Connect with us

Punjab

ਪੰਜਾਬ ਨੇ ਏਸ਼ੀਅਨ ਖੇਡਾਂ ‘ਚ ਤੋੜਿਆ 72 ਸਾਲ ਦਾ ਰਿਕਾਰਡ

Published

on

9ਅਕਤੂਬਰ 2023: ਹਾਂਗਜ਼ੂ ਵਿੱਚ ਹੋਈਆਂ ਏਸ਼ਿਆਈ ਖੇਡਾਂ ਵਿੱਚ ਪੰਜਾਬ ਦੇ ਖਿਡਾਰੀਆਂ ਨੇ 72 ਸਾਲਾਂ ਦਾ ਰਿਕਾਰਡ ਤੋੜਦਿਆਂ ਅੱਜ ਤੱਕ ਦਾ ਆਪਣਾ ਸਰਵੋਤਮ ਪ੍ਰਦਰਸ਼ਨ ਕੀਤਾ ਹੈ। ਇਸ ਮੁਕਾਬਲੇ ਵਿੱਚ ਸੂਬੇ ਦੇ ਖਿਡਾਰੀਆਂ ਨੇ 8 ਸੋਨ, 6 ਚਾਂਦੀ ਅਤੇ 5 ਕਾਂਸੀ ਦੇ ਤਗਮਿਆਂ ਸਣੇ ਕੁੱਲ 19 ਤਗਮੇ ਜਿੱਤੇ ਹਨ।

ਓਥੇ ਹੀ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੇ ਵੱਲੋਂ ਸਾਰੇ ਹੀ ਖਿਡਾਰੀਆਂ ਨੂੰ ਵਧਾਈ ਦਿੱਤੀ ਗਈ । ਉਨ੍ਹਾਂ ਕਿਹਾ ਕਿ ਖੇਡਾਂ ਦੇ ਵੱਡੇ ਮੰਚ ‘ਤੇ ਸਾਡੇ ਖਿਡਾਰੀਆਂ ਨੇ ਆਪਣੀ ਮਿਹਨਤ ਨਾਲ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ। ਇਸ ਵਾਰ ਪੰਜਾਬ ਸਰਕਾਰ ਨੇ ਏਸ਼ਿਆਈ ਖੇਡਾਂ ਵਿੱਚ ਭਾਗ ਲੈਣ ਗਏ 48 ਪੰਜਾਬੀ ਖਿਡਾਰੀਆਂ ਨੂੰ ਪ੍ਰਤੀ ਖਿਡਾਰੀ 8 ਲੱਖ ਰੁਪਏ ਦੇ ਹਿਸਾਬ ਨਾਲ ਕੁੱਲ 4.64 ਕਰੋੜ ਰੁਪਏ ਦਿੱਤੇ ਸਨ।

1951 ਅਤੇ 62 ਵਿੱਚ ਸੱਤ ਸੋਨ ਤਗਮੇ ਜਿੱਤੇ
ਏਸ਼ਿਆਈ ਖੇਡਾਂ ਦੇ 72 ਸਾਲਾਂ ਦੇ ਇਤਿਹਾਸ ਵਿੱਚ ਪੰਜਾਬ ਦੇ ਖਿਡਾਰੀਆਂ ਨੇ ਇਸ ਤੋਂ ਪਹਿਲਾਂ 1951 ਵਿੱਚ ਨਵੀਂ ਦਿੱਲੀ ਵਿੱਚ 7-7 ਅਤੇ 1962 ਵਿੱਚ ਜਕਾਰਤਾ ਏਸ਼ਿਆਈ ਖੇਡਾਂ ਵਿੱਚ ਸਭ ਤੋਂ ਵੱਧ ਸੋਨ ਤਗਮੇ ਜਿੱਤੇ ਸਨ। ਇਸ ਵਾਰ ਇਹ ਰਿਕਾਰਡ ਤੋੜਦੇ ਹੋਏ ਪੰਜਾਬ ਦੇ ਖਿਡਾਰੀਆਂ ਨੇ 8 ਸੋਨ ਤਗਮੇ ਜਿੱਤੇ ਹਨ। ਇਸ ਵਾਰ ਪੰਜਾਬ ਦੇ ਖਿਡਾਰੀਆਂ ਨੇ ਕੁੱਲ ਰਿਕਾਰਡ 19 ਤਗਮੇ ਜਿੱਤੇ ਹਨ।