Punjab
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਰਾਸ਼ਟਰਪਤੀ ਤੇ ਉਪ ਰਾਸ਼ਟਰਪਤੀ ਨਾਲ ਮੁਲਾਕਾਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅਤੇ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨਾਲ ਦਿੱਲੀ ਪਹੁੰਚ ਕੇ ਮੁਲਾਕਾਤ ਕੀਤੀ ਹੈ। ਮਾਨ ਵੱਲੋਂ ਰਾਸ਼ਟਰਪਤੀ ਅਤੇ ਉਪ ਰਾਸ਼ਟਰਪਤੀ ਨਾਲ ਮੁਲਾਕਾਤ ਦੌਰਾਨ ਪੰਜਾਬ ਨਾਲ ਸਬੰਧਤ ਕਈ ਅਹਿਮ ਮੁੱਦੇ ਵਿਚਾਰੇ ਗਏ ਹਨ।
ਭਗਵੰਤ ਮਾਨ ਬਾਅਦ ਦੁਪਹਿਰ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਵੀ ਮੁਲਾਕਾਤ ਕਰਨਗੇ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਕੇਜਰੀਵਾਲ ਨਾਲ ਮੁਲਾਕਾਤ ਦੌਰਾਨ ਭਗਵੰਤ ਮਾਨ ਸੂਬੇ ਵਿੱਚ 300 ਯੂਨਿਟ ਬਿਜਲੀ ਮੁਫਤ ਦੇਣ ਲਈ ਵਿਚਾਰ ਵਟਾਂਦਰਾ ਕਰਨਗੇ।
ਪੰਜਾਬ ਦੇ ਮੁੱਖ ਮੰਤਰੀ ਅੱਜ ਦੁਪਹਿਰ 3 ਵਜੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨਗੇ। ਕੱਲ੍ਹ ਪੰਜਾਬ ਦੇ ਉੱਚ ਅਧਿਕਾਰੀਆਂ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਵੀ ਮੁਲਾਕਾਤ ਕੀਤੀ।