Punjab
ਇਸ ਦਿਨ ਹੋਵੇਗੀ ਪੰਜਾਬ ਵਜ਼ਾਰਤ ਦੀ ਮੀਟਿੰਗ
26 ਜੂਨ ਨੂੰ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਸੱਦੀ ਗਈ ਹੈ। ਪਤਾ ਲੱਗਿਆ ਹੈ ਕਿ ਇਹ ਮੀਟਿੰਗ 26 ਜੂਨ ਨੂੰ 11 ਵਜੇ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਨਿਵਾਸ ਸਥਾਨ ‘ਤੇ ਬੁਲਾਈ ਗਈ ਹੈ, ਜਿਸ ਦੀ ਪ੍ਰਧਾਨਗੀ ਮੁੱਖ ਮੰਤਰੀ ਭਗਵੰਤ ਮਾਨ ਕਰਨਗੇ।
ਜ਼ਿਕਰਯੋਗ ਹੈ ਕਿ 21 ਜੂਨ ਨੂੰ ਹੋਈ ਕੈਬਨਿਟ ਮੀਟਿੰਗ ਵਿੱਚ ਕਈ ਅਹਿਮ ਫੈਸਲੇ ਲਏ ਗਏ ਸਨ। ਮੀਟਿੰਗ ਵਿਚ ਪੰਜਾਬ ਦੀ ਇੰਡਸਟਰੀ ਅਤੇ ਰੁਜ਼ਗਾਰ ਨੂੰ ਲੈ ਕੇ ਵੱਡੇ ਫੈਸਲਾ ਲਏ ਗਏ ਸਨ। ਕੈਬਨਿਟ ਮੀਟਿੰਗ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਪ੍ਰੈਸ ਕਾਨਫਰੰਸ ਕਰਕੇ ਇਸ ਸਬੰਧੀ ਜਾਣਕਾਰੀ ਦਿੱਤੀ ਸੀ ।
ਉਨ੍ਹਾਂ ਦੱਸਿਆ ਸੀ ਕਿ ਰੁਜ਼ਗਾਰ, ਰਿਹਾਇਸ਼ ਅਤੇ ਉਦਯੋਗਾਂ ਸੰਬੰਧੀ ਫੈਸਲੇ ਲਏ ਗਏ ਹਨ। ਫਾਇਰ ਸੁਰੱਖਿਆ ਸਰਟੀਫਿਕੇਟ ਪਹਿਲਾਂ ਇੱਕ ਸਾਲ ਲਈ ਜਾਰੀ ਕੀਤਾ ਜਾਂਦਾ ਸੀ, ਹੁਣ ਇਹ ਸਰਟੀਫਿਕੇਟ ਤਿੰਨ ਸਾਲ ਜਾਂ ਇਸ ਤੋਂ ਵੱਧ ਸਮੇਂ ਲਈ ਵੈਧ ਹੋਵੇਗਾ। ਇਸ ਨਾਲ ਉਦਯੋਗ ਨੂੰ ਵੱਡੀ ਰਾਹਤ ਮਿਲੇਗੀ।
