Connect with us

Punjab

ਪੰਜਾਬ ਦੇ CM ਮਾਨ ਤੇ ਦਿੱਲੀ ਦੇ CM ਅਰਵਿੰਦ ਕੇਜਰੀਵਾਲ ਅੱਜ ਦੇਣਗੇ ਲੁਧਿਆਣਾ ਵਾਸੀਆਂ ਨੂੰ ਤੋਹਫ਼ਾ

Published

on

ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਫਤ ਪ੍ਰਦਾਨ ਕਰਨ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸ਼ੁੱਕਰਵਾਰ ਨੂੰ ਲੁਧਿਆਣਾ ਵਿੱਚ 80 ਆਮ ਆਦਮੀ ਕਲੀਨਿਕ ਸੂਬਾ ਵਾਸੀਆਂ ਨੂੰ ਸਮਰਪਿਤ ਕਰਨਗੇ।


ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਇਸ ਨਾਲ ਸੂਬੇ ਵਿੱਚ ਲੋਕਾਂ ਨੂੰ ਮੁਫ਼ਤ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਲਗਭਗ 580 ਆਮ ਆਦਮੀ ਕਲੀਨਿਕ ਕਾਰਜਸ਼ੀਲ ਹੋ ਜਾਣਗੇ। ਪਹਿਲੇ ਪੜਾਅ ਵਿੱਚ 100 ਕਲੀਨਿਕ ਸਮਰਪਿਤ ਕੀਤੇ ਗਏ ਸਨ ਅਤੇ ਦੂਜੇ ਪੜਾਅ ਵਿੱਚ 404 ਅਤੇ ਹੁਣ 80 ਕਲੀਨਿਕ ਰਾਜ ਦੀ ਸੇਵਾ ਨੂੰ ਸਮਰਪਿਤ ਕੀਤੇ ਜਾਣਗੇ। ਅਤਿ-ਆਧੁਨਿਕ ਬੁਨਿਆਦੀ ਢਾਂਚੇ ਨਾਲ ਲੈਸ, ਇਹ ਕਲੀਨਿਕ ਲੋਕਾਂ ਨੂੰ ਵਿਸ਼ਵ ਪੱਧਰੀ ਇਲਾਜ ਅਤੇ ਜਾਂਚ ਦੀਆਂ ਸਹੂਲਤਾਂ ਮੁਫ਼ਤ ਪ੍ਰਦਾਨ ਕਰ ਰਹੇ ਹਨ। ਹੁਣ ਤੱਕ ਸੂਬੇ ਭਰ ਵਿੱਚ 25.63 ਲੱਖ ਮਰੀਜ਼ ਇਨ੍ਹਾਂ ਆਮ ਆਦਮੀ ਕਲੀਨਿਕਾਂ ਵਿੱਚ ਜਾ ਕੇ ਆਪਣਾ ਇਲਾਜ ਕਰਵਾ ਚੁੱਕੇ ਹਨ। ਇਨ੍ਹਾਂ ਕਲੀਨਿਕਾਂ ‘ਤੇ ਕੁੱਲ 41 ਤਰ੍ਹਾਂ ਦੇ ਟੈਸਟ ਮੁਫ਼ਤ ਕੀਤੇ ਜਾ ਰਹੇ ਹਨ ਅਤੇ 30 ਅਪ੍ਰੈਲ ਤੱਕ 1.78 ਲੱਖ ਮਰੀਜ਼ ਇਹ ਟੈਸਟ ਕਰਵਾ ਚੁੱਕੇ ਹਨ।