Connect with us

Corona Virus

ਪੰਜਾਬ ਦੇ ਮੁੱਖ ਮੰਤਰੀ ਨੇ ਏ.ਸੀ.ਪੀ. ਕੋਹਲੀ ਦੇ ਪੁੱਤਰ ਨੂੰ ਉਸ ਦੀ ਗਰੈਜੂਏਸ਼ਨ ਤੋਂ ਬਾਅਦ ਪੰਜਾਬ ਪੁਲਿਸ ਵਿੱਚ ਸਬ ਇੰਸਪੈਕਟਰ ਨਿਯੁਕਤ ਕਰਨ ਦੀ ਪ੍ਰਵਾਨਗੀ ਦਿੱਤੀ

Published

on

ਚੰਡੀਗੜ, 29 ਅਪਰੈਲ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਵਿਡ-19 ਕਾਰਨ ਆਪਣੀ ਜਾਨ ਗਵਾਉਣ ਵਾਲੇ ਏ.ਸੀ.ਪੀ. ਅਨਿਲ ਕੋਹਲੀ ਦੇ ਛੋਟੇ ਲੜਕੇ ਨੂੰ ਉਸ ਦੀਗਰੈਜੂਏਸ਼ਨ ਮੁਕੰਮਲ ਹੋਣ ਤੋਂ ਬਾਅਦ ਪੰਜਾਬ ਪੁਲਿਸ ਵਿੱਚ ਸਬ ਇੰਸਪੈਕਟਰ ਨਿਯੁਕਤ ਕਰਨ ਦੀ ਪ੍ਰਵਾਨਗੀ ਦੇ ਦਿੱਤੀ।

117 ਡੀ.ਐਸ.ਪੀਜ਼, 382 ਐਸ.ਐਚ.ਓਜ਼, ਏ.ਡੀ.ਜੀ.ਪੀਜ਼, ਆਈ.ਜੀਜ਼, ਐਸ.ਐਸ.ਪੀਜ਼ ਤੇ ਐਸ.ਪੀਜ਼ ਸਣੇ ਫੀਲਡ ਵਿੱਚ ਮੋਹਰੀ ਕਤਾਰ ‘ਚ ਡਟੇ ਅਫਸਰਾਂ ਤੇਕਰਮਚਾਰੀਆਂ ਨਾਲ ਬੁੱਧਵਾਰ ਨੂੰ ਪਹਿਲੀ ਵੀਡਿਓ ਕਾਨਫਰੰਸ ਵਿੱਚ ਡੀ.ਜੀ.ਪੀ. ਦਿਨਕਰ ਗੁਪਤਾ ਨੇ ਖੁਲਾਸਾ ਕੀਤਾ ਕਿ ਏ.ਸੀ.ਪੀ. ਦੇ ਲੜਕੇ ਪਾਰਸ ਨੂੰ ਸ਼ਰਤ ‘ਤੇਨਿਯੁਕਤੀ ਪੱਤਰ ਦੇ ਦਿੱਤਾ ਹੈ ਜਿਸ ਉਤੇ ਉਸ ਨੇ ਵੀ ਸਹੀ ਪਾ ਦਿੱਤੀ ਹੈ ਜਿਸ ਅਨੁਸਾਰ ਉਸ ਨੂੰ ਗਰੈਜੂਏਸ਼ਨ ਮੁਕੰਮਲ ਹੋਣ ‘ਤੇ ਪੰਜਾਬ ਪੁਲਿਸ ਵਿੱਚ ਸਬਇੰਸਪੈਕਟਰ ਨਿਯੁਕਤ ਕਰ ਦਿੱਤਾ ਜਾਵੇਗਾ। ਡੀ.ਜੀ.ਪੀ. ਨੇ ਦੱਸਿਆ ਕਿ ਮੁੱਖ ਮੰਤਰੀ ਕੋਵਿਡ ਖਿਲਾਫ ਜੰਗ ਵਿੱਚ ਡਟੇ ਪੁਲਿਸ ਕਰਮੀਆਂ ਦੀ ਸਿਹਤ ਤੇ ਭਲਾਈਲਈ ਅਤਿਅੰਤ ਸਹਾਇਤਾ ਕਰ ਰਹੇ ਹਨ। ਉਹਨਾਂ  ਕਿਹਾ ਕਿ ਪੰਜਾਬ ਸਰਕਾਰ ਤੇ ਪੰਜਾਬ ਪੁਲਿਸ ਆਪਣੇ ਕਰਮੀਆਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ।ਉਹਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੇਸ਼ ਭਰ ਦੇ ਮੁੱਖ ਮੰਤਰੀਆਂ ਵਿੱਚੋਂ ਪਹਿਲੇ ਹਨ ਜਿਹਨਾਂ ਨੇ ਪੰਜਾਬ ਪੁਲਿਸ ਦੇ ਕਰਮਚਾਰੀਆਂ ਲਈ50 ਲੱਖ ਰੁਪਏ ਦਾ ਸਿਹਤ ਬੀਮਾ ਐਲਾਨਿਆ ਹੈ। ਡੀ.ਜੀ.ਪੀ. ਨੇ ਦੱਸਿਆ ਕਿ ਉਹਨਾਂ  ਨੇ ਸੂਬਾ ਸਰਕਾਰ ਨੂੰ ਇਹ ਪ੍ਰਸਤਾਵ ਦਿੱਤਾ ਹੈ ਕਿ ਜਿਹੜਾ ਪੁਲਿਸ ਕਰਮੀਕੋਵਿਡ-19 ਨਾਲ ਜਾਨ ਗਵਾਉਂਦਾ ਹੈ, ਉਸ ਦੇ ਪਰਿਵਾਰ ਨੂੰ ਉਸ ਦੀ ਸੇਵਾ ਮੁਕਤੀ ਵਾਲੇ ਦਿਨ ਤੱਕ ਪੈਨਸ਼ਨ ਵਜੋਂ ਪੂਰੀ ਤਨਖਾਹ ਦਿੱਤੀ ਜਾਵੇ।

ਸ੍ਰੀ ਗੁਪਤਾ ਨੇ ਸਪੱਸ਼ਟ ਕੀਤਾ ਕਿ ਫਰੰਟਲਾਈਨ ਵਾਲੇ ਪੁਲਿਸ ਕਰਮੀਆਂ ਲਈ ਰੱਖਿਅਕ ਉਪਕਰਨਾਂ ਅਤੇ ਫੰਡਾਂ ਦੀ ਕੋਈ ਕਮੀ ਨਹੀਂ ਹੈ। ਪੰਜਾਬ ਪੁਲਿਸ ਕੋਲਕੋਵਿਡ ਖਿਲਾਫ ਲੜ ਰਹੇ ਕਰਮੀਆਂ ਲਈ ਪਹਿਲਾਂ ਤੋਂ ਹੀ ਲੋੜੀਂਦੀਆਂ ਪੀ.ਪੀ.ਈਜ਼ ਕਿੱਟਾਂ ਅਤੇ ਅੱਖਾਂ ਨੂੰ ਬਚਾਉਣ ਲਈ ਸ਼ੀਸ਼ੇ ਦੇ ਕਵਰ ਮੌਜੂਦ ਹਨ। ਉਹਨਾਂ ਕਿਹਾ ਕਿ ਵੱਖ-ਵੱਖ  ਜ਼ਿਲਿਆਂ ਨੂੰ 150 ਤੋਂ ਵੱਧ ਔਕਸੀਮੀਟਰ ਭੇਜੇ ਗਏ ਹਨ ਜਿਸ ਨਾਲ ਪੁਲਿਸ ਕਰਮੀਆਂ ਨੂੰ ਕੋਵਿਡ-19 ਕਾਰਨ ਸਾਹ ਦੀ ਸਮੱਸਿਆ ਦੀਛੇਤੀ ਚਿਤਾਵਨੀ ਮਿਲ ਸਕੇਗੀ। ਉਹਨਾਂ  ਕਿਹਾ ਕਿ ਪੁਲਿਸ ਕਰਮੀਆਂ ਲਈ ਵੱਖਰੀ ਵਿਸ਼ੇਸ਼ ਏਕਾਂਤਵਾਸ ਸਹਾਇਤਾ ਵੀ ਮੁਹੱਈਆ ਕਰਵਾਈ ਗਈ ਹੈ।

ਡੀ.ਜੀ.ਪੀ. ਨੇ ਅੱਗੇ ਖੁਲਾਸਾ ਕੀਤਾ ਕਿ ਪੁਲਿਸ ਕਮਿਸ਼ਨਰਜ਼ ਤੇ ਐਸ.ਐਸ.ਪੀਜ਼ ਨੂੰ ਕਿਹਾ ਗਿਆ ਹੈ ਕਿ ਉਹ ਵਧੀਕ ਐਸ.ਐਚ.ਓਜ਼ ਦੀ ਸ਼ਨਾਖਤ ਕਰ ਲੈਣ ਤਾਂ ਜੋਇਸ ਲੰਬੀ ਚੱਲਣ ਵਾਲੀ ਲੜਾਈ ਲਈ ਲੋੜ ਵਾਸਤੇ ਮੌਜੂਦਾ ਐਸ.ਐਚ.ਓਜ਼ ਨੂੰ ਅਰਾਮ ਦਿੱਤਾ ਜਾ ਸਕੇ।

ਸੋਸ਼ਲ ਮੀਡੀਆ ਮੁਹਿੰਮ ‘ਮੈਂ ਵੀ ਹਰਜੀਤ ਸਿੰਘ’ ਦੀ ਵੱਡੀ ਸਫਲਤਾ ਦਾ ਜ਼ਿਕਰ ਕਰਦਿਆਂ  ਡੀ.ਜੀ.ਪੀ. ਨੇ ਕਿਹਾ ਕਿ ਪੁਲਿਸ ਲਈ ਵੱਡੇ ਪੱਧਰ ‘ਤੇ ਸਦਭਾਵਨਾ ਪੈਦਾਕਰਨ ਤੋਂ ਇਲਾਵਾ ਇਸਨੇ ਇੱਕ ਸਖ਼ਤ ਸੰਦੇਸ਼ ਦਿੱਤਾ ਹੈ ਕਿ ਇਕ ਪੁਲਿਸ ਕਰਮਚਾਰੀ ‘ਤੇ ਹਮਲਾ ਸਮੁੱਚੀ ਫੋਰਸ ‘ਤੇ ਹਮਲਾ ਮੰਨਿਆ ਜਾਵੇਗਾ ਜੋ ਕਾਨੂੰਨ ਅਤੇਵਿਵਸਥਾ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲਿਆਂ ਵਿਰੁੱਧ ਇਕਜੁਟ ਹੈ। ਉਹਨਾਂ  ਦੇਸ਼ ਭਰ ਤੋਂ ਇਸ ਮੁਹਿੰਮ ਦੇ ਸਮਰਥਨ ਦੀ ਸ਼ਲਾਘਾ ਕੀਤੀ ਅਤੇ ਕਈ ਰਾਜਾਂ  ਦੀ ਪੁਲਿਸ ਫੋਰਸ ਨੇ ਪੰਜਾਬ ਪੁਲਿਸ ਨਾਲ ਇਕਜੁੱਟਤਾ ਜ਼ਾਹਰ ਕੀਤੀ।

ਕੱਲ ਤੋਂ ਕਰਫਿਊ ਵਿੱਚ ਢਿੱਲਾਂ ਦਿੱਤੇ ਜਾਣ ਸਬੰਧੀ ਮੁੱਖ ਮੰਤਰੀ ਦੇ ਐਲਾਨ ਦਾ ਜ਼ਿਕਰ ਕਰਦਿਆਂ ਡੀ.ਜੀ.ਪੀ. ਨੇ ਫੋਰਸ ਨੂੰ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਤਿਆਰ  ਰਹਿਣ ਅਤੇ ਮਾਸਕ ਦੀ ਵਰਤੋਂ ਅਤੇ ਇੱਕ ਦੂਜੇ ਤੋਂ ਸਮਾਜਿਕ ਦੂਰੀ ਬਣਾਈ ਰੱਖਣ ਸਮੇਤ ਕੋਵਿਡ ਸੇਫਟੀ ਪ੍ਰੋਟੋਕਲ ਦੀ ਉਲੰਘਣਾ ਜਾਂ ਕਿਸੇ ਵੀ ਭੀੜ-ਭੜੱਕੇ ‘ਤੇਸਖ਼ਤ ਨਿਗਰਾਨੀ ਰੱਖਣ ਲਈ ਕਿਹਾ। ਐਸ.ਐਚ.ਓਜ਼ ਨੂੰ ਸਥਾਨਕ ਪ੍ਰਸ਼ਾਸਨ ਨਾਲ ਤਾਲਮੇਲ ਕਰਕੇ ਕੱਲ ਤੋਂ ਸਵੇਰੇ 7 ਵਜੇ ਤੋਂ 11 ਵਜੇ ਤੱਕਦੁਕਾਨਾਂ ਖੋਲਣ ਲਈ ਰੋਟੇਸ਼ਨ ਸਕੀਮ ਬਣਾਉਣ ਲਈ ਕਿਹਾ।

ਵਾਹਨਾਂ ਦੀ ਆਵਾਜਾਈ ‘ਤੇ ਨਿਰੰਤਰ ਪਾਬੰਦੀਆਂ ਬਾਰੇ ਘੋਸ਼ਣਾਵਾਂ ਅਤੇ ਬਜ਼ੁਰਗ ਲੋਕਾਂ ਨੂੰ ਘਰੋਂ ਬਾਹਰ ਨਾ ਜਾਣ ਦੀ ਸਲਾਹ ਦਿੰਦਿਆਂ ਸੁਝਾਅ ਦਿੱਤਾ ਕਿ ਕਰਫਿਊ’ਚ ਢਿੱਲ ਦੇ ਸਮੇਂ ਦੌਰਾਨ ਇੱਕ ਘਰ ਦੇ ਸਿਰਫ਼ ਇੱਕ ਵਿਅਕਤੀ ਨੂੰ ਬਾਹਰ ਜਾਣ ਦੀ ਆਗਿਆ ਦਿੱਤੀ ਜਾਵੇ।  ਡੀ.ਜੀ.ਪੀ. ਨੇ ਲੋਕਾਂ ਨੂੰ ਜਾਗਰੂਕ ਕਰਨ, ਸਲਾਹ ਦੇਣ ਅਤੇ ਸਮਾਜਕ ਦੂਰੀ ਬਣਾਏ ਰੱਖਣ ਨੂੰ ਯਕੀਨੀ ਬਣਾਉਣ ਲਈ ਵਲੰਟੀਅਰਾਂ ਦੀ ਵਰਤੋਂ ਕਰਨ ਲਈ ਕਿਹਾ। ਉਹਨਾਂ  ਕਿਹਾ ਕਿ ਕੰਟੇਨਟਮੈਂਟ ਜ਼ੋਨਾਂ ਵਿਚ ਕਿਸੇ ਵੀ ਤਰ੍ਹਾਂ ਦੀ ਗਤੀਵਿਧੀ ਦੀ ਆਗਿਆ ਨਹੀਂ ਹੋਣੀ ਚਾਹੀਦੀ। ਉਹਨਾਂ  ਅੱਗੇ ਕਿਹਾ ਕਿ ਸਰਹੱਦਾਂ ਸੀਲ ਰਹਿਣਗੀਆਂ ਅਤੇ ਸਿਰਫ ਸਰਕਾਰੀ ਬੱਸਾਂ ਨੂੰ ਅੰਤਰ-ਰਾਜ ਚਲਾਉਣ ਦੀ ਆਗਿਆ ਦਿੱਤੀ ਗਈ ਹੈ।

ਕੁਝ ਅਤਿਵਾਦੀ ਸੰਗਠਨਾਂ, ਜੋ ਸੱਜੇ ਪੱਖੀ ਨੇਤਾਵਾਂ ਨੂੰ ਨਿਸ਼ਾਨਾ ਬਣਾ ਸਕਦੇ ਸਨ, ਦੇ ਮੁੜ ਸਰਗਰਮ ਹੋਣ ਦੇ ਸਬੰਧ ਵਿੱਚ ਕੇਂਦਰੀ ਗ੍ਰਹਿ ਮੰਤਰਾਲੇ ਤੋਂ ਮਿਲੀ ਜਾਣਕਾਰੀ ਦਾ ਹਵਾਲਾ ਦਿੰਦੇ ਹੋਏ, ਡੀ.ਜੀ.ਪੀ. ਨੇ ਅਧਿਕਾਰੀਆਂ ਨੂੰ ਸੰਭਾਵਿਤ ਟੀਚਿਆਂ ਦੀ ਪਛਾਣ ਕਰਨ ਅਤੇ ਉਹਨਾਂ  ਦੀ ਸੁਰੱਖਿਆ ਨੂੰ ਯਕੀਨੀ ਬਣਾਉਣਦੇ ਨਿਰਦੇਸ਼ ਦਿੱਤੇ।

ਸ੍ਰੀ ਗੁਪਤਾ ਨੇ ਕਣਕ ਦੀ ਚੱਲ ਰਹੀ ਖ਼ਰੀਦ, ਕਰਫਿਊ ਦੇ ਲਾਗੂ ਕਰਨ ਅਤੇ ਕਾਨੂੰਨ ਤੇ ਵਿਵਸਥਾ ਦੇ ਪ੍ਰਬੰਧਨ ਜਿਹੇ ਵੱਡੇ ਕਾਰਜ ਜਿਹਨਾਂ ਨੂੰ ਪ੍ਰਭਾਵੀ ਢੰਗ ਨਾਲ ਲਾਗੂ ਕਰਨ ਦੀ ਲੋੜ ਹੈ, ਬਾਰੇ ਗੱਲ ਕਰਦਿਆਂ ਕਿਹਾ ਕਿ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਪੂਰੀ ਪੁਲਿਸ ਫੋਰਸ ਨੂੰ ਪੱਬਾਂ ਭਾਰ ਰਹਿਣ ਦੀ ਜ਼ਰੂਰਤ ਹੈ।

Continue Reading
Click to comment

Leave a Reply

Your email address will not be published. Required fields are marked *