Connect with us

Punjab

ਪੰਜਾਬ ਵਿਧਾਨ ਸਭਾ ਵੱਲੋਂ ਤਿੰਨ ਬਿੱਲ ਪਾਸ

Published

on

ਚੰਡੀਗੜ੍ਹ:

ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਆਖ਼ਰੀ ਦਿਨ ਤਿੰਨ ਬਿੱਲ ਪਾਸ ਕੀਤੇ ਗਏ।

ਵਿਧਾਨ ਸਭਾ ਵਿੱਚ ਸੰਸਦੀ ਮਾਮਲਿਆਂ ਬਾਰੇ ਮੰਤਰੀ ਡਾ ਇੰਦਰਬੀਰ ਸਿੰਘ ਨਿੱਜਰ ਵੱਲੋਂ ਪੇਸ਼ ਕੀਤੇ ‘ਦਿ ਸੈਲਰੀਜ਼ ਐਂਡ ਅਲਾਊਸਿਜ਼ ਆਫ ਚੀਫ਼ ਵ੍ਹਿੱਪ ਇਨ ਪੰਜਾਬ ਲੈਜਿਸਲੇਟਿਵ ਅਸੈਂਬਲੀ ਬਿੱਲ, 2023’ ਨੂੰ ਸਰਬਸੰਮਤੀ ਨਾਲ ਪਾਸ ਕੀਤਾ ਗਿਆ।

ਸਦਨ ਵਿੱਚ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ ਬਲਜੀਤ ਕੌਰ ਪੇਸ਼ ਕੀਤੇ ਦੂਜੇ ਬਿੱਲ ‘ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ (ਸੋਧ) ਬਿੱਲ, 2023’ ਨੂੰ ਵੀ ਪਾਸ ਕੀਤਾ ਗਿਆ।ਸਦਨ ਵਿੱਚ ਤੀਜਾ ਬਿੱਲ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ‘ਪੰਜਾਬ ਖੇਤੀਬਾੜੀ ਉਤਪਾਦ ਮੰਡੀਆਂ (ਸੋਧ) ਬਿੱਲ, 2023’ ਪੇਸ਼ ਕੀਤਾ ਜੋ ਪਾਸ ਹੋਇਆ।