Punjab
ਪੰਜਾਬ ਦੇ CM ਮਾਨ ਨੇ ਸਰਕਾਰੀ ਮੁਲਾਜ਼ਮਾਂ ਨੂੰ ਦਿੱਤਾ ਵੱਡਾ ਤੋਹਫ਼ਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਰਕਾਰੀ ਮੁਲਾਜ਼ਮਾਂ ਲਈ ਵੱਡਾ ਫੈਸਲਾ ਲਿਆ ਹੈ। ਪੰਜਾਬ ਸਰਕਾਰ ਨੇ ਮਹਿੰਗਾਈ ਭੱਤੇ ਦੀ ਕਿਸ਼ਤ ਜਾਰੀ ਕਰ ਦਿੱਤੀ ਹੈ।
ਮੁੱਖ ਮੰਤਰੀ ਨੇ ਇਸ ਸਬੰਧੀ ਟਵੀਟ ਕਰ ਜਾਣਕਾਰੀ ਦਿੱਤੀ ਹੈ-‘ਸਰਕਾਰੀ ਮੁਲਾਜ਼ਮਾਂ ਲਈ ਵੱਡਾ ਤੋਹਫਾ…. ਅੱਜ ਅਸੀਂ ਸਰਕਾਰੀ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਦੇ ਬਕਾਏ ਦੀ ਇੱਕ ਕਿਸ਼ਤ ਜਾਰੀ ਕਰ ਦਿੱਤੀ ਹੈ…1 ਜੁਲਾਈ 2015 ਤੋਂ 31 ਦਸੰਬਰ 2015 ਤੱਕ ਦੇ 6 ਫੀਸਦ ਦੀ ਦਰ ਨਾਲ ਵਧੇ ਹੋਏ ਮਹਿੰਗਾਈ ਭੱਤੇ ਦੇ ਬਕਾਏ ਦੀ ਬਣਦੀ ਰਾਸ਼ੀ 356 ਕਰੋੜ ਰੁਪਏ ਨੂੰ ਪ੍ਰਵਾਨਗੀ ਦਿੱਤੀ… ਜੋ ਕਹਿੰਦੇ ਹਾਂ, ਉਹ ਕਰਦੇ ਹਾਂ…
