Punjab
Punjab ਸਰਕਾਰ ਪਿੰਡਾਂ ਲਈ ਕਰਨ ਜਾ ਰਹੀ ਇਹ ਕੰਮ
PUNJAB : ਪਠਾਨਕੋਟ ਦੇ ਵਿਧਾਨ ਸਭਾ ਭੋਆ ਦੇ ਗਰੋਟਾ ਬਲਾਕ ਦੀਆਂ 91 ਪੰਚਾਇਤਾਂ ਨਾਲ ਕੈਬਨਟ ਮੰਤਰੀ ਪੰਜਾਬ ਲਾਲ ਚੰਦ ਕਟਾਰੂ ਚੱਕ ਦੇ ਵੱਲੋਂ ਰਿਵਿਊ ਮੀਟਿੰਗ ਕੀਤੀ ਗਈ। ਜਿਸ ਵਿੱਚ ਉਨ੍ਹਾਂ ਨੇ ਦੱਸਿਆ ਕਿ ਪਿੰਡਾਂ ਦੇ ਵਿੱਚ 8 ਕਰੋੜ 27 ਲੱਖ ਦੀ ਲਾਗਤ ਦੇ ਨਾਲ ਪਿੰਡਾਂ ਦੇ ਵਿੱਚ ਵਿਕਾਸ ਕਾਰਜ ਕਰਵਾਏ ਜਾਣਗੇ । ਜਿਸ ਨੂੰ ਲੈ ਕੇ ਅਧਿਕਾਰੀਆਂ ਨੂੰ ਸਖਤ ਨਿਰਦੇਸ਼ ਦਿੱਤੇ ਗਏ ਉਨ੍ਹਾਂ ਕਿਹਾ ਕਿ ਪੰਚਾਇਤੀ ਚੋਣਾਂ ਤੋਂ ਪਹਿਲਾਂ ਪਿੰਡਾਂ ਤੇ ਵਿੱਚ ਵੱਡੇ ਪੱਧਰ ਤੇ ਵਿਕਾਸ ਕਾਰਜ ਕਰਵਾਏ ਜਾਣਗੇ ।
- 90 ਤੋਂ ਵੱਧ ਪਿੰਡਾਂ ਦੀ ਪੰਚਾਇਤਾਂ ਨਾਲ ਕੀਤਾ ਮੰਥਨ
- ਕਿਹਾ-27 ਲੱਖ ਦੀ ਲਾਗਤ ਪਿੰਡਾਂ ‘ਚ ਵਿਕਾਸ ਕਾਰਜ ਕਰਵਾਏ ਜਾਣਗੇ
- ‘ਚੋਣਾਂ ਤੋਂ ਪਹਿਲਾਂ ਵੱਡੇ ਪੱਧਰ ‘ਤੇ ਕੀਤਾ ਜਾਵੇਗਾ ਵਿਕਾਸ’
ਜਿਸ ਨੂੰ ਲੈ ਕੇ ਉਨਾਂ ਦੇ ਵੱਲੋਂ ਪਿੰਡਾਂ ਦੀਆਂ ਪੰਚਾਇਤਾਂ ਤੇ ਤੇ ਅਧਿਕਾਰੀਆਂ ਦੇ ਨਾਲ ਰਿਵਿਊ ਮੀਟਿੰਗ ਕੀਤੀ ਜਿਸ ਵਿੱਚ ਬੀਡੀਪੀਓ ਐਸਡੀਓ ਤੇ ਹੋਰ ਕਈ ਅਧਿਕਾਰੀ ਮੌਜੂਦ ਰਹੇ ਜਿਨਾਂ ਨੂੰ ਪਿੰਡਾਂ ਦੇ ਵਿੱਚ ਰੁਕੇ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਕਰਵਾਉਣ ਦੇ ਨਿਰਦੇਸ਼ ਦਿੱਤੇ ਇਸ ਮੌਕੇ ਕੈਬਿਨਟ ਮੰਤਰੀ ਲਾਲ ਚੰਦ ਕਟਾਰੂ ਚੱਕ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਵੱਲੋਂ ਪਿੰਡਾਂ ਦੇ ਵਿੱਚ ਵਿਕਾਸ ਕਾਰਜਾਂ ਚ ਤੇਜ਼ੀ ਲਿਆਉਣ ਦੇ ਲਈ ਪ੍ਰਿਆਸ ਕੀਤੇ ਜਾ ਰਹੇ ਹਨ । ਜਿਸ ਦੇ ਸਦਕਾ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦੇ ਲਈ ਪੰਜਾਬ ਦੇ ਮੁੱਖ ਮੰਤਰੀ ਸੀਐਮ ਭਗਵੰਤ ਮਾਨ ਦੇ ਸਖਤ ਨਿਰਦੇਸ਼ ਹਨ। ਜਿਸ ਦੇ ਚਲਦੇ ਅੱਜ ਉਹਨਾਂ ਦੇ ਵੱਲੋਂ ਆਪਣੇ ਇਲਾਕੇ ਦੀਆਂ ਪੰਚਾਇਤਾਂ ਅਤੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ ।