Connect with us

Politics

ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਬਜ਼ਾਧਾਰੀਆਂ ਨੂੰ 31 ਮਈ ਤੱਕ ਦਾ ਦਿੱਤਾ ਅਲਟੀਮੇਟਮ, ਜਾਣੋ ਵੇਰਵਾ

Published

on

ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਬਜ਼ਾਧਾਰੀਆਂ ਨੂੰ 31 ਮਈ ਤੱਕ ਦਾ ਅਲਟੀਮੇਟਮ ਦਿੱਤਾ ਹੈ। ਦੱਸ ਦੇਈਏ ਕਿ ਚੰਡੀਗੜ੍ਹ ਵਿੱਚ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਧਾਲੀਵਾਲ ਨੇ ਕਿਹਾ ਕਿ 31 ਮਈ ਤੱਕ ਆਤਮ ਸਮਰਪਣ ਕਰਨ ਵਾਲਿਆਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਜਾਵੇਗੀ। ਇੱਥੋਂ ਤੱਕ ਕਿ ਕਿਸੇ ਦਾ ਘਰ ਨਹੀਂ ਢਾਹਿਆ ਜਾਵੇਗਾ ਪਰ 1 ਜੂਨ ਤੋਂ ਕਬਜ਼ਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਇਸ ਦੌਰਾਨ ਪੱਤਰਕਾਰਾਂ ਵੱਲੋਂ ਪੁੱਛੇ ਸਵਾਲ ‘ਤੇ ਧਾਲੀਵਾਲ ਨੇ ਸੁਖਬੀਰ ਬਾਦਲ ਦੀ ਲਗਜ਼ਰੀ ਵੱਲ ਇਸ਼ਾਰਾ ਕੀਤਾ। ਧਾਲੀਵਾਲ ਨੇ ਹੱਸਦੇ ਹੋਏ ਕਿਹਾ ਕਿ ਦੇਖਦੇ ਹਾਂ ਕੀ ਕਰਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਹੋਟਲ ਨੂੰ ਢਾਹਿਆ ਨਹੀਂ ਜਾਵੇਗਾ, ਕਿਰਾਏ ‘ਤੇ ਦਿੱਤਾ ਜਾਵੇਗਾ। ਧਾਲੀਵਾਲ ਨੇ ਦੱਸਿਆ ਕਿ 14 ਮਈ ਤੋਂ ਸਰਕਾਰ ਨੇ ਮੁੜ ਨਾਜਾਇਜ਼ ਕਬਜ਼ਿਆਂ ਵਿਰੁੱਧ ਮੁਹਿੰਮ ਸ਼ੁਰੂ ਕੀਤੀ ਹੈ, ਜਿਸ ਤਹਿਤ 3-4 ਦਿਨਾਂ ਵਿੱਚ 469 ਏਕੜ ਜ਼ਮੀਨ ਖਾਲੀ ਕਰਵਾਈ ਗਈ ਹੈ। ਪਿਛਲੇ ਸਾਲ 9030 ਏਕੜ ਜ਼ਮੀਨ ਸੀ। ਉਨ੍ਹਾਂ ਦੱਸਿਆ ਕਿ ਖਾਲੀ ਕਰਵਾਈ ਜ਼ਮੀਨ ਦੀ ਕੀਮਤ ਕਰੀਬ 2709 ਕਰੋੜ ਰੁਪਏ ਹੈ।

ਦੱਸ ਦਈਏ ਕਿ ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਨਾਜਾਇਜ਼ ਕਬਜ਼ਾ ਕਰਨ ਵਾਲਿਆਂ ਨੂੰ ਸਖ਼ਤ ਚੇਤਾਵਨੀ ਦਿੱਤੀ ਹੈ, ਜਿਸ ਵਿਚ ਪੰਚਾਇਤ, ਸ਼ਾਮਲਾਟ, ਜੰਗਲਾਤ ਵਿਭਾਗ ਜਾਂ ਹੋਰ ਸਰਕਾਰੀ ਜ਼ਮੀਨਾਂ ‘ਤੇ ਪ੍ਰਭਾਵਸ਼ਾਲੀ ਲੋਕਾਂ ਨੇ ਨਾਜਾਇਜ਼ ਕਬਜ਼ੇ ਕੀਤੇ ਹੋਏ ਹਨ, ਉਨ੍ਹਾਂ ਨੂੰ ਵਾਪਸ ਕਰਨ ਦੀ ਅਪੀਲ ਕੀਤੀ ਹੈ। 31 ਮਈ ਤੱਕ ਆਪਣਾ ਕਬਜ਼ਾ ਖਾਲੀ ਕਰੋ.. ਕਿਉਂਕਿ ਨਾਜਾਇਜ਼ ਕਬਜ਼ਿਆਂ ਨਾਲ ਨਜਿੱਠਣ ਲਈ ਪੰਜਾਬ ਸਰਕਾਰ 1 ਜੂਨ ਤੋਂ ਸਖ਼ਤ ਕਾਨੂੰਨੀ ਕਾਰਵਾਈ ਕਰਕੇ ਨਾਜਾਇਜ਼ ਕਬਜ਼ਿਆਂ ਤੋਂ ਛੁਟਕਾਰਾ ਦਿਵਾਉਣ ਦੀ ਮੁਹਿੰਮ ਸ਼ੁਰੂ ਕਰੇਗੀ।