Connect with us

Punjab

27 ਅਗਸਤ ਨੂੰ ਮੁੜ ਪੰਜਾਬ ਬੰਦ

Published

on

ਪੰਜਾਬ ਵਿੱਚ 27 ਅਗਸਤ ਨੂੰ ਮੁਲਾਜ਼ਮਾਂ ਵੱਲੋਂ ਹੜਤਾਲ ਕਰਨ ਦਾ ਐਲਾਨ ਕੀਤਾ ਗਿਆ ਹੈ। ਮੁਲਾਜ਼ਮ ਜਥੇਬੰਦੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਖ਼ਿਲਾਫ਼ ਰੋਸ ਪ੍ਰਗਟਾਇਆ ਜਾਵੇਗਾ। ਇਸ ਹੜਤਾਲ ਕਾਰਨ ਸੂਬੇ ਦੇ ਸਰਕਾਰੀ ਦਫ਼ਤਰਾਂ ਵਿੱਚ ਕੰਮਕਾਜ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ।

ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ਵਿੱਚ DA ਦੇ ਬਕਾਏ ਜਾਰੀ ਕਰਨਾ ਅਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨਾ ਸ਼ਾਮਲ ਹੈ। ਮੁਲਾਜ਼ਮ ਜਥੇਬੰਦੀਆਂ ਦਾ ਕਹਿਣਾ ਹੈ ਕਿ ਲੰਬੇ ਸਮੇਂ ਤੋਂ ਉਨ੍ਹਾਂ ਦੀਆਂ ਮੰਗਾਂ ਸਰਕਾਰ ਕੋਲ ਰੱਖੀਆਂ ਜਾ ਰਹੀਆਂ ਹਨ, ਪਰ ਉਨ੍ਹਾਂ ਦਾ ਹੱਲ ਨਹੀਂ ਹੋਇਆ।

27 ਅਗਸਤ ਨੂੰ ਹੋਣ ਵਾਲੀ ਇਸ ਹੜਤਾਲ ਦਾ ਅਸਰ ਤਹਿਸੀਲ ਪੱਧਰ ਦੇ ਦਫ਼ਤਰਾਂ ਤੋਂ ਲੈ ਕੇ DC ਦਫ਼ਤਰਾਂ ਤੱਕ ਦੇ ਕੰਮਕਾਜ ’ਤੇ ਪੈ ਸਕਦਾ ਹੈ। ਜੇਕਰ ਵੱਡੀ ਗਿਣਤੀ ਵਿੱਚ ਮੁਲਾਜ਼ਮ ਹੜਤਾਲ ’ਤੇ ਰਹਿੰਦੇ ਹਨ ਤਾਂ ਆਮ ਲੋਕਾਂ ਨੂੰ ਸਰਕਾਰੀ ਕੰਮਕਾਜ ਕਰਵਾਉਣ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਲੈ ਕੇ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਅਤੇ ਪੰਜਾਬ ਦੇ ਸਾਂਝੇ ਮੁਲਾਜ਼ਮ ਮੰਚ ਨਾਲ ਸਬੰਧਿਤ ਜਥੇਬੰਦੀਆਂ ਵੱਲੋਂ ਅਜਨਾਲਾ ਵਿਖੇ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ 27 ਅਗਸਤ ਨੂੰ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਨੂੰ ਸਫਲ ਬਣਾਉਣ ਲਈ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਵੱਧ ਤੋਂ ਵੱਧ ਮੁਲਾਜ਼ਮਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਲਈ ਰਣਨੀਤੀ ਤਿਆਰ ਕੀਤੀ ਗਈ।

ਪੰਜਾਬ ਬੰਦ

ਮੀਟਿੰਗ ਵਿੱਚ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੱਤਾ ਵਿੱਚ ਆਉਣ ਤੋਂ ਪਹਿਲਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਉਨ੍ਹਾਂ ਦੀਆਂ ਮੰਗਾਂ ਮੰਨਣ ਅਤੇ ਸਮੱਸਿਆਵਾਂ ਦਾ ਹੱਲ ਕਰਨ ਦੇ ਵਾਅਦੇ ਕੀਤੇ ਗਏ ਸਨ।

ਜਥੇਬੰਦੀਆਂ ਦੀਆਂ ਮੰਗਾਂ

ਮੀਟਿੰਗ ਵਿੱਚ 27 ਅਗਸਤ ਦੇ ਪੰਜਾਬ ਬੰਦ ਨੂੰ ਲੈ ਕੇ ਵੀ ਵਿਸਥਾਰ ਨਾਲ ਚਰਚਾ ਹੋਈ। ਆਗੂਆਂ ਨੇ ਦੱਸਿਆ ਕਿ ਇਸ ਦਿਨ ਪੰਜਾਬ ਦੇ ਵੱਖ-ਵੱਖ ਸਰਕਾਰੀ ਅਦਾਰਿਆਂ ਦੇ ਮੁਲਾਜ਼ਮ ਹੜਤਾਲ ਵਿੱਚ ਸ਼ਾਮਲ ਹੋਣਗੇ। ਸਕੂਲਾਂ, ਕਾਲਜਾਂ, ਬਿਜਲੀ ਵਿਭਾਗ, ਐਸਡੀਐਮ ਦਫ਼ਤਰ, ਤਹਿਸੀਲਾਂ ਅਤੇ ਹੋਰ ਸਰਕਾਰੀ ਦਫ਼ਤਰਾਂ ਦੇ ਮੁਲਾਜ਼ਮਾਂ ਨੂੰ ਬੰਦ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ ਹੈ।