Corona Virus
ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਵਿੱਚ ਸਮੂਚੀ ਪੰਜਾਬ ਭਾਜਪਾ 1 ਦਿਨ ਲਈ ਭੁੱਖ ਹੜਤਾਲ ‘ਤੇ

ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਨਾਲ ਪੰਜਾਬ ਭਾਜਪਾ ਦੀ ਪੂਰੀ ਟੀਮ ਨੇ ਪੰਜਾਬ ਸਰਕਾਰ ਦੇ ਵਿਰੋਧ ਵਿੱਚ ਅੱਜ 1 ਦਿਨ ਦੀ ਭੁੱਖ ਹੜਤਾਲ ਕੀਤੀ ਹੈ, ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਕੇਂਦਰ ਵੱਲੋਂ ਪੰਜਾਬ ਸਰਕਾਰ ਨੂੰ ਭੇਜੇ ਗਏ ਅਨਾਜ ਨੂੰ ਪੰਜਾਬ ਸਰਕਾਰ ਵੱਲੋਂ ਨਹੀਂ ਵੰਡਿਆ ਗਿਆ ਹੈ। ਇਸ ਦੇ ਨਾਲ ਹੀ ਭਾਜਪਾ ਨੇ ਕਾਂਗਰਸ ਸਰਕਾਰ ‘ਤੇ ਭੇਦਭਾਵ ਨਾਲ ਰਾਸ਼ਨ ਵੰਡਣ ਦੇ ਇਲਜ਼ਾਮ ਲਗਾਏ, ਉਨ੍ਹਾਂ ਨੇ ਕਿਹਾ ਪੰਜਾਬ ਸਰਕਾਰ ਆਪਣੇ ਠੱਪੇ ਵਾਲਾ ਰਾਸ਼ਨ ਵੀ ਚੁਣੀਦਾ ਲੋਕਾਂ ਵਿੱਚ ਵੰਡ ਰਹੀ ਹੈ। ਇਸ ਲਈ ਰੋਸ ਵਜੋਂ ਪੰਜਾਬ ਭਾਜਪਾ ਅੱਜ ਇੱਕ ਦਿਨ ਲਈ ਭੁੱਖ ਹੜਤਾਲ ‘ਤੇ ਹੈ।