Connect with us

Punjab

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭ੍ਰਿਸ਼ਟਾਚਾਰ ਦੀ ਸ਼ਿਕਾਇਤ ਲਈ ਐਂਟੀ ਕੁਰੱਪਸ਼ਨ ਐਕਸ਼ਨ ਲਾਈਨ ਨੰਬਰ 9501200200 ਜਾਰੀ ਕੀਤਾ ਹੈ।

Published

on

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭ੍ਰਿਸ਼ਟਾਚਾਰ ਦੀ ਸ਼ਿਕਾਇਤ ਲਈ ਐਂਟੀ ਕੁਰੱਪਸ਼ਨ ਐਕਸ਼ਨ ਲਾਈਨ ਨੰਬਰ 9501200200 ਜਾਰੀ ਕੀਤਾ ਹੈ। ਇਹ ਵਟਸਐਪ ਨੰਬਰ ਹੈ। ਜਿਸ ਰਾਹੀਂ ਲੋਕ ਰਿਸ਼ਵਤ ਮੰਗਣ ਜਾਂ ਲੈਣ ਦੀ ਆਡੀਓ ਜਾਂ ਵੀਡੀਓ ਭੇਜ ਸਕਦੇ ਹਨ। ਇਸ ਤੋਂ ਪਹਿਲਾਂ ਮੁੱਖ ਮੰਤਰੀ ਮਾਨ ਨੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਉਨ੍ਹਾਂ ਦੀ ਬਰਸੀ ਮੌਕੇ ਹੁਸੈਨੀਵਾਲਾ ਯਾਦਗਾਰ ਅਤੇ ਖਟਕੜ ਕਲਾਂ ਵਿਖੇ ਜਾ ਕੇ ਸ਼ਰਧਾਂਜਲੀ ਭੇਟ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਸੂਬੇ ਵਿੱਚ ਭ੍ਰਿਸ਼ਟਾਚਾਰ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੇ ਵਿਚਾਰਾਂ ਨੂੰ ਘਰ-ਘਰ ਪਹੁੰਚਾਉਣ ਲਈ ਸਾਡਾ ਇਹ ਛੋਟਾ ਜਿਹਾ ਕਦਮ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਐਲਾਨ ਕੀਤੇ ਜਾਣਗੇ।