Connect with us

Punjab

PUNJAB BUGDET SESSION 2024: ਕਿਸਾਨਾਂ ਨੂੰ ਮੁਫਤ ਬਿਜਲੀ ਦੇਣ ਲਈ 9330 ਕਰੋੜ ਰੁਪਏ ਦਾ ਕੀਤਾ ਗਿਆ ਪ੍ਰਬੰਧ

Published

on

5 ਮਾਰਚ 2024: ਪੰਜਾਬ ਵਿਧਾਨ ਸਭਾ ਵਿੱਚ ਅੱਜ ਸਾਲ 2024-25 ਦਾ ਬਜਟ ਪੇਸ਼ ਕੀਤਾ ਜਾਵੇਗਾ। ਬਜਟ ਆਮ ਆਦਮੀ ਪਾਰਟੀ (ਆਪ) ਦੀਆਂ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦੀ ਝਲਕ ਦੇ ਸਕਦਾ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਯਤਨ ਆਮ ਲੋਕਾਂ ‘ਤੇ ਕਿਸੇ ਵੀ ਨਵੇਂ ਟੈਕਸ ਦਾ ਬੋਝ ਪਾਏ ਬਿਨਾਂ ਸਾਰੇ ਵਰਗਾਂ ਖਾਸ ਕਰਕੇ ਕਿਸਾਨਾਂ ਅਤੇ ਔਰਤਾਂ ਨੂੰ ਖੁਸ਼ ਕਰਨ ਲਈ ਹੋਣਗੇ।ਹੋਰ ਜਾਣਕਾਰੀ ਜਾਨਣ ਦੇ ਲਈ ਤੁਸੀਂ ਜੁੜੇ ਰਹੋ WORLDPUNJABITV ਨਾਲ…

LIVE UPDATE:

ਕਿਸਾਨਾਂ ਲਈ ਬਜਟ

ਬਜਟ ਸੈਸ਼ਨ ਦੇ ਵਿੱਚ ਕਿਸਾਨਾਂ ਲਈ ਵੀ ਵੱਡੇ ਐਲਾਨ ਕੀਤੇ ਗਏ ਹਨ ਜਾਣੋ ਗ੍ਰਾਫਿਕਸ ਦੇ ਜ਼ਰੀਏ

ਸਿੱਖਿਆ ਲਈ ਬਜਟ

ਸਿੱਖਿਆ ਲਈ 16 ਹਜ਼ਾਰ 987 ਕਰੋੜ ਰੁਪਏ ਦਾ ਬਜਟ
ਸਿੱਖਿਆ ਲਈ ਕੁੱਲ ਬਜਟ ਦਾ 11.5 ਫੀਸਦੀ ਰੱਖਿਆ ਗਿਆ
ਹੁਣ ਤੱਕ 118 ਸਕੂਲ ਆਫ਼ ਐਮੀਨੈਂਸ ਬਣਾਏ ਗਏ ਹਨ
ਸਕੂਲ ਆਫ਼ ਐਮੀਨੈਂਸ ਲਈ 100 ਕਰੋੜ ਰੁਪਏ ਰੱਖੇ ਗਏ
ਉਚੇਰੀ ਸਿੱਖਿਆ ਲਈ 80 ਕਰੋੜ ਰੁਪਏ ਰਾਖਵੇਂ ਰੱਖੇ ਗਏ
ਸਕਾਲਰਸ਼ਿਪ ਸਕੀਮ ਲਈ 6  ਕਰੋੜ ਰੁਪਏ ਰੱਖੇ ਗਏ
ਸੈਨੇਟਰੀ ਨੈਪਕਿਨ ਲਈ ਵੀ 5 ਕਰੋੜ ਰੁਪਏ ਰੱਖੇ ਗਏ
ਤਕਨੀਕੀ ਸਿੱਖਿਆ ਲਈ 525 ਕਰੋੜ ਰੁਪਏ ਦੀ ਤਜਵੀਜ਼ ਰੱਖੀ ਗਈ

ਬਜਟ ਸੈਸ਼ਨ ਫਾਰਮ

ਪਸੂ ਪਾਲਕ ਡਰੈਰੀ ਅਤੇ ਮਛੀਕ ਲਈ ਬਣਾਏ ਰੱਖਣ ਲਈ
326 ਵੈਟਰਨਰੀ ਅਤੇ ਸਥਾਨਕ 503 ਵੈਟਰਨਰੀ ਭਾਗੀਦਾਰੀ ਦੀ ਸੇਵਾ ਕੀਤੀ ਗਈ
ਫਾਜ਼ਿਲਕਾ ਦੇ ਪਿੰਡ ਕਿੱਲਿਆਂ ਵਾਲੀ ‘ਚ ਇਕ ਵਿਸ਼ਾਲ ਮੱਛੀ ਬੀਜ ਰੂਪਾਂਤ ਕੀਤਾ ਗਿਆ
3,23 ਵੇਲ ਰਕਬਾ ਮਛੀ 3
ਨਦੀ ਪਾਲਣ ਪੋਸ਼ਣ ਪ੍ਰੋਗਰਾਮ ਸ਼ੁਰੂ ਕੀਤਾ ਗਿਆ
3 ਲੱਖ ਬੀਜਾਂ ਨੂੰ ਦਰਿਆਵਾਂ ਵਿੱਚ ਸਟੋਰ ਕੀਤਾ ਗਿਆ

ਗੰਨਾ ਕਿਸਾਨਾਂ ਲਈ ਵਿੱਤੀ ਸਾਲ 2024-25 ਵਿੱਚ 390 ਕਰੋੜ ਰੁਪਏ ਦੀ ਵੰਡ ਰੱਖੀ ਗਈ

ਨਵੇਂ ਪ੍ਰੋਜੈਕਟ “ਮਨੁੱਖੀ ਜੰਗਲੀ ਜੀਵ ਸੰਘਰਸ਼ ਦੀ ਸਥਾਪਨਾ

ਜੰਗਲਾਤ ਦੇ ਯਤਨਾਂ ਨੂੰ ਸਮਰਥਨ ਦੇਣ ਲਈ 263 ਕਰੋੜ ਰੁਪਏ ਦੀ ਵੰਡ ਪ੍ਰਦਾਨ ਕੀਤੀ ਗਈ

ਉਦਯੋਗਾਂ ਨੂੰ ਸਬਸਿਡੀ ਵਾਲੀ ਬਿਜਲੀ ਦੇਣ ਲਈ 3.67 ਕਰੋੜ ਰੁਪਏ ਦਾ ਬਜਟ ਰੱਖਿਆ

ਉਦਯੋਗਾਂ ਨੂੰ ਹੋਰ ਵਿੱਤੀ ਉਤਪਾਦ ਮੁਹੱਈਆ ਕਰਵਾਉਣ ਲਈ 50 ਕਰੋੜ ਰੁਪਏ ਰੱਖੇ

ਖੇਡਾਂ ਲਈ ਬਜਟ

ਪੰਜਾਬ ਸਰਕਾਰ ਨੇ ਸੂਬੇ ਵਿੱਚ ਖੇਡਾਂ ਲਈ 272 ਕਰੋੜ ਰੁਪਏ ਦਾ ਬਜਟ ਰੱਖਿਆ
ਪੰਜਾਬ ਭਰ ਵਿੱਚ ਇੱਕ ਹਜ਼ਾਰ ਖੇਡ ਨਰਸਰੀਆਂ ਸਥਾਪਿਤ ਕੀਤੀਆਂ ਜਾਣਗੀਆਂ
ਪਹਿਲੇ ਪੜਾਅ ਵਿੱਚ 250 ਖੇਡ ਨਰਸਰੀਆਂ ਬਣਾਈਆਂ ਜਾਣਗੀਆਂ
ਖੇਡ ਨਰਸਰੀਆਂ ਲਈ 50 ਕਰੋੜ ਰੁਪਏ ਦਾ ਸ਼ੁਰੂਆਤੀ ਬਜਟ ਰੱਖਿਆ ਗਿਆ
ਮਹਾਰਾਜਾ ਭੁਪਿੰਦਰ ਸਿੰਘ ਸਪੋਰਟਸ ਯੂਨੀਵਰਸਿਟੀ ਲਈ 34 ਕਰੋੜ ਰੁਪਏ ਦਾ ਬਜਟ ਰੱਖਿਆ

ਸਿਹਤ ਲਈ ਬਜਟ

ਸਿਹਤ ਖੇਤਰ ਲਈ 5264 ਕਰੋੜ ਰੁਪਏ ਦਾ ਬਜਟ
ਆਮ ਆਦਮੀ ਕਲੀਨਿਕ ਲਈ 249 ਕਰੋੜ ਰੁਪਏ ਦਾ ਬਜਟ ਰੱਖਿਆ
ਫਰਿਸ਼ਤੇ ਸਕੀਮ ਲਈ 20 ਕਰੋੜ ਰੁਪਏ, ਆਯੂਸ਼ਮਾਨ ਭਾਰਤ ਲਈ 553 ਕਰੋੜ ਰੁਪਏ
ਨਸ਼ਾ ਛੁਡਾਊ ਪ੍ਰੋਜੈਕਟ ਲਈ 70 ਕਰੋੜ ਰੁਪਏ ਦਾ ਬਜਟ
58 ਨਵੀਆਂ ਐਂਬੂਲੈਂਸਾਂ ਲਈ 100 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ

ਕੇਂਦਰ ਨੇ ਪੰਜਾਬ ਪ੍ਰਤੀ ਉਦਾਸੀਨਤਾ ਦਿਖਾਈ ਹੈ ਜਿਸ ਵਿੱਚ ਸਿਹਤ ਮਿਸ਼ਨ, ਪੈਂਡੂ ਵਿਕਾਸ ਫੰਡ ਆਦਿ ਦੇ 8,000 ਕਰੋੜ ਰੁਪਏ ਰੋਕ ਲਏ ਗਏ ਹਨ।

ਸਾਰੀਆਂ ਯੂਨੀਵਰਸਿਟੀਆਂ ਲਈ 1425 ਕਰੋੜ ਰੁਪਏ
ਸੂਬੇ ਦੀਆਂ ਸਾਰੀਆਂ ਯੂਨੀਵਰਸਿਟੀਆਂ ਲਈ 1425 ਕਰੋੜ ਰੁਪਏ ਦਾ ਬਜਟ ਉਪਬੰਧ ਕੀਤਾ ਗਿਆ ਹੈ।

ਦੋ ਸਾਲਾਂ ਵਿੱਚ 40 ਹਜ਼ਾਰ ਨੌਕਰੀਆਂ ਦਿੱਤੀਆਂ ਗਈਆਂ
ਕਿਸਾਨਾਂ ਨੂੰ ਮੁਫਤ ਬਿਜਲੀ ਦੇਣ ਲਈ 9330 ਕਰੋੜ ਰੁਪਏ ਦਾ ਪ੍ਰਬੰਧ ਕੀਤਾ ਗਿਆ ਹੈ। ਵਿੱਤ ਮੰਤਰੀ ਨੇ ਕਿਹਾ ਕਿ ਦੋ ਸਾਲਾਂ ਵਿੱਚ ਸਾਡੀ ਸਰਕਾਰ ਨੇ 40 ਹਜ਼ਾਰ ਤੋਂ ਵੱਧ ਨੌਕਰੀਆਂ ਦਿੱਤੀਆਂ ਹਨ।

ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਮੁਫ਼ਤ ਬਿਜਲੀ ਦੇਣ ਲਈ 9330 ਕਰੋੜ ਰੁਪਏ ਦਾ ਪ੍ਰਬੰਧ

ਬਜਟ ਕਵਰ ਫੁਲਕਾਰੀ ਦਾ ਬਣਿਆ ਹੋਇਆ ਹੈ
ਦਿੜਬਾ ਹਲਕੇ ਦੀਆਂ ਲੜਕੀਆਂ ਵੱਲੋਂ ਹੱਥੀਂ ਤਿਆਰ ਕੀਤੀ ਫੁਲਕਾਰੀ ਨਾਲ ਬਣਾਇਆ ਰੰਗਲੇ ਪੰਜਾਬ ਦਾ ਬਜਟ ਕਵਰ

2 ਲੱਖ ਕਰੋੜ ਰੁਪਏ ਦਾ ਪੇਸ਼ ਕੀਤਾ ਗਿਆ ਬਜਟ 
ਪੰਜਾਬ ਸਰਕਾਰ ਨੇ 2,04,918 ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ ਹੈ।

ਵਿੱਤ ਮੰਤਰੀ ਸਦਨ ਪਹੁੰਚੇ
ਬਜਟ ਪੇਸ਼ ਕਰਨ ਲਈ ਵਿੱਤ ਮੰਤਰੀ ਹਰਪਾਲ ਚੀਮਾ ਸਦਨ ​​ਵਿੱਚ ਪਹੁੰਚ ਗਏ ਹਨ।

ਫੰਡ ਪ੍ਰਾਪਤ ਨਾ ਹੋਣ ‘ਤੇ ਵੀ ਆਮਦਨ ਵਿੱਚ ਵਾਧੇ ਦਾ ਦਾਅਵਾ
30 ਲੱਖ ਕਰੋੜ ਰੁਪਏ ਤੋਂ ਵੱਧ ਦੇ ਕਰਜ਼ੇ ਵਿੱਚ ਡੁੱਬੀ ਪੰਜਾਬ ਸਰਕਾਰ ਨੂੰ ਪਿਛਲੇ ਦੋ ਸਾਲਾਂ ਤੋਂ ਕੇਂਦਰ ਸਰਕਾਰ ਤੋਂ 6400 ਕਰੋੜ ਰੁਪਏ ਦੇ ਫੰਡ ਨਹੀਂ ਮਿਲੇ ਹਨ ਪਰ ਹਾਲ ਹੀ ਵਿੱਚ ਵਿੱਤ ਮੰਤਰੀ ਚੀਮਾ ਨੇ ਦਾਅਵਾ ਕੀਤਾ ਹੈ ਕਿ ਸੂਬਾ ਸਰਕਾਰ ਨੇ ਜੀ.ਐਸ.ਟੀ. ਡਿਊਟੀ ਵਿੱਚ ਕ੍ਰਮਵਾਰ 15.69 ਅਤੇ 11.71 ਫੀਸਦੀ ਦਾ ਵਾਧਾ ਦਰਜ ਕੀਤਾ ਗਿਆ ਹੈ। ਉਸ ਦਾ ਦਾਅਵਾ ਹੈ ਕਿ ਹੋਰ ਮਾਲੀਆ ਪ੍ਰਾਪਤੀਆਂ ਵਿੱਚ ਵੀ ਸਰਕਾਰ ਦੀ ਕਾਰਗੁਜ਼ਾਰੀ ਵਧੀਆ ਰਹੀ ਹੈ। ਵੈਟ, ਸੀਜੀਐਸਟੀ, ਐਸਜੀਐਸਟੀ, ਪੀਐਸਡੀਟੀ ਅਤੇ ਐਕਸਾਈਟ ਤੋਂ ਮਾਲੀਆ ਪ੍ਰਾਪਤੀਆਂ ਵਿੱਚ 13.85 ਪ੍ਰਤੀਸ਼ਤ ਦਾ ਵਾਧਾ ਦਰਜ ਕੀਤਾ ਗਿਆ ਹੈ। ਵਿੱਤ ਮੰਤਰੀ ਦਾ ਦਾਅਵਾ ਹੈ ਕਿ ਪੰਜਾਬ ਸਰਕਾਰ ਇਸ ਮਾਲੀਏ ਦੀ ਵਰਤੋਂ ਮਹੱਤਵਪੂਰਨ ਜਨਤਕ ਸੇਵਾਵਾਂ, ਬੁਨਿਆਦੀ ਢਾਂਚੇ ਦੇ ਵਿਕਾਸ ਅਤੇ ਸਮਾਜ ਭਲਾਈ ਪ੍ਰੋਗਰਾਮਾਂ ਵਿੱਚ ਕਰੇਗੀ, ਤਾਂ ਜੋ ਪੰਜਾਬ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਿਆ ਜਾ ਸਕੇ।

ਦਲਿਤ ਵਿਧਾਇਕ ਦੇ ਰੌਲਾ ਪਾਉਣ ‘ਤੇ ਵਿਰੋਧੀ ਧਿਰ ਭੜਕ ਗਈ
ਕਾਂਗਰਸੀ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਸੋਮਵਾਰ ਨੂੰ ਵਿਧਾਨ ਸਭਾ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਰੋ ਪਏ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਗੰਭੀਰ ਦੋਸ਼ ਲਾਉਂਦਿਆਂ ਕਿਹਾ ਸੀ ਕਿ ਮੁੱਖ ਮੰਤਰੀ ਨੇ ਦਲਿਤ ਵਿਧਾਇਕ ਹੋਣ ਕਾਰਨ ਉਨ੍ਹਾਂ ਵਿਰੁੱਧ ਅਪਮਾਨਜਨਕ ਭਾਸ਼ਾ ਦੀ ਵਰਤੋਂ ਕੀਤੀ ਅਤੇ ਸਦਨ ਦੇ ਅੰਦਰ ਵਿਵਾਦਿਤ ਟਿੱਪਣੀਆਂ ਕੀਤੀਆਂ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ ਨੇ ਇਸ ਪੂਰੇ ਮਾਮਲੇ ਨੂੰ ਲੈ ਕੇ ਮੁੱਖ ਮੰਤਰੀ ਮਾਨ ਦੇ ਅਸਤੀਫੇ ਦੀ ਮੰਗ ਕੀਤੀ ਸੀ। ਬਾਜਵਾ ਨੇ ਇਹ ਵੀ ਕਿਹਾ ਕਿ ਜੇਕਰ ਲੋੜ ਪਈ ਤਾਂ ਕਾਂਗਰਸ ਪਾਰਟੀ ਮੁੱਖ ਮੰਤਰੀ ਖਿਲਾਫ ਸਬੰਧਤ ਕਮਿਸ਼ਨ ਕੋਲ ਸ਼ਿਕਾਇਤ ਦਰਜ ਕਰਵਾਏਗੀ।

ਫਸਲ ਖਰਾਬ ਹੋਣ ‘ਤੇ ਮੁਆਵਜ਼ੇ ‘ਚ ਵਾਧਾ ਹੋ ਸਕਦਾ ਹੈ
ਨਵੇਂ ਵਿੱਤੀ ਸਾਲ ਦੇ ਬਜਟ ਬਾਰੇ ਮੰਨਿਆ ਜਾ ਰਿਹਾ ਹੈ ਕਿ ਸੂਬੇ ਵਿੱਚ ਚੱਲ ਰਹੇ ਕਿਸਾਨ ਅੰਦੋਲਨ ਨੂੰ ਧਿਆਨ ਵਿੱਚ ਰੱਖਦਿਆਂ ਸਰਕਾਰ ਗੰਨੇ ਦੀ ਫ਼ਸਲ ਵਰਗੀਆਂ ਕੁਝ ਹੋਰ ਫ਼ਸਲਾਂ ਲਈ ਰਾਜਕੀ ਸਮਰਥਨ ਮੁੱਲ ਦਾ ਐਲਾਨ ਕਰ ਸਕਦੀ ਹੈ, ਜਿਸ ਦਾ ਸਿੱਧਾ ਲਾਭ ਕਿਸਾਨਾਂ ਨੂੰ ਹੋਵੇਗਾ। ਇਸ ਤੋਂ ਇਲਾਵਾ ਫਸਲ ਦੀ ਖਰਾਬੀ ਲਈ ਮੁਆਵਜ਼ੇ ਦੀ ਰਕਮ ਵਿੱਚ ਵਾਧਾ ਹੋ ਸਕਦਾ ਹੈ ਜਾਂ ਸਰਕਾਰ ਫਸਲ ਬੀਮਾ ਯੋਜਨਾ ਵਿੱਚ ਸਹਾਇਤਾ ਦੀ ਪੇਸ਼ਕਸ਼ ਕਰ ਸਕਦੀ ਹੈ।