News
ਪੰਜਾਬ ਵਿਧਾਨਸਭਾ ਦੇ ਮਾਨਸੂਨ ਸੈਸ਼ਨ ਦਾ ਐਲਾਨ
ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ ਦੀਆਂ ਤਰੀਕਾਂ ਦਾ ਐਲਾਨ ਹੋ ਗਿਆ ਹੈ।ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ 3 ਅਗਸਤ ਤੋਂ ਸ਼ੁਰੂ ਹੋਵੇਗਾ। ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਕੈਬਨਿਟ ਦੀ ਮੀਟਿੰਗ ਮਗਰੋਂ ਸੈਸ਼ਨ ਦੀਆਂ ਤਰੀਕਾਂ ਨੂੰ ਹਰੀ ਝੰਡੀ ਦਿੱਤੀ ਹੈ। ਇਹ ਇਲਜਾਸ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦਾ ਆਖਰੀ ਇਜਲਾਸ ਹੋਵੇਗਾ।
ਪੰਜਾਬ ਦੀ ਸਿਆਸਤ ਨਾਲ ਜੁੜੀ ਇੱਕ ਅਹਿਮ ਖ਼ਬਰ ਸਾਹਮਣੇ ਆਈ ਹੈ। ਪੰਜਾਬ ਸਰਕਾਰ ਨੇ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਐਲਾਨ ਕਰ ਦਿੱਤਾ ਹੈ। ਇਹ ਸੈਸ਼ਨ 3 ਅਗਸਤ ਤੋਂ 10 ਅਗਸਤ ਤੱਕ ਚੱਲੇਗਾ, ਜਿਸ ਦੌਰਾਨ ਸੂਬੇ ਨਾਲ ਜੁੜੇ ਕਈ ਮਹੱਤਵਪੂਰਨ ਮੁੱਦਿਆਂ ‘ਤੇ ਚਰਚਾ ਹੋਣ ਦੀ ਉਮੀਦ ਹੈ।
ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ 3 ਅਗਸਤ ਤੋਂ ਸ਼ੁਰੂ ਹੋ ਕੇ 10 ਅਗਸਤ ਤੱਕ ਚੱਲੇਗਾ। ਇਸ ਸੈਸ਼ਨ ਦੌਰਾਨ ਸਰਕਾਰ ਵੱਲੋਂ ਕਈ ਮਹੱਤਵਪੂਰਨ ਬਿੱਲ ਪੇਸ਼ ਕੀਤੇ ਜਾ ਸਕਦੇ ਹਨ, ਜਦਕਿ ਵਿਰੋਧੀ ਧਿਰ ਵੀ ਕਾਨੂੰਨ-ਵਿਵਸਥਾ, ਨਸ਼ਿਆਂ, ਖੇਤੀਬਾੜੀ, ਬੇਰੁਜ਼ਗਾਰੀ, ਬਿਜਲੀ, ਪਾਣੀ ਅਤੇ ਹੋਰ ਲੋਕ-ਹਿਤ ਨਾਲ ਜੁੜੇ ਮੁੱਦਿਆਂ ‘ਤੇ ਸਰਕਾਰ ਨੂੰ ਘੇਰਨ ਦੀ ਤਿਆਰੀ ਵਿੱਚ ਹੈ।
ਸੈਸ਼ਨ ਦੌਰਾਨ ਸਵਾਲ-ਜਵਾਬ ਦਾ ਸਮਾਂ ਵੀ ਹੋਵੇਗਾ, ਜਿਸ ਵਿੱਚ ਵਿਧਾਇਕ ਆਪਣੇ ਹਲਕਿਆਂ ਨਾਲ ਸਬੰਧਤ ਮਸਲੇ ਸਰਕਾਰ ਦੇ ਸਾਹਮਣੇ ਰੱਖਣਗੇ। ਇਸ ਦੇ ਨਾਲ ਹੀ ਵੱਖ-ਵੱਖ ਵਿਭਾਗਾਂ ਦੀ ਕਾਰਗੁਜ਼ਾਰੀ ਅਤੇ ਸਰਕਾਰੀ ਨੀਤੀਆਂ ‘ਤੇ ਵੀ ਵਿਸਥਾਰ ਨਾਲ ਚਰਚਾ ਹੋਣ ਦੀ ਸੰਭਾਵਨਾ ਹੈ।
