Connect with us

Punjab

ਪੰਜਾਬ ਵਿਧਾਨ ਸਭਾ ਚੋਣਾਂ 2022: ਭਾਰਤੀ ਚੋਣ ਕਮਿਸ਼ਨ ਵਲੋਂ ਪੰਜਾਬ ਵਿੱਚ 2 ਡਿਪਟੀ ਕਮਿਸ਼ਨਰਾਂ ਅਤੇ 8 ਐਸ.ਐਸ.ਪੀਜ. ਦੇ ਤਬਾਦਲੇ

Published

on

ਚੰਡੀਗੜ,

ਭਾਰਤੀ ਚੋਣ ਕਮਿਸ਼ਨ (ਈਸੀਆਈ) ਨੇ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜਰ ਪੰਜਾਬ ਵਿੱਚ ਦੋ ਡਿਪਟੀ ਕਮਿਸ਼ਨਰਾਂ-ਕਮ-ਜਿਲਾ ਚੋਣ ਅਫਸਰਾਂ (ਡੀਈਓਜ) ਅਤੇ ਅੱਠ ਸੀਨੀਅਰ ਪੁਲਿਸ ਕਪਤਾਨਾਂ (ਐਸਐਸਪੀਜ) ਦੇ ਤਬਾਦਲੇ ਕੀਤੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਫਸਰ (ਸੀ.ਈ.ਓ.) ਡਾ. ਐਸ. ਕਰੁਣਾ ਰਾਜੂ ਨੇ ਦੱਸਿਆ ਕਿ ਚੋਣ ਕਮਿਸ਼ਨ ਨੇ ਗਿਰੀਸ਼ ਦਿਆਲਨ ਨੂੰ ਡੀ.ਸੀ.-ਕਮ-ਡੀ.ਈ.ਓ ਫਿਰੋਜਪੁਰ ਨਿਯੁਕਤ ਕੀਤਾ ਹੈ, ਜਦਕਿ ਵਿਨੀਤ ਕੁਮਾਰ ਬਠਿੰਡਾ ਦੇ ਨਵੇਂ ਡੀ.ਸੀ.-ਕਮ-ਡੀ.ਈ.ਓ. ਹੋਣਗੇ।

ਇਸੇ ਤਰਾਂ ਚੋਣ ਕਮਿਸਨ ਨੇ ਹਰਜੀਤ ਸਿੰਘ ਨੂੰ ਐਸਐਸਪੀ ਐਸ.ਏ.ਐਸ ਨਗਰ, ਧਰੁਮਨ. ਐਚ ਨਿੰਬਲੇ ਨੂੰ ਐਸ.ਐਸ.ਪੀ ਹੁਸ਼ਿਆਰਪੁਰ, ਪਾਟਿਲ ਕੇਤਨ ਬਾਲੀਰਾਮ ਨੂੰ ਐਸਐਸਪੀ ਲੁਧਿਆਣਾ ਦਿਹਾਤੀ, ਦੀਪਕ ਹਿਲੋਰੀ ਨੂੰ ਐਸਐਸਪੀ ਅੰਮਿ੍ਰਤਸਰ ਦਿਹਾਤੀ, ਗੁਲਨੀਤ ਸਿੰਘ ਖੁਰਾਣਾ ਨੂੰ ਐਸਐਸਪੀ ਤਰਨਤਾਰਨ, ਅਮਨੀਤ ਕੌਂਡਲ ਨੂੰ ਐਸਐਸਪੀ ਬਠਿੰਡਾ, ਸੰਦੀਪ ਕੁਮਾਰ ਮਲਿਕ ਨੂੰ ਐਸਐਸਪੀ ਸ੍ਰੀ ਮੁਕਤਸਰ ਸਾਹਿਬ ਅਤੇ ਸਰਤਾਜ ਸਿੰਘ ਚਾਹਲ ਨੂੰ ਐਸਐਸਪੀ ਫਤਿਹਗੜ ਸਾਹਿਬ ਨਿਯੁਕਤ ਕੀਤਾ ਗਿਆ ਹੈ।