Connect with us

Punjab

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਹੋਏ ਪਰਿਵਾਰ ਸਮੇਤ ਨਤਮਸਤਕ

Published

on

27 ਦਸੰਬਰ 2023: ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਬਾਬਾ ਫਤਿਹ ਸਿੰਘ ਜਗਤ ਮਾਤਾ ਗੁਜਰ ਕੌਰ ਜੀ ਦੀ ਅਦੂਤੀ ਤੇ ਲਸਾਨੀ ਸ਼ਹਾਦਤ ਨੂੰ ਸਮਰਪਿਤ ਫਤਿਹਗੜ੍ਹ ਸਾਹਿਬ ਵਿਖੇ ਲੱਗਣ ਵਾਲੇ ਸਲਾਨਾ ਤਿੰਨ ਰੋਜ਼ਾ ਸ਼ਹੀਦੀ ਜੋੜ ਮੇਲ ਮੌਕੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਪਣੀ ਪਤਨੀ ਸਮੇਤ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ ।ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਬੋਲੋ ਜਿੱਥੇ ਕਥਾ ਸੁਣੀ ਗਈ ਉੱਥੇ, ਹੀ ਅਰਦਾਸ ਵਿੱਚ ਵੀ ਹਾਜ਼ਰੀ ਲਗਵਾਈ ਗਈ।ਇਸ ਦੇ ਨਾਲ ਹੀ ਮੁੱਖ ਮੰਤਰੀ ਵੱਲੋਂ ਸੰਗਤਾਂ ਨਾਲ ਵੀ ਗੱਲਬਾਤ ਕੀਤੀ ਗਈ।

ਇਸ ਮੌਕੇ ਬੋਲਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਫਤਿਹਗੜ੍ਹ ਸਾਹਿਬ ਦੀ ਅਦੂਤੀ ਸ਼ਹਾਦਤ ਦੀ ਮਿਸਾਲ ਦੁਨੀਆਂ ਦੇ ਕਿਧਰੇ ਵੀ ਕੋਨੇ ਵਿੱਚ ਨਹੀਂ ਮਿਲਦੀ ਜਿਸ ਕਰਕੇ ਇੱਥੇ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਫਤਿਹਗੜ੍ਹ ਸਾਹਿਬ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਂਟ ਕਰਨ ਲਈ ਪਹੁੰਚਦੀਆਂ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਉਹਨਾਂ ਵੱਲੋਂ ਬਤੌਰ ਸੰਸਦ ਮੈਂਬਰ ਹੁੰਦਿਆਂ ਸੰਸਦ ਵਿੱਚ ਪਹਿਲੀ ਵਾਰ ਛੋਟੇ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ ਸੀ।