇਆ ਹੈ, ਉੱਥੇ ਹੀ ਮੈਦਾਨੀ ਇਲਾਕਿਆਂ ਵਿੱਚ ਪਿਛਲੇ ਦੋ ਦਿਨਾਂ ਤੋਂ ਲਗਾਤਾਰ ਮੀਂਹ ਨੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਦੁੱਗਣਾ ਕਰ ਦਿੱਤਾ ਹੈ। ਮੀਂਹ ਕਾਰਨ ਪੰਜਾਬ ’ਚ ਹੜ੍ਹ ਦੀ ਸਥਿਤੀ ਪੈਦਾ ਹੋ ਗਈ ਹੈ। ਮੀਂਹ ਦਾ ਪਾਣੀ ਆਉਣ ਕਾਰਨ ਜ਼ਿਲ੍ਹਾ ਫਾਜ਼ਿਲਕਾ ’ਚ ਪੈਂਦੇ ਸਤਲੁਜ ਦਰਿਆ ਵਿੱਚ ਬਹੁਤ ਜ਼ਿਆਦਾ ਪਾਣੀ ਆਉਣ ਕਾਰਨ ਹੜ੍ਹਾਂ ਵਰਗੇ ਹਾਲਾਤ ਪੈਦਾ ਹੋ ਗਏ ਹਨ। ਇਸ ਸਬੰਧੀ ਸਤਲੁਜ ਦਰਿਆ ’ਚ ਛੱਡੇ ਗਏ ਪਾਣੀ ਦੇ ਮੱਦੇਨਜ਼ਰ ਪ੍ਰਸਾਸ਼ਨ ਸਕੂਲ ਬੰਦ ਰੱਖਣ ਦਾ ਫ਼ੈਸਲਾ ਲਿਆ ਹੈ। ਫ਼ਾਜ਼ਿਲਕਾ ’ਚ 3ਦਿਨ ਸਕੂਲ ਬੰਦ ਰਹਿਨਗੇ।
ਇੱਕ ਪਾਸੇ ਰਾਵੀ ਦੇ ਪਾਣੀ ਦੇ ਤੇਜ਼ ਵਹਾਅ ਕਾਰਨ ਬੰਨ੍ਹ ਟੁੱਟਣ ਕਾਰਨ ਪਾਣੀ ਲਗਾਤਾਰ ਪਿੰਡਾਂ ਵੱਲ ਵਧ ਰਿਹਾ ਹੈ, ਰਾਵੀ ਦਰਿਆ ਨਾਲ ਲੱਗਦੇ ਸਰਹੱਦੀ ਇਲਾਕੇ ਵੀ ਪਾਣੀ ਵਿੱਚ ਡੁੱਬ ਗਏ ਹਨ, ਜੰਮੂ, ਪਠਾਨਕੋਟ, ਫਿਰੋਜ਼ਪੁਰ ਅਤੇ ਹੋਰ ਕਈ ਥਾਂਵਾ ਤੇ ਪੁਲ ਵੀ ਟੁਟ ਕੇ ਪਾਣੀ ਵਿੱਚ ਵਹਿ ਗਏ…..
ਰਣਜੀਤ ਸਾਗਰ ਡੈਮ ਵਿੱਚ ਵਿ ਪਾਣੀ ਖਤਰੇ ਦੇ ਨਿਸ਼ਾਨ ’ਤੇ ਪਹੁੰਚ ਗਿਆ ਜਿਸ ਕਾਰਨ ਪ੍ਰਸ਼ਾਸਨ ਨੇ ਡੈਮ ਦੇ ਸੱਤ ਫਲੱਡ ਗੇਟ ਖੋਲ੍ਹ ਦਿੱਤੇ ਹਨ।
ਇਸੇ ਤਰ੍ਹਾਂ ਪੌਂਗ ਅਤੇ ਭਾਖੜਾ ਡੈਮਾਂ ’ਚ ਵੀ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਦੇ ਨੇੜੇ ਪਹੁੰਚ ਗਿਆ ਹੈ। ਕਈ ਦਰਿਆਵਾਂ, ਨਾਲਿਆਂ ਅਤੇ ਖੱਡਾਂ ’ਚ ਪਾਣੀ ਵੱਧਣ ਕਾਰਨ ਪਿੰਡਾਂ ਵਿੱਚ ਘਰਾਂ ਅਤੇ ਫ਼ਸਲਾਂ ਨੁਕਸਾਨਿਆ ਗਇਆ।
