Connect with us

Punjab

ਗੁਰੂ ਤੇਗ਼ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਪੰਜਾਬ ਕੈਬਨਿਟ ਵੱਲੋਂ ਵਿਸ਼ੇਸ਼ ਵਿਧਾਨ ਸਭਾ ਸੈਸ਼ਨ ਸੱਦਣ ਦਾ ਫੈਸਲਾ

Published

on

capt amarinder singh

ਚੰਡੀਗੜ੍ਹ : ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਇਤਿਹਾਸਕ 400ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਪੰਜਾਬ ਮੰਤਰੀ ਮੰਡਲ ਵੱਲੋਂ ਅੱਜ 15ਵੀਂ ਪੰਜਾਬ ਵਿਧਾਨ ਸਭਾ ਦਾ ਇਕ ਰੋਜ਼ਾ ਵਿਸ਼ੇਸ਼ ਸੈਸ਼ਨ 3 ਸਤੰਬਰ, 2021 ਨੂੰ ਸੱਦਣ ਦਾ ਫੈਸਲਾ ਕੀਤਾ ਗਿਆ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਮੀਟਿੰਗ ਨੇ ਭਾਰਤੀ ਸੰਵਿਧਾਨ ਦੇ ਆਰਟੀਕਲ 174 (1) ਤਹਿਤ ਵਿਧਾਨ ਸਭਾ ਦਾ 15ਵਾਂ ਸੈਸ਼ਨ ਸੱਦਣ ਲਈ ਰਾਜਪਾਲ ਨੂੰ ਸਿਫਾਰਸ਼ ਕਰਨ ਦੀ ਪ੍ਰਵਾਨਗੀ ਦਿੱਤੀ। ਮੁੱਖ ਮੰਤਰੀ ਦਫਤਰ ਦੇ ਬੁਲਾਰੇ ਅਨੁਸਾਰ ਸੈਸ਼ਨ 10 ਵਜੇ ਸਵੇਰੇ ਸ਼ੋਕ ਮਤਿਆਂ ਨਾਲ ਸ਼ੁਰੂ ਹੋਵੇਗਾ। ਇਸ ਤੋਂ ਬਾਅਦ ਸਵੇਰੇ 11 ਵਜੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 400ਵਾਂ ਪ੍ਰਕਾਸ਼ ਪੁਰਬ ਮਨਾਇਆ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਉਹ ਭਾਰਤ ਦੇ ਉਪ ਰਾਸ਼ਟਰਪਤੀ ਵੈਂਕੱਈਆ ਨਾਇਡੂ, ਪੰਜਾਬ ਦੇ ਰਾਜਪਾਲ ਵੀ.ਪੀ.ਬਦਨੌਰ ਅਤੇ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਵਿਸ਼ੇਸ਼ ਸੈਸ਼ਨ ਲਈ ਮਹਿਮਾਨ ਵਜੋਂ ਸੱਦਾ ਪੱਤਰ ਦੇਣਗੇ।