Punjab
ਪੰਜਾਬ CM ਮਾਨ ਅਤੇ ਦਿੱਲੀ CM ਕੇਜਰੀਵਾਲ ਡੇਰਾ ਸੱਚਖੰਡ ਬੱਲਾਂ ਵਿਖੇ ਹੋਏ ਨਤਮਸਤਕ, ਸੌਂਪਿਆ 25 ਕਰੋੜ ਦਾ ਚੈੱਕ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਤੇ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਜਲੰਧਰ ‘ਚ ਡੇਰਾ ਸੱਚਖੰਡ ਬੱਲਾਂ ‘ਚ ਮੱਥਾ ਟੇਕਿਆ। ਮੁੱਖ ਮੰਤਰੀ ਭਗਵੰਤ ਮਾਨ ਨੇ ਡੇਰੇ ਵਿੱਚ ਬਣਨ ਵਾਲੇ ਸ੍ਰੀ ਗੁਰੂ ਰਵਿਦਾਸ ਵਾਣੀ ਸਟੱਡੀ ਸੈਂਟਰ ਦਾ ਨੀਂਹ ਪੱਥਰ ਰੱਖਿਆ। ਇਸ ਦੌਰਾਨ ਉਨ੍ਹਾਂ ਡੇਰਾ ਸੱਚਖੰਡ ਬੱਲਾਂ ਦੇ ਸੰਤ ਨਿਰੰਜਨ ਦਾਸ ਨਾਲ ਮੁਲਾਕਾਤ ਵੀ ਕੀਤੀ। ਦਾਸ ਦੇਈਏ ਇਸ ਦੌਰਾਨ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਡੇਰਾ ਸੱਚਖੰਡ ਬੱਲਾਂ ਵਿਖੇ ਬਣਨ ਵਾਲੇ ਸ੍ਰੀ ਗੁਰੂ ਰਵਿਦਾਸ ਸਟੱਡੀ ਸੈਂਟਰ ਦੀ ਉਸਾਰੀ ਲਈ ਸੰਤ ਨਿਰੰਜਨ ਦਾਸ ਨੂੰ 25 ਕਰੋੜ ਰੁਪਏ ਦਾ ਚੈੱਕ ਸੌਂਪਿਆ। ਉਨ੍ਹਾਂ ਨਾਲ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ, ਸੰਸਦ ਮੈਂਬਰ ਸੰਤ ਬਲਵੀਰ ਸਿੰਘ ਸੀਚੇਵਾਲ, ਵਿਧਾਇਕ ਕਰਤਾਰਪੁਰ ਬਲਕਾਰ ਸਿੰਘ, ਵਿਧਾਇਕ ਸ਼ੀਤਲ ਅੰਗੁਰਾਲ ਵੀ ਮੌਜੂਦ ਸਨ।