Punjab
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੰਗਰੂਰ ਵਾਸੀਆਂ ਨੂੰ ਦਿੱਤਾ ਤੋਹਫ਼ਾ, ਬਾਬਾ ਬੰਦਾ ਸਿੰਘ ਬਹਾਦਰ ਜ਼ਿਲ੍ਹਾ ਲਾਇਬ੍ਰੇਰੀ ਖੋਲੀ…

ਸੰਗਰੂਰ 21 JUNE 2023: ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੰਗਰੂਰ ਵਿਖੇ ਪਹੁੰਚੇ ਸਨ, ਜਿਥੇ ਉਹਨਾਂ ਵੱਲੋਂ ਸੰਗਰੂਰ ਵਾਸੀਆਂ ਨੂੰ ਇਕ ਵੱਡਾ ਤੋਹਫ਼ਾ ਦਿੱਤਾ ਗਿਆ ਹੈ।ਸੰਗਰੂਰ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਜ਼ਿਲ੍ਹਾ ਲਾਇਬ੍ਰੇਰੀ ਖੋਲੀ ਗਈ ਹੈ ਜਿਸਦਾ ਦਾ ਉਦਘਾਟਨ CM ਮਾਨ ਵੱਲੋਂ ਕੀਤਾ ਗਿਆ ਹੈ।ਦੱਸ ਦੇਈਏ ਕਿ ਮੁਰੰਮਤ ਤੋਂ ਬਾਅਦ ਲਾਇਬ੍ਰੇਰੀ ਨੂੰ ਨਵੀਂ ਅਤੇ ਆਧੁਨਿਕ ਦਿੱਖ ਦਿੱਤੀ ਗਈ ਹੈ। ਦੱਸਿਆ ਜਾ ਹੈ ਕਿ 2022-23 ਵਿੱਚ ਮੁੱਖ ਮੰਤਰੀ ਨੇ ਆਪਣੇ ਅਖਤਿਆਰੀ ਕੋਟੇ ਵਿੱਚੋਂ ਫੰਡ ਜਾਰੀ ਕੀਤੇ ਸਨ।ਇਸ ਲਾਇਬ੍ਰੇਰੀ ਵਿੱਚ 200 ਤੋਂ 225 ਵਿਦਿਆਰਥੀਆਂ ਦੇ ਬੈਠਣ ਦਾ ਪ੍ਰਬੰਧ ਕੀਤਾ ਗਿਆ ਹੈ।ਇਸ ਤੋਂ ਇਲਾਵਾ ਲਾਇਬ੍ਰੇਰੀ ਵਿੱਚ ਏਅਰ ਕੰਡੀਸ਼ਨਿੰਗ ਤੋਂ ਇਲਾਵਾ ਨਵਾਂ ਟਾਇਲਟ, ਕੰਪਿਊਟਰ ਸੈਕਸ਼ਨ, ਆਰ.ਓ ਵਾਟਰ ਸਪਲਾਈ, ਲੈਂਡਸਕੇਪਿੰਗ ਦੇ ਕੰਮ ਕਰਵਾਏ ਗਏ।ਲਾਇਬ੍ਰੇਰੀ ਦਾ ਨਵੀਨੀਕਰਨ 112.74 ਲੱਖ ਰੁਪਏ ਦੀ ਲਾਗਤ ਨਾਲ ਕੀਤਾ ਗਿਆ ਹੈ।