Punjab
ਭਲਕੇ ਪੰਜਾਬ ਕੈਬਨਿਟ ਦੀ ਮੀਟਿੰਗ
ਭਲਕੇ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਹੋਵੇਗੀ। ਭਾਵੇਂ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਠੀਕ ਨਹੀਂ ਹੈ ਪਰ ਫਿਰ ਵੀ ਉਹ ਕੱਲ੍ਹ ਭਾਵ ਸੋਮਵਾਰ ਨੂੰ ਪੰਜਾਬ ਕੈਬਨਿਟ ਦੀ ਪ੍ਰਧਾਨਗੀ ਕਰਨਗੇ। ਹੜ੍ਹਾਂ ਵਿਚਾਲੇ ਕੱਲ੍ਹ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਕੱਲ੍ਹ ਦੁਪਹਿਰ 12 ਵਜੇ CM ਨਿਵਾਸ ‘ਤੇ ਇਹ ਕੈਬਨਿਟ ਮੀਟਿੰਗ ਹੋਵੇਗੀ। ਇਸ ਮੀਟਿੰਗ ਵਿੱਚ ਕਈ ਵੱਡੇ ਫੈਸਲੇ ਲਏ ਜਾ ਸਕਦੇ ਹਨ।
ਇੱਥੇ ਦੱਸ ਦੇਈਏ ਕਿ CM ਭਗਵੰਤ ਮਾਨ ਅਜੇ ਵੀ ਹਸਪਤਾਲ ‘ਚ ਦਾਖ਼ਲ ਉਹ ਅਜੇ ਪੂਰੀ ਤਰ੍ਹਾਂ ਸਿਹਤਮੰਦ ਨਹੀਂ ਹਨ। ਪਰ ਹੜ੍ਹ ਸੰਕਟ ਦੇ ਵਿਚਕਾਰ CM ਦੀ ਚਿੰਤਾ ਬਰਕਰਾਰ ਹੈ ਅਤੇ ਉਹ ਹਸਪਤਾਲ ਤੋਂ ਹੀ ਕੈਬਨਿਟ ਮੀਟਿੰਗ ਲੈਣਗੇ।ਮੁੱਖ ਮੰਤਰੀ ਭਗਵੰਤ ਮਾਨ ਵੀਡੀਓ ਕਾਨਫਰੰਸ ਰਾਹੀਂ ਕੈਬਨਿਟ ਮੀਟਿੰਗ ‘ਚ ਸ਼ਾਮਲ ਹੋਣਗੇ।
