Punjab
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਲੋਕਾਂ ਨੂੰ ਦਿੱਤੀ ਇਕ ਹੋਰ ਵੱਡੀ ਸੌਗਾਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲਰਨਿੰਗ ਲਾਈਸੈਂਸ ਲਈ ਆਨਲਾਈਨ ਸਹੂਲਤ ਸ਼ੁਰੂ ਕੀਤੀ ਗਈ ਹੈ। ਇਸ ਸੰਬੰਧੀ ਜਾਣਕਾਰੀ ਉਨ੍ਹਾਂ ਨੇ ਆਪਣੇ ਟਵਿੱਟਰ ਪੇਜ਼ ‘ਤੇ ਦਿੱਤੀ ਹੈ। ਇਸ ਸੰਬੰਧੀ ਉਨ੍ਹਾਂ ਨੇ ਸਮੂਹ ਪੰਜਾਬੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ, “ਅੱਜ ਤੁਹਾਡੀ ਸਰਕਾਰ ਨੇ ਤੁਹਾਡੀ ਜ਼ਿੰਦਗੀ ਨੂੰ ਆਸਾਨ ਬਣਾਉਣ ਲਈ ਇਕ ਹੋਰ ਕਦਮ ਚੁੱਕਦੇ ਹੋਏ ਲਰਨਿੰਗ ਲਾਈਸੈਂਸ ਦੀ ਆਨਲਾਈਨ ਸਹੂਲਤ ਸ਼ੁਰੂ ਕੀਤੀ ਹੈ। ਇਹ ਨਾ ਸਿਰਫ਼ ਈ ਗਵਰਨਸ ਵੱਲ ਵੱਡਾ ਕਦਮ ਹੈ,ਸਗੋਂ ਇਸ ਨਾਲ ਤੁਹਾਡਾ ਸਮਾਂ ਬਚੇਗਾ…RTA ਦੀਆਂ ਲਾਇਨਾਂ ਤੋਂ ਬਚੋਗੇ..ਭ੍ਰਿਸ਼ਟਾਚਾਰ ਨੂੰ ਵੀ ਨੱਥ ਪਵੇਗੀ।”