Connect with us

Punjab

ਪੰਜਾਬ ਦਾ ਬਜਟ ਅੱਜ ਵਿਧਾਨ ਸਭਾ ਵਿੱਚ ਪੇਸ਼, ਜਾਣੋ ਕੀ ਮਿਲੇਗਾ ਲੋਕਾਂ ਨੂੰ ?

Published

on

ਅੱਜ ਪੰਜਾਬ ਦਾ ਬਜਟ ਪੇਸ਼ ਹੋਣ ਜਾ ਰਿਹਾ ਹੈ। ਇਹ ਬਜਟ ਵਿਤ ,ਮੰਤਰੀ ਹਰਪਾਲ ਚੀਮਾ ਪੇਸ਼ ਕਕਰਨਗੇ। ਇਸ ਬਜਟ ‘ਤੇ ਪੰਜਾਬੀਆਂ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ।

ਪੰਜਾਬ ਦੀ ਰਾਜਨੀਤੀ ਅਤੇ ਆਰਥਿਕਤਾ ਲਈ ਇੱਕ ਅਹਿਮ ਦਿਨ ਹੈ। ਅੱਜ ਵਿਧਾਨ ਸਭਾ ਵਿੱਚ ਪੰਜਾਬ ਸਰਕਾਰ ਵੱਲੋਂ ਸਾਲਾਨਾ ਬਜਟ ਪੇਸ਼ ਕੀਤਾ ਜਾਵੇਗਾ।

ਇਸ ਬਜਟ ਨੂੰ ਲੈ ਕੇ ਸੂਬੇ ਦੇ ਲੋਕਾਂ ਦੀਆਂ ਨਜ਼ਰਾਂ ਸਰਕਾਰ ‘ਤੇ ਟਿਕੀਆਂ ਹੋਈਆਂ ਹਨ। ਸਭ ਤੋਂ ਵੱਡਾ ਸਵਾਲ ਇਹ ਹੈ ਕਿ ਇਸ ਵਾਰ ਕਿਸਾਨਾਂ, ਕਰਮਚਾਰੀਆਂ, ਨੌਜਵਾਨਾਂ ਅਤੇ ਔਰਤਾਂ ਲਈ ਕੀ ਵੱਡੇ ਐਲਾਨ ਹੋਣਗੇ।

ਲੋਕਾਂ ਨੂੰ ਉਮੀਦ ਹੈ ਕਿ ਸਰਕਾਰ ਵੱਲੋਂ ਵਿਕਾਸ ਪ੍ਰੋਜੈਕਟਾਂ, ਸਿੱਖਿਆ, ਸਿਹਤ ਅਤੇ ਰੋਜ਼ਗਾਰ ਦੇ ਖੇਤਰ ਵਿੱਚ ਵੱਡੇ ਫੈਸਲੇ ਕੀਤੇ ਜਾ ਸਕਦੇ ਹਨ। ਇਸਦੇ ਨਾਲ ਹੀ ਇਹ ਵੀ ਦੇਖਣਾ ਦਿਲਚਸਪ ਹੋਵੇਗਾ ਕਿ ਮਹਿੰਗਾਈ ਦੇ ਸਮੇਂ ਵਿੱਚ ਆਮ ਲੋਕਾਂ ਨੂੰ ਕਿੰਨੀ ਰਾਹਤ ਮਿਲਦੀ ਹੈ।

ਹੁਣ ਸਾਰਿਆਂ ਦੀਆਂ ਨਜ਼ਰਾਂ ਵਿਧਾਨ ਸਭਾ ‘ਤੇ ਹਨ ਕਿ ਪੰਜਾਬ ਦੇ ਇਸ ਬਜਟ ਵਿੱਚ ਕਿਹੜੇ ਨਵੇਂ ਫੈਸਲੇ ਅਤੇ ਯੋਜਨਾਵਾਂ ਦਾ ਐਲਾਨ ਕੀਤਾ ਜਾਂਦਾ ਹੈ।

ਮਹਿਲਾਵਾਂ ਨੂੰ ਮਿਲਣਗੇ 1000 ਰੁਪਏ

ਮਹਿਲਾ ਦਿਵਸ ਦੇ ਮੌਕੇ ‘ਤੇ ਪੰਜਾਬ ਦੀਆਂ ਔਰਤਾਂ ਲਈ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਖਬਰਾਂ ਮੁਤਾਬਕ ਸਰਕਾਰ ਵੱਲੋਂ ਔਰਤਾਂ ਨੂੰ ਹਰ ਮਹੀਨੇ 1000 ਰੁਪਏ ਦੇਣ ਵਾਲੀ ਯੋਜਨਾ ਬਾਰੇ ਵੱਡਾ ਐਲਾਨ ਕੀਤਾ ਜਾ ਸਕਦਾ ਹੈ।

ਦੱਸਿਆ ਜਾ ਰਿਹਾ ਹੈ ਕਿ ਇਹ ਐਲਾਨ ਪੰਜਾਬ ਦੇ ਬਜਟ ਦੌਰਾਨ ਕੀਤਾ ਜਾ ਸਕਦਾ ਹੈ, ਜਿਸ ਨਾਲ ਸੂਬੇ ਦੀਆਂ ਲੱਖਾਂ ਔਰਤਾਂ ਨੂੰ ਸਿੱਧੀ ਆਰਥਿਕ ਮਦਦ ਮਿਲੇਗੀ।

ਜੇ ਇਹ ਯੋਜਨਾ ਲਾਗੂ ਹੁੰਦੀ ਹੈ ਤਾਂ ਇਸ ਨਾਲ ਔਰਤਾਂ ਨੂੰ ਘਰੇਲੂ ਖਰਚੇ ਵਿੱਚ ਰਾਹਤ ਮਿਲੇਗੀ ਅਤੇ ਉਹ ਆਤਮਨਿਰਭਰ ਬਣ ਸਕਣਗੀਆਂ।

ਹੁਣ ਸਭ ਦੀਆਂ ਨਜ਼ਰਾਂ ਪੰਜਾਬ ਸਰਕਾਰ ਦੇ ਬਜਟ ‘ਤੇ ਹਨ ਕਿ ਮਹਿਲਾ ਦਿਵਸ ਦੇ ਮੌਕੇ ‘ਤੇ ਔਰਤਾਂ ਲਈ ਇਹ ਵੱਡਾ ਤੋਹਫਾ ਮਿਲਦਾ ਹੈ ਜਾਂ ਨਹੀਂ।