Connect with us

Punjab

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ

Published

on

ਪੰਜਾਬ ਕਾਡਰ ਦੇ 2021 ਬੈਚ ਦੇ ਆਈਏਐਸ ਅਫਸਰਾਂ ਨੇ ਸੋਮਵਾਰ ਨੂੰ ਚੰਡੀਗੜ੍ਹ ਵਿੱਚ ਮੁੱਖ ਮੰਤਰੀ ਦਫ਼ਤਰ ਵਿਖੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ।

ਹਾਲ ਹੀ ਵਿੱਚ ਸਿਖਲਾਈ ਪੂਰੀ ਕਰਨ ਵਾਲੇ ਇਹਨਾਂ ਨਵ-ਨਿਯੁਕਤ ਅਧਿਕਾਰੀਆਂ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਮਿਸ਼ਨਰੀ ਭਾਵਨਾ ਨਾਲ ਖਾਸ ਕਰਕੇ ਪੇਂਡੂ ਖੇਤਰਾਂ ਵਿੱਚ ਲੋਕਾਂ ਦੀ ਸੇਵਾ ਕਰਨ ਲਈ ਕਿਹਾ।

ਉਨ੍ਹਾਂ ਨੇ ਆਮ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਸਮਝਣ ਦੇ ਨਾਲ-ਨਾਲ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕਰਨ ਲਈ ਲਗਾਤਾਰ ਖੇਤਰੀ ਦੌਰੇ ਕਰਨ ਦੀ ਵੀ ਅਪੀਲ ਕੀਤੀ।