Punjab
1 ਮਈ ਨੂੰ ਹੋਵੇਗੀ ਪੰਜਾਬ ਕੈਬਨਿਟ ਮੀਟਿੰਗ
PUNJAB CABINET MEETING : ਪੰਜਾਬ ਸਰਕਾਰ ਵੱਲੋਂ ਇੱਕ ਅਹਿਮ ਫੈਸਲਾ ਲਿਆ ਗਿਆ ਹੈ। 1 ਮਈ ਨੂੰ ਪੰਜਾਬ ਕੈਬਨਿਟ ਦੀ ਮਹੱਤਵਪੂਰਨ ਮੀਟਿੰਗ ਹੋਣ ਜਾ ਰਹੀ ਹੈ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਮੀਟਿੰਗ ਹੋਵੇਗੀ। ਦੱਸ ਦੇਈਏ ਕਿ ਇਹ ਮਟਿੰਗ ਵਿਧਾਨਸਭਾ ਦੇ ਸਪੈਸ਼ਲ ਸੈਸ਼ਨ ਤੋਂ ਪਹਿਲਾ ਹੋਵੇਗੀ।
ਇਸ ਮੀਟਿੰਗ ਵਿੱਚ ਰਾਜ ਨਾਲ ਜੁੜੇ ਕਈ ਵੱਡੇ ਮਸਲਿਆਂ ‘ਤੇ ਚਰਚਾ ਕੀਤੀ ਜਾਵੇਗੀ। ਸਰਕਾਰੀ ਯੋਜਨਾਵਾਂ, ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਫੈਸਲੇ ਲਏ ਜਾਣ ਦੀ ਸੰਭਾਵਨਾ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਣ ਵਾਲੀ ਇਸ ਮੀਟਿੰਗ ‘ਤੇ ਸਭ ਦੀਆਂ ਨਿਗਾਹਾਂ ਟਿਕੀਆਂ ਹੋਈਆਂ ਹਨ। ਉਮੀਦ ਕੀਤੀ ਜਾ ਰਹੀ ਹੈ ਕਿ ਇਸ ਦੌਰਾਨ ਕਈ ਵੱਡੇ ਐਲਾਨ ਵੀ ਕੀਤੇ ਜਾ ਸਕਦੇ ਹਨ।
ਹੁਣ ਦੇਖਣਾ ਇਹ ਹੋਵੇਗਾ ਕਿ ਇਸ ਕੈਬਨਿਟ ਮੀਟਿੰਗ ‘ਚ ਪੰਜਾਬ ਲਈ ਕੀ ਨਵੇਂ ਫੈਸਲੇ ਸਾਹਮਣੇ ਆਉਂਦੇ ਹਨ।
