Connect with us

Corona Virus

ਪੰਜਾਬ ਦੇ ਮੁੱਖ ਮੰਤਰੀ ਨੇ ਸੂਬੇ ਵਿੱਚ ਸਾਰੇ ਇਕੱਠਾਂ ‘ਤੇ ਰੋਕ ਲਾਈ, ਨਿਜ਼ਾਮੂਦੀਨ ਤੋਂ ਪਰਤਣ ਵਾਲਿਆਂ ਨੂੰ ਲੱਭ ਕੇ ਟੈਸਟ ਕਰਨ ਅਤੇ 21 ਦਿਨ ਦੇ ਏਕਾਂਤਵਾਸ ਦੇ ਭੇਜਣ ਲਈ ਕਿਹਾ

Published

on

ਚੰਡੀਗੜ•, 2 ਅਪਰੈਲ  , ( ਬਲਜੀਤ ਮਰਵਾਹਾ ) :  ਨਿਜ਼ਾਮੂਦੀਨ ਘ’’ਟਨਾ ਦੀ ਰੌਸ਼ਨੀ ਵਿੱਚ ਇਸ ਮਾਮਲੇ ਨੂੰ ਬੇਹੱਦ ਗੰਭੀਰਤਾ ਨਾਲ ਲੈਂਦਿਆ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਸਖਤਕਦਮ ਚੁੱਕਦਿਆਂ ਧਾਰਮਿਕ ਸਮਾਗਮਾਂ ਸਣੇ ਸੂਬੇ ਵਿੱਚ ਹਰ ਤਰ੍ਹਾਂ ਦੇ ਇਕੱਠ ਉਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ। ਉਹਨਾਂ ਕਿਹਾ ਕਿ ਸੂਬਾ ਸਰਕਾਰ ਸਾਰੇ ਇਕੱਠਾਂ ‘ਤੇਪਾਬੰਦੀ ਲਗਾਏਗੀ ਚਾਹੇ ਉਹ ਕਿਸੇ ਵੀ ਧਰਮ ਨਾਲ ਸਬੰਧਤ ਹੋਵੇ।

ਅੱਗੇ ਆਉਣ ਵਾਲੇ ਵਿਸਾਖੀ ਦੇ ਤਿਉਹਾਰ ਨੂੰ ਦੇਖਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਨਿੱਜੀ ਤੌਰ ‘ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਾਹਿਬ ਨਾਲ ਗੱਲਕਰਨਗੇ ਜਦੋਂ ਕਿ ਮੁੱਖ ਸਕੱਤਰ ਨੂੰ ਇਹ ਮਾਮਲਾ ਸ਼੍ਰੋਮਣੀ ਕਮੇਟੀ ਨਾਲ ਵਿਚਾਰਨ ਦੇ ਨਿਰਦੇਸ਼ ਦਿੱਤੇ।

ਮੁੱਖ ਮੰਤਰੀ ਨੇ ਉਹਨਾਂ ਸਾਰਿਆਂ ਨੂੰ 21 ਦਿਨਾਂ ਦੇ ਏਕਾਂਤਵਾਸ ਉਤੇ ਭੇਜਣ ਦੇ ਆਦੇਸ਼ ਦਿੱਤੇ ਹਨ ਜਿਹੜੇ ਇਸ ਸਾਲ ਜਨਵਰੀ ਮਹੀਨੇ ਤੋਂ ਨਿਜ਼ਾਮੂਦੀਨ (ਦਿੱਲੀ) ਤੋਂਪਰਤੇ ਹਨ ਅਤੇ ਪੁਲਿਸ ਤੇ ਸਿਵਸ ਪ੍ਰਸ਼ਾਸਨ ਦੇ ਸਾਰੇ ਅਧਿਕਾਰੀਆਂ ਨੂੰ ਕਿਹਾ ਹੈ ਕਿ ਨਿਜ਼ਾਮੂਦੀਨ ਤੋਂ ਪਰਤਣ ਵਾਲਿਆਂ ਨੂੰ ਲੱਭਣ ਲਈ ਮੁਸਤੈਦੀ ਨਾਲ ਮੁਹਿੰਮਵਿੱਢੀ ਜਾਵੇ। ਉਹਨਾਂ ਪੁਲਿਸ ਤੇ ਸਿਹਤ ਵਿਭਾਗ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਵਿਸ਼ੇਸ਼ ਟੀਮਾਂ ਬਣਾ ਕੇ ਨਿਜ਼ਾਮੂਦੀਨ ਤੋਂ ਪੰਜਾਬ ਆਉਣ ਵਾਲਿਆਂ ਨੂੰ ਲੱਭ ਕੇ ਉਹਨਾਂਦਾ ਫਾਲੋਅੱਪ ਰੱਖਣ।

ਕੈਪਟਨ ਅਮਰਿੰਦਰ ਸਿੰਘ ਸਿਵਲ ਪ੍ਰਸ਼ਾਸਨ ਤੇ ਪੁਲਿਸ ਵਿਭਾਗ ਦੇ ਉਚ ਅਧਿਕਾਰੀਆਂ ਨੂੰ ਨਾਲ ਲੈ ਕੇ ਵੀਡਿਓ ਕਾਨਫਰਸਿੰਗ ਰਾਹੀਂ ਡੀ.ਸੀਜ਼ ਨਾਲ ਮੌਜੂਦਾਸਥਿਤੀ ਦੀ ਸਮੀਖਿਆ ਕਰ ਰਹੇ ਸਨ।

ਡੀ.ਜੀ.ਪੀ. ਦਿਨਕਰ ਗੁਪਤਾ ਅਨੁਸਾਰ ਵੱਖ-ਵੱਖ ਸਮਿਆਂ ‘ਤੇ ਪੰਜਾਬ ‘ਚੋਂ 200 ਵਿਅਕਤੀ ਨਿਜ਼ਾਮੂਦੀਨ ਗਏ ਸਨ ਅਤੇ ਵਾਪਸ ਪਰਤੇ ਸਨ। ਇਸ ਤਰ੍ਹਾਂ 12 ਜ਼ਿਲਿਆਂ ਦੇ ਪ੍ਰਭਾਵਿਤ ਹੋਣ ਦਾ ਆਸ਼ੰਕਾ ਹੈ। ਉਹਨਾਂ ਨੂੰ ਲੱਭਣ ਤੋਂ ਇਲਾਵਾ ਹੋਰਨਾਂ ਸੂਬਿਆਂ ਦੇ ਵਿਅਕਤੀਆਂ ਨੂੰ ਵੀ ਲੱਭਿਆ ਜਾ ਰਿਹਾ ਹੈ ਜਿਹੜੇ ਤਬਲੀਗੀ ਜਮਾਤਦੇ ਕੰਮ ਲਈ ਪੰਜਾਬ ਆਏ ਹਨ। ਸਿਹਤ ਵਿਭਾਗ ਨੂੰ ਵੀ ਇਸ ਬਾਰੇ ਦੱਸ ਦਿੱਤਾ ਹੈ ਅਤੇ ਉਹਨਾਂ ਨੂੰ ਲੱਭਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਹਾਲੇ ਤੱਕ ਕੋਰੋਨਾ ਪ੍ਰਭਾਵਿਤਅਜਿਹਾ ਕੋਈ ਕੇਸ ਸਾਹਮਣੇ ਨਹੀਂ ਆਇਆ।

ਪ੍ਰਮੁੱਖ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਅਨੁਰਾਗ ਅੱਗਰਵਾਲ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਵਿਭਾਗ ਨੂੰ ਹੁਣ ਤੱਕ ਅਜਿਹੇ ਵਿਅਕਤੀਆਂ ਵਿੱਚੋਂ 125 ਦੀਸੂਚੀ ਮਿਲੀ ਹੈ ਜਿਹਨਾਂ ਵਿੱਚੋਂ 73 ਦਾ ਪਤਾ ਲਗਾਇਆ ਹੈ ਅਤੇ 25 ਕੇਸਾਂ ਦੇ ਨਮੂਨੇ ਇਕੱਤਰ ਕਰ ਲਏ ਹਨ ਜਿਹਨਾਂ ਵਿੱਚੋਂ ਕੁਝ 19 ਮਾਰਚ ਨੂੰ ਮਾਨਸਾ ਆਏ ਸਨ।ਉਹਨਾਂ ਕਿਹਾ ਕਿ ਇਹਤਿਆਤ ਵਜੋਂ ਕਦਮ ਚੁੱਕਦਿਆਂ ਸਾਰਿਆਂ ਨੂੰ ਏਕਾਂਤਵਾਸ ਉਤੇ ਭੇਜ ਦਿੱਤਾ ਹੈ।

ਕਪੂਰਥਲਾ ਦੇ ਡਿਪਟੀ ਕਮਿਸ਼ਨਰ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਨਿਜ਼ਾਮੂਦੀਨ ਤੋਂ ਪਰਤੇ 31 ਵਿਅਕਤੀਆਂ ਨੂੰ ਏਕਾਂਤਵਾਸ ਵਿੱਚ ਰੱਖਿਆ ਗਿਆ ਹੈ, ਭਾਵੇਂ ਕਿਉਹਨਾਂ ਵਿੱਚ ਅਜੇ ਤੱਕ ਲੱਛਣ ਨਹੀਂ ਪਾਏ ਗਏ। ਪਟਿਆਲਾ ਵਿੱਚ ਵੀ 29 ਵਿਅਕਤੀਆਂ ਨੂੰ ਏਕਾਂਤਵਾਸ ਵਿੱਚ ਰੱਖਿਆ ਗਿਆ ਹੈ। ਉਹਨਾਂ  ਵਿੱਚ ਵੀ ਲੱਛਣ ਨਹੀਂਪਾਏ ਗਏ। ਸੰਗਰੂਰ ਦੇ ਜ਼ਿਲ੍ਹਾ ਪੁਲੀਸ ਮੁਖੀ ਨੇ ਦੱਸਿਆ ਕਿ ਨਿਜ਼ਾਮੂਦੀਨ ਤੋਂ ਪਰਤੇ ਜਿਹਨਾਂ ਵਿਅਕਤੀਆਂ ਦੇ ਨਾਂ ਉਹਨਾਂ ਨੂੰ ਹਾਸਲ ਹੋਏ ਹਨ, ਉਹਨਾਂ ਸਾਰਿਆਂ ਨੂੰਲੱਭਿਆ ਜਾ ਚੁੱਕਿਆ ਹੈ ਅਤੇ ਉਹਨਾਂ ਦੇ ਨਮੂਨੇ ਲਏ ਗਏ ਹਨ ਅਤੇ ਬਹੁਤੇ ਮਾਮਲਿਆਂ ਵਿੱਚ ਵੱਖ ਰਹਿਣ ਦਾ ਸਮਾਂ ਮੁੱਕ ਗਿਆ ਹੈ।

      ਡੀ.ਜੀ.ਪੀ. ਦਿਨਕਰ ਗੁਪਤਾ ਦੇ ਸੁਝਾਅ ‘ਤੇ ਕੈਪਟਨ ਅਮਰਿੰਦਰ ਸਿੰਘ ਨੇ ਅੰਮ੍ਰਿਤਸਰ ਵਿੱਚ ਮੌਜੂਦ ਪਾਕਿਸਤਾਨੀ ਨਾਗਰਿਕਾਂ ਦੇ ਵੀ ਇਕਾਂਤਵਾਸ ਦੇ ਵੀ ਹੁਕਮਦਿੱਤੇ ਹਨ। ਉਹਨਾਂ ਕਿਹਾ ਕਿ ਇਸ ਨਾਜ਼ੁਕ ਸਮੇਂ ‘ਤੇ ਦੇ ਰਿਸਕ ਨੂੰ ਸੂਬਾ ਨਹੀਂ ਝੱਲ ਸਕਦਾ। ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਾਕਿਸਤਾਨ ਨੇ ਦਿੱਲੀਤੋਂ ਪਰਤੇ ਆਪਣੇ ਨਾਗਰਿਕਾਂ ਵਿੱਚੋਂ ਚਾਰ ਨੂੰ ਮੁਲਕ ਆਉਣ ਦੀ ਇਜਾਜ਼ਤ ਦਿੱਤੀ ਹੈ

Continue Reading
Click to comment

Leave a Reply

Your email address will not be published. Required fields are marked *