Punjab
ਪੰਜਾਬ ਦੇ ਟਰਾਂਸਪੋਰਟਰਾਂ ਲਈ ਮੁੱਖ ਮੰਤਰੀ ਭਗਵੰਤ ਮਾਨ ਅੱਜ ਵੱਡਾ ਫੈਸਲਾ ਲੈਣ ਜਾ ਰਹੇ ਹਨ।
ਪੰਜਾਬ ਦੇ ਟਰਾਂਸਪੋਰਟਰਾਂ ਲਈ ਮੁੱਖ ਮੰਤਰੀ ਭਗਵੰਤ ਮਾਨ ਅੱਜ ਵੱਡਾ ਫੈਸਲਾ ਲੈਣ ਜਾ ਰਹੇ ਹਨ। ਇਸ ਦੀ ਜਾਣਕਾਰੀ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਮਾਲਵਿੰਦਰ ਸਿੰਘ ਕੰਗ ਨੇ ਦਿੱਤੀ ਹੈ।
ਉਨ੍ਹਾਂ ਨੇ ਆਪਣੇ ਫੇਸਬੁਕ ਸਫੇ ਉਤੇ ਲਿਖਿਆ ਹੈ-‘ਪੰਜਾਬ ਦੇ ਟਰਾਂਸਪੋਰਟਰਾਂ ਲਈ CM ਸਰਦਾਰ ਭਗਵੰਤ ਮਾਨ ਅੱਜ ਲੈਣਗੇ ਅਹਿਮ ਫੈਸਲਾ’। ਉਨ੍ਹਾਂ ਨੇ ਫੈਸਲੇ ਬਾਰੇ ਖੁੱਲ੍ਹ ਕੇ ਕੋਈ ਜਾਣਕਾਰੀ ਨਹੀਂ ਦਿੱਤੀ ਹੈ। ਸੂਤਰਾਂ ਮੁਤਾਬਕ ਪੰਜਾਬ ਦੇ ਟਰਾਂਸਪੋਰਟਰਾਂ ਨੂੰ ਸਰਕਾਰ ਵੱਡੀ ਰਾਹਤ ਦੇ ਸਕਦੀ ਹੈ। ਸੂਤਰਾਂ ਮੁਤਾਬਕ ਕੈਬ ਡਰਾਈਵਰਾਂ, ਆਟੋ ਰਿਕਸ਼ਾ ਚਾਲਕਾਂ ਨੂੰ ਵੀ ਵੱਡੀ ਰਾਹਤ ਮਿਲ ਸਕਦੀ ਹੈ। ਮੁੱਖ ਮੰਤਰੀ ਜਲਦ ਹੀ ਇਸ ਦਾ ਐਲਾਨ ਕਰਨ ਜਾ ਰਹੇ ਹਨ।