Connect with us

punjab

ਮੁੱਖ ਮੰਤਰੀ ਨੇ ਵੇਟਲਿਫਟਰ ਸਾਈਖੋਮ ਮੀਰਾਬਾਈ ਚਾਨੂ ਨੂੰ ਟੋਕੀਓ ਓਲੰਪਿਕਸ ਵਿੱਚ ਚਾਂਦੀ ਦਾ ਤਮਗਾ ਜਿੱਤਣ ‘ਤੇ ਵਧਾਈ ਦਿੱਤੀ

Published

on

Weightlifter Saikhom Mirabai Chanu

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਭਾਰਤ ਦੀ ਵੇਟਲਿਫਟਰ ਸਾਈਖੋਮ ਮੀਰਾਬਾਈ ਚਾਨੂ ਵੱਲੋਂ ਟੋਕੀਓ ਓਲੰਪਿਕ ਖੇਡਾਂ ਵਿੱਚ ਪਹਿਲੇ ਹੀ ਦਿਨ ਚਾਂਦੀ ਦਾ ਤਮਗਾ ਜਿੱਤਣ ‘ਤੇ ਮੁਬਾਰਕਬਾਦ ਦਿੱਤੀ ਹੈ। ਚਾਨੂ ਨੇ 49 ਕਿਲੋ ਭਾਰ ਵਰਗ ਵਿੱਚ ਚਾਂਦੀ ਦਾ ਤਮਗਾ ਜਿੱਤਿਆ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਟਵੀਟ ਕੀਤਾ, ”ਸਾਡਾ ਪਹਿਲਾ ਮੈਡਲ, ਸਾਈਖੋਮ ਮੀਰਾਬਾਈ ਚਾਨੂ ਨੂੰ ਟੋਕੀਓ ਓਲੰਪਿਕਸ ਵਿੱਚ ਚਾਂਦੀ ਦਾ ਮੈਡਲ ਜਿੱਤਣ ‘ਤੇ ਵਧਾਈਆਂ ਜਿਸ ਨੇ ਔਰਤਾਂ ਦੇ 49 ਕਿਲੋ ਭਾਰ ਵਰਗ ਵਿੱਚ ਕੁੱਲ 202 ਕਿਲੋ ਭਾਰ ਚੁੱਕਿਆ। ਭਾਰਤ ਨੂੰ ਤੁਹਾਡੀ ਇਸ ਪ੍ਰਾਪਤੀ ‘ਤੇ ਬਹੁਤ ਮਾਣ ਹੈ।”

ਇਸੇ ਦੌਰਾਨ ਮੁੱਖ ਮੰਤਰੀ ਨੇ ਚਾਨੂ ਦੇ ਸਹਾਇਕ ਕੋਚ ਸੰਦੀਪ ਕੁਮਾਰ ਜੋ ਪੰਜਾਬ ਪੁਲਿਸ ਵਿੱਚ ਇੰਸਪੈਕਟਰ ਵਜੋਂ ਸੇਵਾਵਾਂ ਨਿਭਾ ਰਹੇ ਹਨ, ਨੂੰ ਵੀ ਵਧਾਈ ਦਿੰਦਿਆਂ ਕਿਹਾ ਕਿ ਕੋਚਾਂ ਦੇ ਮਾਰਗ ਦਰਸ਼ਨ ਹੇਠ ਚਾਨੂ ਨੇ ਆਪਣੀ ਪ੍ਰਤਿਭਾ ਦਾ ਲੋਹਾ ਮਨਾਉਂਦਿਆਂ ਭਾਰਤ ਦਾ ਨਾਮ ਰੌਸ਼ਨ ਕੀਤਾ ਹੈ। ਸਹਾਇਕ ਕੋਚ ਸੰਦੀਪ ਕੁਮਾਰ ਜੋ ਜਲੰਧਰ ਦੇ ਬੜਾ ਪਿੰਡ ਦਾ ਰਹਿਣ ਵਾਲਾ ਹੈ, ਨੇ ਖੁਦ ਵੇਟਲਿਫਟਰ ਵਜੋਂ 1996 ਦੀਆਂ ਐਟਲਾਂਟਾ ਓਲੰਪਿਕ ਖੇਡਾਂ ਵਿੱਚ ਹਿੱਸਾ ਲਿਆ ਸੀ ਅਤੇ 1998 ਦੀਆਂ ਕੁਆਲਾ ਲੰਪਰ ਰਾਸ਼ਟਰਮੰਡਲ ਖੇਡਾਂ ਵਿੱਚ 69 ਕਿਲੋ ਭਾਰ ਵਰਗ ਵਿੱਚ ਕਾਂਸੀ ਦਾ ਤਮਗਾ ਜਿੱਤਿਆ ਸੀ। ਪੰਜਾਬ ਪੁਲਿਸ ਦਾ ਇਹ ਇੰਸਪੈਕਟਰ ਇਸ ਵੇਲੇ ਪੀ.ਏ.ਪੀ. ਜਲੰਧਰ ਵਿਖੇ ਸੈਂਟਰ ਸਪੋਰਟਸ ਵਿੱਚ ਤਾਇਨਾਤ ਹੈ।